Revised Common Lectionary (Complementary)
ਇਸਰਾਏਲ ਪਰਮੇਸ਼ੁਰ ਦਾ ਹੈ
19 ਯਹੋਵਾਹ ਨੇ ਮੂਸਾ ਨੂੰ ਆਖਿਆ, 2 “ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ।
15 “ਤੁਹਾਨੂੰ ਨਿਆਂ ਕਰਨ ਵਿੱਚ ਬੇਲਾਗ ਹੋਣਾ ਚਾਹੀਦਾ ਹੈ। ਤੁਹਾਨੂੰ ਗਰੀਬ ਲੋਕਾਂ ਲਈ ਜਾਂ ਧਨਵਾਨ ਲੋਕਾਂ ਲਈ ਖਾਸ ਰਿਆਇਤ ਨਹੀਂ ਦਰਸਾਉਣੀ ਚਾਹੀਦੀ। ਜਦੋਂ ਤੁਸੀਂ ਆਪਣੇ ਗੁਆਂਢੀ ਦਾ ਨਿਆਂ ਕਰੋ, ਤੁਹਾਨੂੰ ਬੇਲਾਗ ਹੋਣਾ ਚਾਹੀਦਾ ਹੈ। 16 ਤੁਹਾਨੂੰ ਹੋਰਨਾਂ ਲੋਕਾਂ ਬਾਰੇ ਝੂਠੀਆਂ ਅਫ਼ਵਾਹਾਂ ਨਹੀਂ ਫ਼ੈਲਾਉਣੀਆਂ ਚਾਹੀਦੀਆਂ। ਜਦੋਂ ਤੁਹਾਡੇ ਗੁਆਂਢੀ ਦੀ ਜਾਨ ਖਤਰੇ ਵਿੱਚ ਹੋਵੇ ਬਿਨਾ ਸਹਾਇਤਾ ਕਰਨ ਦੇ ਐਵੇਂ ਉੱਥੇ ਨਾ ਖਲੋਵੋ। ਮੈਂ ਯਹੋਵਾਹ ਹਾਂ।
17 “ਤੁਹਾਨੂੰ ਆਪਣੇ ਦਿਲ ਵਿੱਚ ਆਪਣੇ ਭਰਾ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ। ਜੇ ਤੁਹਾਡਾ ਗੁਆਂਢੀ ਕੋਈ ਗਲਤ ਗੱਲ ਕਰਦਾ ਹੈ, ਇਸ ਬਾਰੇ ਉਸ ਨਾਲ ਗੱਲ ਕਰੋ ਤਾਂ ਜੋ ਤੁਸੀਂ ਉਸ ਕਾਰਣ ਪਾਪ ਨਾ ਕਰੋ। 18 ਉਨ੍ਹਾਂ ਮੰਦੀਆਂ ਗੱਲਾਂ ਬਾਰੇ ਖਾਰ ਨਾ ਖਾਵੋ ਜੋ ਲੋਕ ਤੁਹਾਡੇ ਨਾਲ ਕਰਦੇ ਹਨ। ਬਦਲਾ ਲੈਣ ਦੀ ਕੋਸ਼ਿਸ਼ ਨਾ ਕਰੋ। ਆਪਣੇ ਗੁਆਂਢੀ ਨੂੰ ਆਪਣੇ-ਆਪ ਵਾਂਗ ਪਿਆਰ ਕਰੋ। ਮੈਂ ਯਹੋਵਾਹ ਹਾਂ।
ਭਾਗ
(ਜ਼ਬੂਰ 1-41)
1 ਉਹ ਵਿਅਕਤੀ ਵਡਭਾਗਾ ਹੈ
ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ
ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ।
ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।
2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ,
ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ।
ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ।
ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ
ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।
4 ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ।
ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।
5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ।
ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।
6 ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ,
ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।
ਥੱਸਲੁਨੀਕਾ ਵਿੱਚ ਪੌਲੁਸ ਦਾ ਕਾਰਜ
2 ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ। 2 ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉੱਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ। 3 ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ। 4 ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ।
5 ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। 6 ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ।
7 ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। [a] ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ। 8 ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
ਕਿਹੜਾ ਨੇਮ ਸਭ ਤੋਂ ਜ਼ਰੂਰੀ ਹੈ(A)
34 ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕੱਠੇ ਹੋਏ। 35 ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸ ਨੂੰ ਇੱਕ ਸਵਾਲ ਪੁੱਛਿਆ, 36 ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹੜਾ ਹੈ?”
37 ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ। [a] 38 ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ। 39 ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ। [b] 40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।”
ਯਿਸੂ ਦਾ ਫ਼ਰੀਸੀਆਂ ਨੂੰ ਇੱਕ ਸਵਾਲ(B)
41 ਜਦੋਂ ਫ਼ਰੀਸੀ ਇਕੱਠੇ ਹੋਏ, ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਸਵਾਲ ਪੁੱਛਿਆ। 42 “ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?”
ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।”
43 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸ ਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸ ਨੇ ਇਹ ਆਖਿਆ,
44 ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,
ਤੂੰ ਮੇਰੇ ਸੱਜੇ ਪਾਸੇ ਬੈਠ ਜਦ
ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’ (C)
45 ਇਸ ਲਈ ਜੇਕਰ ਦਾਊਦ ਉਸ ਨੂੰ ‘ਪ੍ਰਭੂ’, ਬੁਲਾਉਂਦਾ ਹੈ, ਤਾਂ ਉਹ ਉਸਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”
46 ਕੋਈ ਵੀ ਫ਼ਰੀਸੀ ਯਿਸੂ ਦੇ ਸਵਾਲ ਦਾ ਜਵਾਬ ਨਾ ਦੇ ਸੱਕਿਆ। ਉਸ ਦਿਨ ਤੋਂ ਬਾਦ, ਕਿਸੇ ਨੇ ਵੀ ਉਸ ਨੂੰ ਕੋਈ ਹੋਰ ਸਵਾਲ ਕਰਨ ਦਾ ਹੌਂਸਲਾ ਨਾ ਕੀਤਾ।
2010 by World Bible Translation Center