Revised Common Lectionary (Complementary)
96 ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ।
ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ।
2 ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ।
ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।
3 ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ।
ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।
4 ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ।
ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।
5 ਪਰਾਈਆਂ ਕੌਮਾਂ ਦੇ ਸਾਰੇ “ਦੇਵਤੇ” ਵਿਅਰਥ ਹਨ।
ਪਰ ਯਹੋਵਾਹ ਨੇ ਸਵਰਗਾ ਦੀ ਸਾਜਨਾ ਕੀਤੀ।
6 ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ।
ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।
7 ਪਰਿਵਾਰੋ ਅਤੇ ਕੌਮੋ ਉਸਤਤਿ ਦੇ
ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ।
8 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ
ਆਪਣੇ ਚੜ੍ਹਾਵੇ ਲੈ ਕੇ ਮੰਦਰ ਵੱਲ ਜਾਵੋ।
9 ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ,
ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।
10 ਕੌਮਾਂ ਨੂੰ ਐਲਾਨ ਕਰ ਦਿਉ ਕਿ ਯਹੋਵਾਹ ਰਾਜਾ ਹੈ।
ਇਸ ਲਈ ਦੁਨੀਆਂ ਤਬਾਹ ਨਹੀਂ ਹੋਵੇਗੀ,
ਯਹੋਵਾਹ ਬੇਲਾਗ ਹੋਕੇ ਲੋਕਾਂ ਉੱਤੇ ਰਾਜ ਕਰੇਗਾ।
11 ਹੇ ਅਕਾਸ਼ ਖੁਸ਼ ਹੋ, ਹੇ ਧਰਤੀ ਖੁਸ਼ੀ ਮਨਾ।
ਹੇ ਸਮੁੰਦਰ ਅਤੇ ਇਸ ਵਿੱਚਲੀ ਹਰ ਸ਼ੈਅ ਦੀਆਂ ਕਿਲਕਾਰੀਆਂ ਮਾਰੋ।
12 ਹੇ ਖੇਤੋਂ ਅਤੇ ਉਨ੍ਹਾਂ ਵਿੱਚ ਉੱਗਣ ਵਾਲੀ ਹਰ ਸ਼ੈਅ, ਖੁਸ਼ ਹੋਵੋ।
ਹੇ ਜੰਗਲ ਦੇ ਰੁੱਖੋ ਗਾਵੋ ਅਤੇ ਖੁਸ਼ ਹੋਵੋ।
13 ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ,
ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ।
ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪੱਖਤਾ ਨਾਲ ਰਾਜ ਕਰੇਗਾ।
3 ਯਹੋਵਾਹ ਤੁਹਾਡੀ ਸਖਤ ਮਿਹਨਤ ਨੂੰ ਤੁਹਾਡੇ ਪਾਸੋਂ ਲੈ ਲਵੇਗਾ, ਅਤੇ ਉਹ ਤੁਹਾਨੂੰ ਆਰਾਮ ਦੇਵੇਗਾ। ਅਤੀਤ ਵਿੱਚ ਤੁਸੀਂ ਗੁਲਾਮ ਸੀ। ਬੰਦਿਆਂ ਨੇ ਤੁਹਾਨੂੰ ਸਖਤ ਮਿਹਨਤ ਕਰਨ ਲਈ ਮਜ਼ਬੂਰ ਕੀਤਾ ਸੀ। ਪਰ ਯਹੋਵਾਹ ਤੁਹਾਡੀ ਇਸ ਸਖਤ ਮਿਹਨਤ ਨੂੰ ਖਤਮ ਕਰ ਦੇਵੇਗਾ।
ਬਾਬਲ ਦੇ ਰਾਜੇ ਬਾਰੇ ਗੀਤ
4 ਉਸ ਸਮੇਂ, ਤੁਸੀਂ ਬਾਬਲ ਦੇ ਰਾਜੇ ਬਾਰੇ ਇਹ ਗੀਤ ਗਾਉਣਾ ਸ਼ੁਰੂ ਕਰ ਦੇਵੋਗੇ:
ਜਦੋਂ ਰਾਜਾ ਸਾਡੇ ਉੱਤੇ ਰਾਜ ਕਰਦਾ ਸੀ, ਬੜਾ ਕਮੀਨਾ ਸੀ।
ਪਰ ਹੁਣ ਉਸਦੀ ਹਕੂਮਤ ਖਤਮ ਹੋ ਚੁੱਕੀ ਹੈ।
5 ਯਹੋਵਾਹ ਬੁਰੇ ਹਾਕਮ ਦੇ ਅਧਿਕਾਰ ਦੀ ਛੜੀ ਨੂੰ ਤੋੜਦਾ ਹੈ।
ਯਹੋਵਾਹ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ।
6 ਗੁੱਸੇ ਵਿੱਚ ਆ ਕੇ, ਬਾਬਲ ਦੇ ਰਾਜੇ ਨੇ ਲੋਕਾਂ ਨੂੰ ਮਾਰਿਆ।
ਉਹ ਲੋਕਾਂ ਨੂੰ ਮਾਰਨੋ ਕਦੇ ਨਹੀਂ ਹਟਿਆ।
ਉਸ ਬੁਰੇ ਹਾਕਮ ਨੇ ਲੋਕਾਂ ਉੱਤੇ ਗੁੱਸੇ ਨਾਲ ਹਕੂਮਤ ਕੀਤੀ।
ਉਹ ਲੋਕਾਂ ਨੂੰ ਦੁੱਖ ਦੇਣ ਤੋਂ ਨਹੀਂ ਟਲਿਆ।
7 ਪਰ ਹੁਣ, ਸਾਰਾ ਦੇਸ ਆਰਾਮ ਵਿੱਚ ਹੈ।
ਦੇਸ਼ ਸ਼ਾਂਤ ਹੈ।
ਹੁਣ ਲੋਕ ਜਸ਼ਨ ਮਨਾਉਣਾ ਸ਼ੁਰੂ ਕਰਦੇ ਨੇ।
8 ਤੂੰ ਬੁਰਾ ਰਾਜੇ ਸੀ,
ਤੇ ਹੁਣ ਤੂੰ ਖਤਮ ਹੋ ਚੁੱਕਿਆ ਹੈਂ।
ਦਿਆਰ ਦੇ ਰੁੱਖ ਵੀ ਪ੍ਰਸੰਨ ਨੇ।
ਦਿਆਰ ਦੇ ਰੁੱਖ ਵੀ ਪ੍ਰਸੰਨ ਨੇ।
ਰੁੱਖ ਆਖਦੇ ਨੇ, “ਰਾਜੇ ਨੇ ਸਾਨੂੰ ਚੀਰ ਸੁੱਟਿਆ ਸੀ।
ਪਰ ਹੁਣ ਰਾਜਾ ਡਿੱਗ ਪਿਆ,
ਅਤੇ ਉਹ ਦੋਬਾਰਾ ਕਦੀ ਖੜ੍ਹਾ ਨਹੀਂ ਹੋਵੇਗਾ।”
9 ਸ਼ਿਓਲ ਮੌਤ ਦਾ ਸਥਾਨ ਉਤੇਜਿਤ ਹੈ
ਕਿਉਂਕਿ ਤੂੰ ਆ ਰਿਹਾ ਹੈਂ।
ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ,
ਤੇਰੇ ਲਈ ਧਰਤੀ ਦੇ ਆਗੂਆਂ ਨੂੰ।
ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜ੍ਹੇ ਕਰ ਰਿਹਾ ਹੈ।
ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।
10 ਇਹ ਸਾਰੇ ਆਗੂ ਤੇਰਾ ਮਜ਼ਾਕ ਉਡਾਣਗੇ। ਉਹ ਆਖਣਗੇ,
“ਤੂੰ ਹੁਣ ਸਾਡੇ ਵਾਂਗ ਹੀ ਮੁਰਦਾ ਜਿਸਮ ਹੈਂ।
ਹੁਣ ਤੂੰ ਬਸ ਸਾਡੇ ਜਿਹਾ ਹੀ ਹੈਂ।”
11 ਤੇਰੇ ਗੁਮਾਨ ਨੂੰ ਸ਼ਿਓਲ ਵੱਲ ਭੇਜ ਦਿੱਤਾ ਗਿਆ ਹੈ।
ਤੇਰੀਆਂ ਸਾਰੰਗੀਆਂ ਦਾ ਸੰਗੀਤ ਤੇਰੀ ਮਾਣ ਭਰੀ ਰੂਹ ਦੀ ਆਮਦ ਦੀ ਸੂਚਨਾ ਦਿੰਦਾ ਹੈ।
ਮੱਖੀਆਂ ਤੇਰੇ ਜਿਸਮ ਨੂੰ ਖਾ ਜਾਣਗੀਆਂ।
ਤੂੰ ਉਨ੍ਹਾਂ ਉੱਤੇ ਬਿਸਤਰੇ ਵਾਂਗ ਲੇਟਿਆਂ ਹੋਵੇਂਗਾ।
ਕੀੜੇ ਤੇਰੇ ਜਿਸਮ ਨੂੰ ਰਜ਼ਾਈ ਵਾਂਗ ਕੱਜਣ।
ਹੇਰੋਦੇਸ ਨੂੰ ਯਿਸੂ ਬਾਰੇ ਖਬਰ(A)
14 ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ। 2 ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਮੌਤ
3 ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। 4 ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।” 5 ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।
6 ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ। 7 ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ। 8 ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
9 ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ। 10 ਅਤੇ ਉਸ ਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵੱਢਵਾ ਸੁੱਟਿਆ। 11 ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ। 12 ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
2010 by World Bible Translation Center