Revised Common Lectionary (Complementary)
ਉਸਤਤਿ ਦਾ ਇੱਕ ਗੀਤ।
98 ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ
ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ।
ਉਸਦੀ ਪਵਿੱਤਰ ਸੱਜੀ ਬਾਂਹ ਨੇ
ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।
2 ਪਰਮੇਸ਼ੁਰ ਨੇ ਕੌਮਾਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸ਼ਾਈ ਹੈ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਚੰਗਿਆਈ ਦਰਸਾਈ।
3 ਉਸ ਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ।
ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ।
4 ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ।
ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ।
5 ਹੇ ਰਬਾਬ, ਯਹੋਵਾਹ ਦੀ ਉਸਤਤਿ ਕਰ।
ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ।
6 ਨਰਸਿੰਘੇ ਅਤੇ ਵੰਝਲੀਆਂ ਵਜਾਉ,
ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ।
7 ਧਰਤੀ ਅਤੇ ਸਮੁੰਦਰ, ਅਤੇ ਉਸ ਵਿੱਚਲੇ
ਸਭ ਕਾਸੇ ਨੂੰ ਉੱਚੀ ਆਵਾਜ਼ ਵਿੱਚ ਗਾਉਣ ਦਿਉ।
8 ਹੇ ਨਦੀਉ ਤਾਲੀਆਂ ਵਜਾਉ।
ਸਾਰੇ ਪਹਾੜੋ ਇਕੱਠੇ ਹੋਕੇ ਗੀਤ ਗਾਵੋ।
9 ਯਹੋਵਾਹ ਦੇ ਸਾਹਮਣੇ ਗਾਵੋ,
ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ।
ਉਹ ਨਿਰਪੱਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ।
ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ।
19 ਤਾਂ ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ! ਉਸ ਨੇ ਹਕਾਰਤ ਨਾਲ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਵੱਲ ਤੱਕਿਆ। ਉਸ ਨੇ ਹੁਕਮ ਦਿੱਤਾ ਕਿ ਭਠ੍ਠੀ ਨੂੰ ਸਾਧਾਰਣ ਨਾਲੋਂ ਸੱਤ ਗੁਣਾ ਵੱਧੇਰੇ ਗਰਮ ਕੀਤਾ ਜਾਵੇ। 20 ਫ਼ੇਰ ਨਬੂਕਦਨੱਸਰ ਨੇ ਆਪਣੀ ਫ਼ੌਜ ਦੇ ਕੁਝ ਸਭ ਤੋਂ ਤਾਕਤਵਰ ਸੈਨਕਾਂ ਨੂੰ ਹੁਕਮ ਦਿੱਤਾ ਅਤੇ ਕਿਹਾ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਣ ਦਾ।
21 ਉਨ੍ਹਾਂ ਨੇ ਆਪਣੇ ਚੋਲੇ, ਪਜਾਮੇ, ਟੋਪੀਆਂ ਅਤੇ ਹੋਰ ਕੱਪੜੇ ਪਹਿਨੇ ਹੋਏ ਸਨ ਅਤੇ (ਸਿਪਾਹੀਆਂ ਨੇ) ਉਨ੍ਹਾਂ ਨੂੰ ਬਂਨ੍ਹਿਆਂ ਅਤੇ ਉਨ੍ਹਾਂ ਨੂੰ ਭਠ੍ਠੀ ਵਿੱਚ ਸੁੱਟ ਦਿੱਤਾ। 22 ਰਾਜਾ ਉਦੋਂ ਬਹੁਤ ਕਰੋਧ ਵਿੱਚ ਸੀ ਜਦੋਂ ਉਸ ਨੇ ਹੁਕਮ ਦਿੱਤਾ, ਇਸ ਲਈ ਉਨ੍ਹਾਂ ਨੇ ਛੇਤੀ ਨਾਲ ਭਠ੍ਠੀ ਨੂੰ ਬਹੁਤ ਗਰਮ ਕਰ ਦਿੱਤਾ! ਅੱਗ ਇੰਨੀ ਤੇਜ਼ ਸੀ ਕਿ ਉਸ ਦੀਆਂ ਲਾਟਾਂ ਨੇ ਤਾਕਤਵਰ ਫ਼ੌਜੀਆਂ ਨੂੰ ਮਾਰ ਦਿੱਤਾ। ਉਹ ਜਦੋਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਸੁੱਟਣ ਲਈ ਅੱਗ ਦੇ ਨੇੜੇ ਗਏ ਤਾਂ ਮਾਰੇ ਗਏ। 23 ਸ਼ਾਦਰਚ, ਮੇਸ਼ਾਚ ਅਤੇ ਅਬੇਦਨੇਗੋ ਅੱਗ ਵਿੱਚ ਡਿੱਗ ਪਏ। ਉਨ੍ਹਾਂ ਨੂੰ ਬਹੁਤ ਕਸ ਕੇ ਬੰਨ੍ਹਿਆ ਹੋਇਆ ਸੀ।
24 ਫ਼ੇਰ ਰਾਜਾ ਨਬੂਕਦਨੱਸਰ ਉਛਲ ਕੇ ਖੜ੍ਹਾ ਹੋ ਗਿਆ। ਉਹ ਬਹੁਤ ਹੈਰਾਨ ਹੋਇਆ ਅਤੇ ਉਸ ਨੇ ਆਪਣੇ ਸਲਾਹਕਾਰਾਂ ਨੂੰ ਪੁੱਛਿਆ, “ਅਸੀਂ ਤਾਂ ਸਿਰਫ਼ ਤਿੰਨ ਬੰਦਿਆਂ ਨੂੰ ਬੰਨ੍ਹਿਆ ਸੀ ਅਤੇ ਸਿਰਫ਼ ਤਿੰਨ ਬੰਦਿਆਂ ਨੂੰ ਅੱਗ ਵਿੱਚ ਸੁੱਟਿਆ ਸੀ! ਕੀ ਇਹ ਠੀਕ ਹੈ?”
ਉਸ ਦੇ ਸਲਾਹਕਾਰਾਂ ਨੇ ਆਖਿਆ, “ਹਾਂ, ਰਾਜਨ।”
25 ਰਾਜੇ ਨੇ ਆਖਿਆ, “ਦੇਖੋ! ਮੈਨੂੰ ਅੱਗ ਵਿੱਚ ਤੁਰਦੇ ਹੋਏ ਚਾਰ ਬੰਦੇ ਦਿਖਾਈ ਦਿੰਦੇ ਹਨ। ਉਹ ਬਝ੍ਝੇ ਹੋਏ ਨਹੀਂ ਹਨ ਅਤੇ ਉਹ ਸੜੇ ਨਹੀਂ ਹਨ। ਚੌਬਾ ਬੰਦਾ ਇੱਕ ਦੂਤ ਵਰਗਾ ਦਿਖਾਈ ਦਿੰਦਾ ਹੈ!”
26 ਫ਼ੇਰ ਨਬੂਕਦਨੱਸਰ ਬਲਦੀ ਹੋਈ ਭਠ੍ਠੀ ਦੇ ਮੂੰਹ ਕੋਲ ਗਿਆ। ਉਸ ਨੇ ਉੱਚੀ ਆਵਾਜ਼ ਵਿੱਚ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ, ਬਾਹਰ ਆ ਜਾਓ! ਅੱਤ ਮਹਾਨ ਪਰੇਮਸ਼ੁਰ ਦੇ ਸੇਵਕੋ ਇੱਥੇ ਆ ਜਾਓ!”
ਇਸ ਲਈ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਅੱਗ ਤੋਂ ਬਾਹਰ ਆ ਗਏ। 27 ਜਦੋਂ ਉਹ ਬਾਹਰ ਆ ਗਏ, ਸ਼ਾਟਰਾਪ, ਪਰੀਫ਼ੈਕਟ ਗਵਰਨਰ ਅਤੇ ਸ਼ਾਹੀ ਸਲਾਹਕਾਰ ਉਨ੍ਹਾਂ ਦੇ ਦੁਆਲੇ ਇਕੱਠੇ ਹੋ ਗਏ। ਉਹ ਦੇਖ ਸੱਕਦੇ ਸਨ ਕਿ ਅੱਗ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਨਹੀਂ ਸਾੜਿਆ ਸੀ। ਉਨ੍ਹਾਂ ਦੇ ਸ਼ਰੀਰ ਬਿਲਕੁਲ ਵੀ ਨਹੀਂ ਸੜੇ ਸਨ। ਉਨ੍ਹਾਂ ਦੇ ਵਾਲ ਨਹੀਂ ਸੜੇ ਸਨ, ਉਨ੍ਹਾਂ ਦੇ ਚੋਲੇ ਨਹੀਂ ਸੜੇ ਸਨ, ਅਤੇ ਉਨ੍ਹਾਂ ਕੋਲੋਂ ਅਜਿਹੀ ਗੰਧ ਵੀ ਨਹੀਂ ਆਉਂਦੀ ਸੀ ਕਿ ਉਹ ਅੱਗ ਦੇ ਨੇੜੇ ਗਏ ਸਨ।
28 ਫ਼ੇਰ ਨਬੂਕਦਨੱਸਰ ਨੇ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੀ ਉਸਤਤ ਕਰੋ। ਉਨ੍ਹਾਂ ਦੇ ਪਰਮੇਸ਼ੁਰ ਨੇ ਆਪਣਾ ਦੂਤ ਭੇਜਿਆ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਵਿੱਚੋਂ ਬਚਾ ਲਿਆ ਹੈ! ਇਨ੍ਹਾਂ ਤਿੰਨਾਂ ਬੰਦਿਆਂ ਨੇ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ। ਉਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਅਤੇ ਕਿਸੇ ਹੋਰ ਦੇਵਤੇ ਦੀ ਸੇਵਾ ਕਰਨ ਜਾਂ ਉਪਾਸਨਾ ਕਰਨ ਦੀ ਬਜਾੇ ਮਰਨ ਲਈ ਤਿਆਰ ਸਨ। 29 ਇਸ ਲਈ, ਮੈਂ ਹੁਣ ਇਹ ਕਨੂੰਨ ਬਣਾਉਂਦਾ ਹਾਂ: ਕਿਸੇ ਵੀ ਕੌਮ ਜਾਂ ਸਾਰੇ ਲੋਕ, ਕੌਮਾਂ ਅਤੇ ਭਾਸ਼ਾਵਾਂ ਜੇਕਰ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੁਝ ਆਖਦੇ ਹਨ ਤਾਂ ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ। ਅਤੇ ਉਸ ਬੰਦੇ ਦੇ ਘਰ ਨੂੰ ਤਬਾਹ ਕਰਕੇ ਖੰਡਰ ਦਾ ਢੇਰ ਬਣਾ ਦਿੱਤਾ ਜਾਵੇਗਾ। ਕੋਈ ਵੀ ਹੋਰ ਦੇਵਤਾ ਇਸ ਤਰ੍ਹਾਂ ਆਪਣੇ ਬੰਦਿਆਂ ਨੂੰ ਨਹੀਂ ਬਚਾ ਸੱਕਦਾ।” 30 ਫ਼ੇਰ ਰਾਜੇ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਵਿੱਚ ਤਰਕੀ ਦੇ ਦਿੱਤੀ।
21 ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁੱਕਿਆ। ਇਹ ਪੱਥਰ ਚੱਕੀ ਦੇ ਪੁੜ੍ਹ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁੱਟਿਆ, ਅਤੇ ਆਖਿਆ।
“ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ।
ਅਤੇ ਇਸ ਨੂੰ ਹੋਰ ਵੱਧੇਰੇ ਨਹੀਂ ਵੇਖਿਆ ਜਾਵੇਗਾ।
22 ਲੋਕਾਂ ਦਾ ਰਬਾਬ, ਹੋਰ ਸੰਗੀਤਕ ਸਾਜ਼, ਸਾਰੰਗੀਆਂ,
ਅਤੇ ਤੁਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ।
ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲੱਭੇ ਜਾਣਗੇ।
ਚੱਕੀ ਦੇ ਪੁੜ੍ਹ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ।
23 ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇ
ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ।
ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।
24 ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ
ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹੜੇ ਧਰਤੀ ਤੇ ਮਾਰੇ ਗਏ ਹਨ।”
2010 by World Bible Translation Center