Revised Common Lectionary (Complementary)
ਦਾਊਦ ਦਾ ਇੱਕ ਗੀਤ।
144 ਯਹੋਵਾਹ ਮੇਰੀ ਚੱਟਾਨ ਹੈ,
ਯਹੋਵਾਹ ਨੂੰ ਅਸੀਸ ਦਿਉ।
ਯਹੋਵਾਹ ਮੈਨੂੰ ਯੁੱਧ ਲਈ ਤਿਆਰ ਕਰਦਾ ਹੈ।
ਯਹੋਵਾਹ ਲੜਾਈ ਲਈ ਮੈਨੂੰ ਸਿਖਲਾਈ ਦਿੰਦਾ ਹੈ।
2 ਯਹੋਵਾਹ ਮੈਨੂੰ ਪਿਆਰ ਕਰਦਾ ਹੈ ਅਤੇ ਮੇਰੀ ਰੱਖਿਆ ਕਰਦਾ ਹੈ।
ਯਹੋਵਾਹ ਹੀ ਉੱਚੇ ਪਹਾੜਾ ਵਿੱਚ ਮੇਰਾ ਸੁਰੱਖਿਅਤ ਸਥਾਨ ਹੈ।
ਯਹੋਵਾਹ ਮੈਨੂੰ ਬਚਾਉਂਦਾ ਹੈ।
ਯਹੋਵਾਹ ਮੇਰੀ ਢਾਲ ਹੈ।
ਮੈਨੂੰ ਉਸ ਉੱਤੇ ਵਿਸ਼ਵਾਸ ਹੈ।
ਆਪਣੇ ਉੱਤੇ ਰਾਜ ਕਰਨ ਵਿੱਚ ਯਹੋਵਾਹ ਮੇਰੀ ਮਦਦ ਕਰਦਾ ਹੈ।
3 ਯਹੋਵਾਹ, ਲੋਕੀ ਤੁਹਾਡੇ ਲਈ ਮਹੱਤਵਪੂਰਣ ਕਿਉਂ ਹਨ?
ਤੁਸੀਂ ਸਾਡੇ ਵੱਲ ਧਿਆਨ ਵੀ ਕਿਉਂ ਦਿੰਦੇ ਹੋ?
4 ਇੱਕ ਬੰਦੇ ਦਾ ਜੀਵਨ ਹਵਾ ਦੇ ਬੁੱਲੇ ਵਰਗਾ ਹੈ।
ਇੱਕ ਬੰਦੇ ਦਾ ਜੀਵਨ ਲੰਘਦੇ ਪਰਛਾਵੇਂ ਵਰਗਾ ਹੈ।
5 ਯਹੋਵਾਹ, ਆਕਾਸ਼ ਨੂੰ ਚੀਰ ਸੁੱਟੋ ਅਤੇ ਹੇਠਾ ਆਉ।
ਪਹਾੜਾਂ ਨੂੰ ਛੂਹ ਲਵੋ ਅਤੇ ਉਨ੍ਹਾਂ ਵਿੱਚੋਂ ਧੂੰਆਂ ਉੱਠਣ ਲੱਗੇਗਾ।
6 ਯਹੋਵਾਹ, ਬਿਜਲੀ ਭੇਜੋ ਅਤੇ ਮੇਰੇ ਦੁਸ਼ਮਣਾ ਨੂੰ ਭਜਾ ਦਿਉ।
ਆਪਣੇ “ਤੀਰ” ਛੱਡੋ ਅਤੇ ਉਨ੍ਹਾਂ ਨੂੰ ਭਜਾ ਦਿਉ।
7 ਯਹੋਵਾਹ, ਸਵਰਗ ’ਚੋਂ ਹੇਠਾ ਆਵੋ ਅਤੇ ਮੈਨੂੰ ਬਚਾ ਲਵੋ!
ਮੈਨੂੰ ਦੁਸ਼ਮਣਾ ਦੇ ਸਮੁੰਦਰ ਵਿੱਚ ਨਾ ਡੁੱਬਣ ਦੇਵੋ।
ਮੈਨੂੰ ਉਨ੍ਹਾਂ ਪਰਦੇਸੀਆ ਕੋਲੋਂ ਬਚਾਉ।
8 ਇਹ ਦੁਸ਼ਮਣ ਝੂਠੇ ਹਨ।
ਉਹ ਗੱਲਾਂ ਆਖਦੇ ਹਨ ਜਿਹੜੀਆਂ ਸੱਚ ਨਹੀਂ ਹਨ।
9 ਯਹੋਵਾਹ, ਮੈਂ ਤੁਹਾਡੇ ਕਰਿਸ਼ਮਿਆ ਬਾਰੇ ਇੱਕ ਨਵਾ ਗੀਤ ਗਾਵਾਂਗਾ।
ਮੈਂ ਤੁਹਾਡੀ ਉਸਤਤਿ ਕਰਾਂਗਾ ਅਤੇ ਦਸ ਤਾਰਾਂ ਵਾਲੀ ਸਾਰੰਗੀ ਵਜਾਵਾਂਗਾ।
10 ਯਹੋਵਾਹ ਰਾਜਿਆ ਦੀ ਮਦਦ ਉਨ੍ਹਾਂ ਦੀਆਂ ਲੜਾਈਆਂ ਜਿੱਤਣ ਵਿੱਚ ਕਰਦਾ ਹੈ।
ਯਹੋਵਾਹ ਨੇ ਆਪਣੇ ਸੇਵਕ ਦਾਊਦ ਨੂੰ ਉਸ ਦੇ ਦੁਸ਼ਮਣਾ ਦੀਆਂ ਤਲਵਾਰਾਂ ਕੋਲੋਂ ਬਚਾਇਆ।
11 ਮੈਨੂੰ ਇਨ੍ਹਾਂ ਵਿਦੇਸ਼ੀਆ ਕੋਲੋਂ ਬਚਾਉ।
ਇਹ ਦੁਸ਼ਮਣ ਝੂਠੇ ਹਨ।
ਉਹ ਉਹੀ ਗੱਲਾਂ ਕਰਦੇ ਹਨ ਜਿਹੜੀਆਂ ਸੱਚ ਨਹੀਂ ਹਨ।
12 ਸਾਡੇ ਜਵਾਨ ਪੁੱਤਰ ਮਜ਼ਬੂਤ ਰੱਖਾਂ ਵਰਗੇ ਹਨ।
ਸਾਡੀਆਂ ਧੀਆਂ ਮਹਿਲਾਂ ਦੀਆਂ ਖੂਬਸੂਰਤ ਸਜਾਵਟ ਵਰਗੀਆਂ ਹਨ।
13 ਸਾਡੇ ਅਨਾਜ ਦੇ ਕੋਠੇ ਸਭ ਤਰ੍ਹਾਂ ਦੀਆਂ ਫ਼ਸਲਾਂ ਨਾਲ ਭਰੇ ਹੋਏ ਹਨ।
ਸਾਡੇ ਖੇਤਾਂ ਵਿੱਚ ਹਜ਼ਾਰਾਂ ਹੀ ਭੇਡਾਂ ਹਨ।
14 ਸਾਡੇ ਫ਼ੌਜੀ ਸੁਰੱਖਿਅਤ ਹਨ ਕੋਈ ਵੀ ਦੁਸ਼ਮਣ
ਅੰਦਰ ਆਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ।
ਅਸੀਂ ਲੜਨ ਲਈ ਨਹੀਂ ਜਾ ਰਹੇ ਹਾਂ
ਸਾਡੀਆਂ ਗਲੀਆਂ ਵਿੱਚ ਲੋਕ ਨਹੀਂ ਚੀਖ ਰਹੇ ਹਨ।
15 ਇਸੇ ਤਰ੍ਹਾਂ, ਦੇ ਵੇਲਿਆਂ ਵਿੱਚ ਲੋਕ ਬਹੁਤ ਹੀ ਖੁਸ਼ ਹੁੰਦੇ ਹਨ
ਜੇ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੋਵੇ ਲੋਕ ਬਹੁਤ ਹੀ ਖੁਸ਼ ਹੁੰਦੇ ਹਨ।
ਯਰੂਸ਼ਲਮ ਦੀਆਂ ਔਰਤਾਂ ਬੋਲਦੀਆਂ ਹਨ
5 ਕੌਣ ਹੈ ਇਹ ਔਰਤ ਮਾਰੂਬਲ ਵੱਲੋਂ ਆਉਂਦੀ
ਹੋਈ ਝੁਕੀ ਹੋਈ ਆਪਣੇ ਪ੍ਰੀਤਮ ਉੱਤੇ?
ਉਹ ਉਸ ਨਾਲ ਗੱਲ ਕਰਦੀ ਹੈ
ਜਗਾਇਆ ਮੈਂ ਤੈਨੂੰ ਸੇਬ ਦੇ ਰੁੱਖ ਹੇਠਾਂ ਜਿੱਥੇ
ਜਣਿਆਂ ਸੀ ਤੈਨੂੰ ਤੇਰੀ ਮਾਂ ਨੇ ਜਿੱਥੇ ਸੀ ਤੂੰ ਜੰਮਿਆਂ।
6 ਰੱਖ ਮੈਨੂੰ (ਕੋਲ ਆਪਣੇ) ਮੁਹਰ ਵਾਂਗ ਜਿਸ ਨੂੰ ਪਹਿਨਿਆ ਹੈ
ਤੂੰ ਦਿਲ ਆਪਣੇ ਉੱਤੇ ਨਿਸ਼ਾਨੀ ਵਾਲੀ ਹੋਵੇ ਜਿਵੇਂ ਅੰਗੂਠੀ ਜਿਸ ਨੂੰ ਪਹਿਨਿਆ ਹੈ ਤੂੰ ਹੱਥ ਵਿੱਚ।
ਇਹ ਮੌਤ ਵਾਂਗ ਹੈ ਜੋ ਪਿਆਰ ਤਕੜਾ ਹੈ।
ਕਬਰ ਦੇ ਜੁਲਮ ਵਰਗੀ ਹੈ ਈਰਖਾ।
ਇਸਦੀ ਲਾਟ ਹੈ ਅੱਗ ਦੇ ਭਾਂਬੜ ਵਾਂਗ।
7 ਬਹੁਤ ਸਾਰਾ ਪਾਣੀ ਵੀ ਪਿਆਰ ਨੂੰ ਬੁਝਾ ਨਹੀਂ ਸੱਕਦਾ।
ਅਤੇ ਇੱਕ ਦਰਿਆ ਪਿਆਰ ਨੂੰ ਡੁਬੋ ਨਹੀਂ ਸੱਕਦਾ।
ਲੋਕ ਤਿਰਸੱਕਾਰਨਗੇ ਉਸ ਬੰਦੇ ਨੂੰ, ਭੇਟ ਕਰ ਦਿੰਦਾ ਹੈ
ਜੋ ਪਿਆਰ ਲਈ ਆਪਣੀਆਂ ਸਾਰੀਆਂ ਅਮੀਰੀਆਂ ਨੂੰ।
ਉਸ ਦੇ ਭਰਾ ਬੋਲਦੇ ਹਨ
8 ਸਾਡੀ ਇੱਕ ਛੋਟੀ ਭੈਣ ਹੈ।
ਅਤੇ ਉਸਦੀਆਂ ਛਾਤੀਆਂ ਨਹੀਂ ਅਜੇ ਫੁੱਲੀਆਂ।
ਕੀ ਕਰੀਏ ਅਸੀਂ ਆਪਣੀ ਭੈਣ ਲਈ ਜਦੋਂ ਆਉਂਦਾ ਹੈ
ਇੱਕ ਬੰਦਾ ਤੇ ਮਂਗਦਾ ਹੈ ਹੱਥ ਉਸਦਾ।
9 ਜੇਕਰ ਹੁੰਦੀ ਇੱਕ ਕੰਧ ਉਹ,
ਅਸੀਂ ਉਸ ਉਤੇ ਚਾਂਦੀ ਦਾ ਮੁਨਾਰਾ ਉਸਾਰ ਦਿੰਦੇ।
ਜੇਕਰ ਹੁੰਦੀ ਇੱਕ ਦਰਵਾਜ਼ਾ ਉਹ,
ਅਸੀਂ ਦਿਆਰ ਦੀਆਂ ਸ਼ਤੀਰਾਂ ਨਾਲ ਉਸਦੀ ਕਿਲਾਬੰਦੀ ਕਰ ਦਿੰਦੇ।
ਉਹ ਆਪਣੇ ਭਰਾਵਾਂ ਨੂੰ ਜਵਾਬ ਦਿੰਦੀ ਹੈ
10 ਮੈਂ ਹਾਂ ਇੱਕ ਕੰਧ ਤੇ ਛਾਤੀਆਂ
ਮੇਰੀਆਂ ਨੇ ਮੁਨਾਰਿਆਂ ਵਰਗੀਆਂ।
ਅਤੇ ਉਹ ਹੈ ਖੁਸ਼ ਮੇਰੇ ਨਾਲ।
ਉਹ ਬੋਲਦਾ ਹੈ
11 ਬਆਲ-ਹਮੋਨ ਵਿੱਚ ਅੰਗੂਰਾਂ ਦਾ
ਇੱਕ ਬਾਗ਼ ਸੀ ਜੋ ਸੁਲੇਮਾਨ ਦਾ ਸੀ।
ਉਸ ਨੇ ਬਾਗ਼ ਨੂੰ ਰਾਖਿਆਂ ਨੂੰ ਕਿਰਾਏ ਤੇ ਦੇ ਦਿੱਤਾ।
ਅਤੇ ਹਰ ਆਦਮੀ ਨੇ ਇਸਦੇ ਫ਼ਲ ਲਈ 1,000 ਚਾਂਦੀ ਦੇ ਸਿੱਕੇ ਲਿਆਉਣੇ ਸੀ।
12 ਸੁਲੇਮਾਨ ਰੱਖ ਸੱਕਦਾ ਹੈ ਤੂੰ ਆਪਣੇ 1,000 ਚਾਂਦੀ ਦੇ ਸਿੱਕੇ।
ਦੇਹ 200 ਸਿੱਕੇ ਹਰ ਇੱਕ ਬੰਦੇ ਨੂੰ ਲਿਆਂਦੇ ਜਿਸਨੇ ਅੰਗੂਰ ਜਿਹੜੇ।
ਪਰ ਮੈਂ ਰੱਖਾਂਗਾ ਕੋਲ ਆਪਣੇ ਅੰਗੂਰਾਂ ਦਾ ਬਾਗ।
ਉਹ ਉਸ ਨਾਲ ਗੱਲ ਕਰਦਾ ਹੈ
13 ਇੱਥੇ ਤੂੰ ਬੈਠੀ ਹੈਂ ਬਾਗ ਅੰਦਰ
ਮਿੱਤਰ ਸੁਣ ਰਹੇ ਨੇ ਆਵਾਜ਼ ਤੇਰੀ।
ਮੈਨੂੰ ਵੀ ਸੁਣਨ ਦੇ ਇਸ ਨੂੰ।
ਉਹ ਉਸ ਨੂੰ ਆਖਦੀ ਹੈ
14 ਛੇਤੀ ਕਰ ਮੇਰੇ ਪ੍ਰੀਤਮ।
ਬਣ ਜਾ ਕਿਸੇ ਹਿਰਨ ਜਾਂ ਹਰਨੋਟੇ ਵਰਗਾ ਮਸਾਲਿਆਂ ਦੇ ਪਰਬਤ ਉੱਤੇ।
ਯਹੂਦੀ ਆਗੂਆਂ ਨੇ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ(A)
45 ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ। 46 ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ। 47 ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ। 48 ਜੇਕਰ ਅਸੀਂ ਇਸ ਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”
49 ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਵਰ੍ਹੇ ਦਾ ਸਰਦਾਰ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ। 50 ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।”
51 ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ। 52 ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਲਿਆ ਸੱਕੇ।
53 ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ। 54 ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
55 ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ। 56 ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?” 57 ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਸ ਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸੱਕਣ।
2010 by World Bible Translation Center