Revised Common Lectionary (Complementary)
ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ।
34 ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ।
ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ।
ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।
3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ।
ਆਉ ਉਸ ਦੇ ਨਾਂ ਦਾ ਆਦਰ ਕਰੀਏ।
4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ।
ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ।
ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।
6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ।
ਅਤੇ ਯਹੋਵਾਹ ਨੇ ਮੈਨੂੰ ਸੁਣਿਆ।
ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
7 ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ।
ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ।
ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।
9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ।
ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।
10 ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ।
ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।
11 ਬੱਚਿਉ ਮੇਰੀ ਗੱਲ ਸੁਣੋ।
ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।
12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ
ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ
ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ।
ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।
15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ।
ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।
16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ।
ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।
17 ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ।
ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ।
ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।
19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ।
ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ।
ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।
21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ।
ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ।
ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ।
ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।
ਸਜ਼ਾ ਲੋਕਾਂ ਨੂੰ ਤਬਾਹ ਕਰ ਦੇਵੇਗੀ
5 ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਧਰਤੀ ਨੂੰ ਛੂਹੇਗਾ
ਅਤੇ ਧਰਤੀ ਪਿਘਲ ਜਾਵੇਗੀ।
ਤਾਂ ਉਸ ਵਕਤ ਧਰਤੀ ਤੇ ਵੱਸਦੇ ਜੀਵ ਮੋਇਆਂ ਲਈ ਪਿੱਟਣਗੇ।
ਧਰਤੀ ਮਿਸਰ ਦੇ ਵਗਦੇ ਨੀਲ ਦਰਿਆ ਵਾਂਗ ਚਢ਼ੇਗੀ ਫ਼ਿਰ ਉਤਰੇਗੀ।
6 ਯਹੋਵਾਹ ਜੋ ਅਕਾਸ ਵਿੱਚ ਆਪਣੇ ਘਰ ਉਸਾਰਦਾ ਹੈ,
ਉਹ ਧਰਤੀ ਉੱਪਰ ਆਪਣਾ ਤਹਿਖਾਨਾ ਸਥਾਪਿਤ ਕਰਦਾ ਹੈ,
ਉਹ ਸਾਗਰਾਂ ਦੇ ਪਾਣੀਆਂ ਨੂੰ ਬੁਲਾਉਂਦਾ ਹੈ
ਅਤੇ ਧਰਤੀ ਤੇ ਉਨ੍ਹਾਂ ਨੂੰ ਮੀਂਹ ਦੇ ਰੂਪ ’ਚ ਵਰ੍ਹਾਉਂਦਾ ਹੈਂ,
ਯਾਹਵੇਹ ਉਸਦਾ ਨਾਉਂ ਹੈ।
ਯਹੋਵਾਹ ਦੀ ਇਸਰਾਏਲ ਦੀ ਤਬਾਹੀ ਦਾ ਇਕਰਾਰ
7 ਯਹੋਵਾਹ ਇਉਂ ਆਖਦਾ ਹੈ:
“ਹੇ ਇਸਰਾਏਲੀਓ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਹੋ,
ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢਿਆ ਫ਼ਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ
ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਕੱਢਿਆ।”
8 ਯਹੋਵਾਹ ਮੇਰਾ ਪ੍ਰਭੂ ਇਸ ਪਾਪੀ ਰਾਜ ਨੂੰ ਵੇਖ ਰਿਹਾ ਹੈ।
ਉਹ ਆਖਦਾ ਹੈ,
“ਮੈਂ ਇਸਰਾਏਲ ਨੂੰ ਇਸ ਧਰਤੀ ਤੋਂ ਹਟਾ ਦੇਵਾਂਗਾ,
ਪਰ ਮੈਂ ਯਾਕੂਬ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
9 ਮੈਂ ਹੁਕਮ ਦੇਵਾਂਗਾ ਅਤੇ ਇਸਰਾਏਲ ਦੇ ਲੋਕਾਂ ਨੂੰ
ਸਾਰੀਆਂ ਕੌਮਾਂ ਦਰਮਿਆਨ ਬਿਖੇਰ ਦੇਵਾਂਗਾ।
ਇਹ ਇੰਝ ਹੋਵਾਂਗਾ ਜਿਵੇਂ ਕੋਈ ਛਾਨਣੀ ਵਿੱਚ
ਆਟੇ ਨੂੰ ਛਾਣਦਾ ਅਤੇ ਬੁਰੇ ਢੇਲੇ ਫ਼ੜੇ ਜਾਂਦੇ ਹਨ।
10 “ਮੇਰੇ ਲੋਕਾਂ ਵਿੱਚੋਂ ਪਾਪੀ ਕਹਿੰਦੇ ਹਨ,
‘ਸਾਡੇ ਨਾਲ ਕੁਝ ਵੀ ਬੁਰਾ ਨਹੀਂ ਵਾਪਰੇਗਾ।’
ਪਰ ਉਹ ਸਾਰੇ ਲੋਕ ਤਲਵਾਰ ਨਾਲ ਵੱਢੇ ਜਾਣਗੇ।”
ਪਰਮੇਸ਼ੁਰ ਦਾ ਰਾਜ ਮੋੜਨ ਦਾ ਇਕਰਾਰ
11 “ਦਾਊਦ ਦਾ ਤੰਬੂ ਡਿੱਗੇਗਾ
ਪਰ ਉਸ ਵਕਤ,
ਮੈਂ ਇਸਦੀਆਂ ਟੁੱਟੀਆਂ ਕੰਧਾਂ ਦੀ ਮੁਰੰਮਤ ਕਰਾਂਗਾ ਅਤੇ ਇਸਦੇ ਖੰਡਰਾਂ ਦਾ ਪੁਨਰ-ਨਿਰਮਾਣ ਕਰਾਂਗਾ
ਅਤੇ ਇਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਬਣਾ ਦਿਆਂਗਾ।
12 ਫ਼ੇਰ ਮੇਰੇ ਲੋਕ ਉਹ ਸਭ ਕੁਝ ਜੋ ਅਦੋਮ ਦਾ ਬੱਚਿਆਂ ਹੈ
ਅਤੇ ਉਹ ਸਾਰੀਆਂ ਕੌਮਾਂ, ਜਿਹੜੀਆਂ ਮੇਰੇ ਨਾਮ ਦੁਆਰਾ ਸਦਵਾਉਂਦੀਆਂ ਹਨ, ਹਬਿਆ ਲੈਣਗੇ।”
ਯਹੋਵਾਹ ਨੇ ਆਖਿਆ
ਕਿ ਉਹ ਇਹ ਸਭ ਕੁਝ ਕਰੇਗਾ।
13 ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਆ ਰਿਹਾ ਹੈ
ਜਦ ਹਾਲੀ ਵਾਢੇ ਨੂੰ ਜਾ ਲਵੇਗਾ
ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ।
ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ।
14 ਮੈਂ ਇਸਰਾਏਲੀ ਆਪਣੀ
ਪਰਜਾ ਨੂੰ ਅਸੀਰ ਤੋਂ ਛੁਡਾਵਾਂਗਾ।
ਉਹ ਮੁੜ ਉਜੜੇ ਸ਼ਹਿਰ ਵਸਾਉਣਗੇ
ਅਤੇ ਉਨ੍ਹਾਂ ’ਚ ਵਸਣਗੇ,
ਉਹ ਅੰਗੂਰਾਂ ਦੇ ਬਾਗ਼ ਲਗਾਉਣਗੇ
ਅਤੇ ਆਪਣੀ ਕੱਢੀ ਅੰਗੂਆਂ ਦੀ ਮੈਅ ਪੀਣਗੇ
ਅਤੇ ਉਹ ਆਪਣੇ ਬਾਗ਼ ਲਾਉਣਗੇ
ਤੇ ਉਨ੍ਹਾਂ ਦੀ ਫ਼ਸਲ ਖਾਣਗੇ।
15 ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੇ ਲਾਵਾਂਗਾ
ਅਤੇ ਫ਼ਿਰ ਉਹ ਮੇਰੀ ਦਿੱਤੀ ਹੋਈ ਧਰਤੀ ਤੋਂ ਮੁੜ ਕਦੇ ਨਾ ਪੁੱਟੇ ਜਾਣਗੇ।”
ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਉਂ ਆਖਿਆ।
13 ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ। 14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।
15 ਸਾਨੂੰ ਸਾਰਿਆਂ ਨੂੰ, ਜਿਹੜੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗੱਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪੱਸ਼ਟ ਕਰ ਦੇਵੇਗਾ। 16 ਹਰ ਹਾਲਤ ਵਿੱਚ ਸਾਨੂੰ ਸੱਚ ਦੇ ਰਾਹ ਤੇ ਤੁਰਨਾ ਜਾਰੀ ਰੱਖਣਾ ਚਾਹੀਦਾ ਹੈ ਜੋ ਅਸੀਂ ਹੁਣ ਤਕ ਅਨੁਸਰਣ ਕਰਦੇ ਆਏ ਹਾਂ।
17 ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ। 18 ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ। 19 ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ। 20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ। 21 ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ।
ਕਰਨ ਲਈ ਕੁਝ ਗੱਲਾਂ
4 ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।
2010 by World Bible Translation Center