Revised Common Lectionary (Complementary)
ਦਾਊਦ ਦਾ ਇੱਕ ਗੀਤ।
23 ਯਹੋਵਾਹ ਮੇਰਾ ਆਜੜੀ ਹੈ,
ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।
2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ।
ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।
3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ।
ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।
4 ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ
ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ।
ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ
ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।
5 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ।
ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ
ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
6 ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ।
ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।
17 ਮੈਂ ਉਨ੍ਹਾਂ ਲੋਕਾਂ ਲਈ ਖਤਰਾ ਦੇਖਦਾ ਹਾਂ ਜੋ ਇਸ ਧਰਤੀ ਉੱਤੇ ਰਹਿ ਰਹੇ ਨੇ।
ਮੈਂ ਡਰ, ਖੱਡਾਂ ਅਤੇ ਜਾਲ ਦੇਖਦਾ ਹਾਂ।
18 ਲੋਕ ਖਤਰੇ ਬਾਰੇ ਸੁਣਨਗੇ
ਅਤੇ ਉਹ ਭੈਭੀਤ ਹੋ ਜਾਣਗੇ।
ਕੁਝ ਲੋਕ ਦੂਰ ਨੱਸ ਜਾਣਗੇ।
ਪਰ ਉਹ ਲੋਕ ਖੱਡਾਂ ਵਿੱਚ ਡਿੱਗ ਪੈਣਗੇ ਅਤੇ ਓੱਥੇ ਫ਼ਸ ਜਾਣਗੇ।
ਉਨ੍ਹਾਂ ਵਿੱਚੋਂ ਕੁਝ ਲੋਕ ਖਿੱਡਾਂ ਵਿੱਚੋਂ ਬਾਹਰ ਨਿਕਲ ਆਉਣਗੇ
ਪਰ ਉਹ ਕਿਸੇ ਹੋਰ ਜਾਲ ਵਿੱਚ ਫ਼ਸ ਜਾਣਗੇ।
ਅਕਾਸ਼ ਦੇ ਤੂਫ਼ਾਨੀ ਦਰਵਾਜ਼ੇ ਖੁੱਲ੍ਹ ਜਾਣਗੇ,
ਅਤੇ ਤੂਫ਼ਾਨ ਸ਼ੁਰੂ ਹੋ ਜਾਣਗੇ।
ਧਰਤੀ ਦੀਆਂ ਬੁਨਿਆਦਾਂ ਕੰਬ ਜਾਣਗੀਆਂ।
19 ਭੁਚਾਲ ਆਉਣਗੇ
ਅਤੇ ਧਰਤੀ ਪਾਟ ਜਾਵੇਗੀ।
20 ਦੁਨੀਆਂ ਦੇ ਪਾਪ ਬਹੁਤ ਭਾਰੇ ਹਨ।
ਇਸ ਲਈ ਧਰਤੀ ਇਸ ਭਾਰ ਹੇਠਾਂ ਦੱਬ ਜਾਵੇਗੀ।
ਧਰਤੀ ਕਿਸੇ ਪੁਰਾਣੇ ਮਕਾਨ ਵਾਂਗ ਹਿਲੇਗੀ।
ਧਰਤੀ ਕਿਸੇ ਸ਼ਰਾਬੀ ਵਾਂਗ ਡਿੱਗ ਪਵੇਗੀ।
ਧਰਤੀ ਆਪਣਾ ਸਫ਼ਰ ਜਾਰੀ ਨਹੀਂ ਰੱਖ ਸੱਕੇਗੀ।
21 ਉਸ ਸਮੇਂ, ਯਹੋਵਾਹ ਅਸਮਾਨੀ ਫ਼ੌਜਾਂ ਨੂੰ
ਅਤੇ ਧਰਤੀ ਉਤਲੇ ਰਾਜਿਆਂ ਨੂੰ ਸਜ਼ਾ ਦੇਵੇਗਾ।
22 ਬਹੁਤ ਸਾਰੇ ਲੋਕ ਇਕੱਠੇ ਕੀਤੇ ਜਾਣਗੇ,
ਉਨ੍ਹਾਂ ਵਿੱਚ ਕੁਝ ਖਾਈ ਅੰਦਰ
ਅਤੇ ਕੁਝ ਕੈਦਖਾਨੇ ਵਿੱਚ ਬੰਦ ਕਰ ਦਿੱਤੇ ਗਏ ਹਨ।
ਪਰ ਆਖਰਕਾਰ ਲੰਮੇ ਸਮੇਂ ਬਾਦ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।
23 ਯਹੋਵਾਹ ਰਾਜੇ ਵਾਂਗ ਯਰੂਸ਼ਲਮ ਅੰਦਰ ਸੀਯੋਨ ਪਰਬਤ ਉੱਤੇ ਹਕੂਮਤ ਕਰੇਗਾ।
ਉਸਦਾ ਪਰਤਾਪ ਵਡਕਿਆਂ ਸਾਹਮਣੇ ਚਮਕੇਗਾ।
ਉਸਦਾ ਪਰਤਾਪ ਇੰਨਾ ਚਮਕੀਲਾ ਹੋਵੇਗਾ ਕਿ ਚੰਨ ਵੀ ਸ਼ਰਮਾ ਜਾਵੇਗਾ।
ਸੂਰਜ ਸ਼ਰਮਸਾਰ ਹੋ ਜਾਵੇਗਾ।
ਯਿਸੂ ਬਾਕੀ ਧਾਰਮਿਕ ਆਗੂਆਂ ਵਰਗਾ ਨਹੀਂ(A)
18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖ ਸੱਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”
19 ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸੱਕਦੇ ਹਨ ਜਾਂ ਉਹ ਵਰਤ ਰੱਖ ਸੱਕਦੇ ਹਨ? ਜਿੰਨਾ ਚਿਰ ਲਾੜਾ ਉਸ ਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰੱਖ ਸੱਕਦੇ। 20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ।
21 “ਕੋਈ ਵੀ ਮਨੁੱਖ ਅਨਸੁੰਗੜ੍ਹੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ। 22 ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰੱਖਦੇ ਹਨ।”
2010 by World Bible Translation Center