Revised Common Lectionary (Complementary)
ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼
5 ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ।
ਬਹੁਤ ਉਪਜਾਉ ਖੇਤ ਅੰਦਰ
ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।
2 ਮੇਰੇ ਮਿੱਤਰ ਨੇ ਖੇਤ ਨੂੰ ਵਾਹ ਕੇ ਸਾਫ਼ ਕਰ ਦਿੱਤਾ ਹੈ।
ਉਸ ਨੇ ਸਭ ਤੋਂ ਚੰਗੀਆਂ ਅੰਗੂਰਾਂ ਦੀਆਂ ਵੇਲਾਂ ਓੱਥੇ ਬੀਜੀਆਂ ਹਨ।
ਉਸ ਨੇ ਖੇਤ ਦੇ ਵਿੱਚਕਾਰ ਇੱਕ ਮੁਨਾਰਾ
ਉਸਾਰਿਆ ਅਤੇ ਇੱਕ ਚੁਬੱਚਾ ਬਣਾਇਆ।
ਉਸ ਨੂੰ ਆਸ ਸੀ ਕਿ ਇੱਥੇ ਚੰਗੇ ਅੰਗੂਰ ਪੈਦਾ ਹੋਣਗੇ।
ਪਰ ਇੱਥੇ ਸਿਰਫ਼ ਖਰਾਬ ਅੰਗੂਰ ਸਨ।
3 ਇਸ ਲਈ ਪਰਮੇਸ਼ੁਰ ਨੇ ਆਖਿਆ: “ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕੋ ਤੁਸੀਂ, ਅਤੇ ਯਹੂਦਾਹ ਦੇ ਵਸਨੀਕ ਬੰਦੇ,
ਮੇਰੇ ਬਾਰੇ ਅਤੇ ਮੇਰੇ ਅੰਗੂਰਾਂ ਦੇ ਬਾਗ਼ ਬਾਰੇ ਸੋਚੋ।
4 ਆਪਣੇ ਅੰਗੂਰਾਂ ਦੇ ਖੇਤ ਲਈ ਮੈਂ ਹੋਰ ਕੀ ਕਰ ਸੱਕਦਾ ਸਾਂ।
ਮੈਂ ਹਰ ਸੰਭਵ ਕੰਮ ਕੀਤਾ।
ਮੈਨੂੰ ਆਸ ਸੀ ਚੰਗੇ ਅੰਗੂਰਾਂ ਦੀ।
ਪਰ ਇੱਥੇ ਸਿਰਫ਼ ਖਰਾਬ ਅੰਗੂਰ ਹੋਏ।
ਇਹ ਕਿਉਂ ਵਾਪਰਿਆ?
5 “ਹੁਣ, ਮੈਂ ਦੱਸਦਾ ਹਾਂ ਕਿ
ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ:
ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ,
ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ।
ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ।
ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।
6 ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ।
ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ।
ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ।
ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ।
ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।”
7 ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ।
ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ
ਪਰ ਉੱਥੇ ਸਿਰਫ਼ ਕਤਲ ਹੀ ਸਨ।
ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ
ਪਰ ਓੱਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।
7 ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ।
ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।
8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ।
ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।
ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ।
ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
9 ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ।
ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ
ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
11 ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ
ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ।
ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ।
ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ
ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ।
ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
4 ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ। 5 ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ। 6 ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ।
7 ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ। 8 ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ। 9 ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। 10 ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ। 11 ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸੱਕਦਾ ਹਾਂ ਜੋ ਮੌਤ ਤੋਂ ਜਿਵਾਲੇ ਜਾਣਗੇ।
ਟੀਚੇ ਉੱਪਰ ਪਹੁੰਚਣ ਦਾ ਜਤਨ
12 ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ। 13 ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ। 14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।
ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ(A)
33 “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ। 34 ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।
35 “ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ। 36 ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵੱਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ। 37 ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
38 “ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’ 39 ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਉਸ ਨੂੰ ਮਾਰ ਦਿੱਤਾ।
40 “ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”
41 ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
42 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ:
‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ
ਸੀ ਖੂੰਜੇ ਦਾ ਸਿਰਾ ਹੋ ਗਿਆ।
ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ
ਅਤੇ ਸਾਡੇ ਲਈ ਇਹ ਅਚੰਭਾ ਹੈ।’ (B)
43 “ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ। 44 ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”
45 ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਣੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ। 46 ਉਹ ਉਸ ਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸ ਨੂੰ ਨਬੀਂ ਮੰਨਦੇ ਸਨ।
2010 by World Bible Translation Center