Revised Common Lectionary (Complementary)
ਭਾਗ
(ਜ਼ਬੂਰ 1-41)
1 ਉਹ ਵਿਅਕਤੀ ਵਡਭਾਗਾ ਹੈ
ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ
ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ।
ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।
2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ,
ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ।
ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ।
ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ
ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।
4 ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ।
ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।
5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ।
ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।
6 ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ,
ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।
25 “ਇਸ ਲਈ ਮੈਂ ਯਹੋਵਾਹ ਅੱਗੇ 40 ਦਿਨ ਅਤੇ 40 ਰਾਤਾ ਧਰਤੀ ਉੱਤੇ ਪਿਆ ਰਿਹਾ ਕਿਉਂਕਿ ਯਹੋਵਾਹ ਨੇ ਆਖਿਆ ਸੀ ਕਿ ਉਹ ਤੁਹਾਨੂੰ ਤਬਾਹ ਕਰ ਦੇਵੇਗਾ। 26 ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ: ‘ਯਹੋਵਾਹ ਮੇਰੇ ਸੁਆਮੀ, ਆਪਣੇ ਹੀ ਲੋਕਾਂ ਨੂੰ ਤਬਾਹ ਨਾ ਕਰ! ਤੂੰ ਉਨ੍ਹਾਂ ਨੂੰ ਛੁਟਕਾਰਾ ਦਿਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਂਦਾ। 27 ਆਪਣੇ ਸੇਵਕਾਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ। ਇਨ੍ਹਾਂ ਲੋਕਾਂ ਦੇ ਜ਼ਿੱਦੀਪਨ, ਬਦ-ਰਾਹਾਂ ਅਤੇ ਪਾਪਾਂ ਦੇ ਖਿਲਾਫ਼ ਨਾ ਪਰਤ। 28 ਜੇ ਤੁਸੀਂ ਆਪਣੇ ਲੋਕਾਂ ਨੂੰ ਸਜ਼ਾ ਦੇਵੋਂਗੇ ਤਾਂ ਮਿਸਰੀ ਲੋਕ ਕਹਿਣਗੇ, “ਯਹੋਵਾਹ ਆਪਣੇ ਲੋਕਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਜਾ ਸੱਕਿਆ ਜਿਸਦਾ ਉਸ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਉਹ ਉਨ੍ਹਾਂ ਨੂੰ ਮਾਰ ਮੁਕਾਉਣ ਲਈ ਮਾਰੂਥਲ ਵਿੱਚ ਲੈ ਗਿਆ।” 29 ਪਰ ਉਹ ਤਾਂ ਤੁਹਾਡੇ ਬੰਦੇ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’
ਨਵੀਆਂ ਸ਼ਿਲਾਵਾਂ
10 “ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ। 2 ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ-ਉਹ ਸ਼ਿਲਾਵਾ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’
3 “ਫ਼ੇਰ ਮੈਂ ਸ਼ਿੱਟੀਮ ਦੀ ਲੱਕੜ ਦਾ ਇੱਕ ਸੰਦੂਕ ਬਣਾਇਆ ਅਤੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਸ਼ਿਲਾਵਾ ਤਿਆਰ ਕੀਤੀਆਂ ਫ਼ੇਰ ਮੈਂ ਪੱਥਰ ਦੀਆਂ ਉਨ੍ਹਾਂ ਦੋ ਸ਼ਿਲਾਵਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਪਰਬਤ ਉੱਤੇ ਚੱਲਿਆ ਗਿਆ। 4 ਯਹੋਵਾਹ ਨੇ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖੇ ਜਿਵੇਂ ਕਿ ਉਸ ਨੇ ਪਹਿਲਾਂ ਲਿਖੇ ਸਨ। ਉਹ ਉਹੀ ਦਸ ਹੁਕਮ ਹਨ ਜਿਹੜੇ ਉਸ ਨੇ ਅੱਗ ਵਿੱਚੋਂ ਤੁਹਾਨੂੰ ਆਖੇ ਸਨ, ਜਦੋਂ ਤੁਸੀਂ ਪਰਬਤ ਕੋਲ ਇਕੱਠੇ ਹੋਏ ਸੀ। ਫ਼ੇਰ ਯਹੋਵਾਹ ਨੇ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਮੈਨੂੰ ਦੇ ਦਿੱਤੀਆਂ। 5 ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉੱਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾ ਹਾਲੇ ਵੀ ਸੰਦੂਕ ਵਿੱਚ ਹਨ।”
7 ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ। 8 ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸੱਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸ ਦੇ ਕੋਲ ਸਾਡੇ ਵਿਰੁੱਧ ਬੋਲ ਸੱਕਣ ਲਈ ਕੁਝ ਨਹੀਂ ਹੋਵੇਗਾ।
11 ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ। 12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ। 13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ। 14 ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
15 ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।
2010 by World Bible Translation Center