Revised Common Lectionary (Complementary)
ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ।
34 ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ।
ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ।
ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।
3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ।
ਆਉ ਉਸ ਦੇ ਨਾਂ ਦਾ ਆਦਰ ਕਰੀਏ।
4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ।
ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ।
ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।
6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ।
ਅਤੇ ਯਹੋਵਾਹ ਨੇ ਮੈਨੂੰ ਸੁਣਿਆ।
ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
7 ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ।
ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ।
ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।
9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ।
ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।
10 ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ।
ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।
11 ਬੱਚਿਉ ਮੇਰੀ ਗੱਲ ਸੁਣੋ।
ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।
12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ
ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ
ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ।
ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।
15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ।
ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।
16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ।
ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।
17 ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ।
ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ।
ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।
19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ।
ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ।
ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।
21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ।
ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ।
ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ।
ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।
ਉਹ ਉਸ ਨਾਲ ਗੱਲ ਕਰਦੀ ਹੈ
10 ਮੈਂ ਹਾਂ ਆਪਣੇ ਪ੍ਰੀਤਮ ਦੀ
ਅਤੇ ਉਸ ਦੀ ਇੱਛਾ ਹੈ ਮੇਰੇ ਲਈ।
11 ਆ ਜਾ, ਮੇਰੇ ਪ੍ਰੀਤਮ,
ਆਓ ਅਸੀਂ ਚਲੀਏ ਖੇਤਾਂ ਨੂੰ,
ਆਓ ਰਾਤ ਗੁਜ਼ਾਰੀਏ ਪਿੰਡਾਂ ਅੰਦਰ।
12 ਉੱਠੀਏ ਅਸੀਂ ਸਰਘੀ ਵੇਲੇ
ਅਤੇ ਜਾਈਏ ਅੰਗੂਰਾਂ ਦੇ ਬਾਗ਼ਾਂ ਨੂੰ ਆਓ ਦੇਖੀਏ ਕਿ ਕੀ ਵੇਲਾਂ ਵਿੱਚ ਬਹਾਰ ਆਈ ਹੈ।
ਦੇਖੀਏ ਕੀ ਫੁੱਲ ਖਿਲੇ ਹਨ।
ਅਤੇ ਕੀ ਅਨਾਰਾਂ ਤੇ ਆਈ ਬਹਾਰ ਹੈ।
ਉਬੇ ਅਰਪਣ ਕਰਾਂਗੀ ਮੈਂ ਤੈਨੂੰ ਪਿਆਰ ਆਪਣਾ।
13 ਮੈਡਰੇਕਸ ਆਪਣੀ ਖੁਸ਼ਬੋ ਦੇ ਦਿੰਦੇ ਨੇ
ਅਤੇ ਆਪਣੇ ਫ਼ਾਟਕਾਂ ਤੇ ਹਰ ਤਰ੍ਹਾਂ ਦੇ ਸੁਗੰਧਮਈ ਫੁੱਲ ਹਨ।
ਮੇਰੇ ਪ੍ਰੀਤਮ, ਮੈਂ ਬਚਾਈਆਂ ਹਨ ਅਨੇਕਾਂ ਮਨਭਾਉਂਦੀਆਂ ਚੀਜ਼ਾਂ,
ਤੇਰੇ ਲਈ ਦੋਵੇਂ ਨਵੀਆਂ ਅਤੇ ਪੁਰਾਣੀਆਂ ਵੀ।
8 ਜੇ ਤੂੰ ਹੁੰਦਾ ਮੇਰੇ ਭਰਾ ਵਰਗਾ, ਮੇਰੀ ਮਾਂ ਦੀਆਂ ਛਾਤੀਆਂ ਤੋਂ ਚੁੰਘਦਾ ਹੋਇਆ ਫੇਰ ਜੇ ਤੂੰ
ਮੈਨੂੰ ਬਾਹਰ ਮਿਲ ਜਾਂਦਾ ਤੇ
ਮੈਂ ਤੈਨੂੰ ਚੁੰਮ ਸੱਕਦੀ
ਤੇ ਕਿਸੇ ਨੇ ਵੀ ਨਹੀਂ ਸੀ ਆਖਣਾ ਕਿ ਗਲਤ ਹੈ ਇਹ।
2 ਲੈ ਜਾਂਦੀ ਮੈਂ ਤੈਨੂੰ ਆਪਣੀ ਮਾਂ ਦੇ ਘਰ ਅੰਦਰ ਉਹੀ ਹੈ
ਜਿਸਨੇ ਮੈਨੂੰ ਸਿੱਖਾਇਆ।
ਦਿੰਦੀ ਮੈਂ ਤੈਨੂੰ ਆਪਣੇ ਅਨਾਰਾਂ ਵਿੱਚੋਂ
ਨਿਚੋੜੀ ਮਸਾਲੇਦਾਰ ਸ਼ਰਾਬ।
ਉਹ ਔਰਤਾਂ ਨਾਲ ਗੱਲ ਕਰਦੀ ਹੈ
3 ਉਸਦੀ ਖੱਬੀ ਬਾਂਹ ਹੈ ਮੇਰੇ ਸਿਰ ਹੇਠਾਂ
ਅਤੇ ਉਸ ਦੇ ਸੱਜੇ ਹੱਥ ਨੇ ਹੈ ਫੜਿਆ ਮੈਨੂੰ ਘੁੱਟ ਕੇ।
4 ਯਰੂਸ਼ਲਮ ਦੀਓ ਨਾਰੀਓ ਕਰੋ ਇਕਰਾਰ ਮੇਰੇ ਨਾਲ:
ਜਗਾਓ ਨਾ ਪਿਆਰ ਨੂੰ ਉਤੇਜਿਤ ਨਾ ਕਰੋ
ਪਿਆਰ ਨੂੰ ਜਿੰਨਾ ਚਿਰ ਇਹ ਜਾਗਣਾ ਨਹੀਂ ਚਾਹੁੰਦਾ।
ਯਿਸੂ ਜੀਵਨ ਦੀ ਰੋਟੀ
25 ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਰਲੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਤੁਸੀਂ ਇੱਥੇ ਕਦੋਂ ਆਏ?”
26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂ ਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ। 27 ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
28 ਭੀੜ ਨੇ ਪੁੱਛਿਆ, “ਉਹ ਕਿਹੜੀਆਂ ਕਰਨੀਆਂ ਹਨ ਜਿਹੜੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰੱਖਦਾ ਹੈ?”
29 ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”
30 ਭੀੜ ਨੇ ਪੁੱਛਿਆ, “ਤੂੰ ਕਿਹੜਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸੱਕੀਏ ਅਤੇ ਵਿਸ਼ਵਾਸ ਕਰ ਸੱਕੀਏ? ਤੂੰ ਕੀ ਕਰਨ ਵਾਲਾ ਹੈ? 31 ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’” [a]
32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ। 33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
34 ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾ ਦੇਵੀਂ।”
35 ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
2010 by World Bible Translation Center