Revised Common Lectionary (Complementary)
ਵਾਉ
41 ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ।
ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।
42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ।
ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ।
ਮੈਨੂੰ ਸੱਚਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ।
43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ।
ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।
44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਾਂਗਾ।
45 ਤਾਂ ਜੋ ਮੈਂ ਮੁਕਤ ਹੋ ਜਾਵਾ।
ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।
46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ।
ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।
47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ।
ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।
48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ।
ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।
ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ
6 “ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ। 2 ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ। 3 ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।
4 “ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ! 5 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ। 6 ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ। 7 ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ। 8 ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿੱਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸੱਕੇ। 9 ਇਨ੍ਹਾਂ ਨੂੰ ਆਪਣੇ ਫ਼ਾਟਕਾਂ ਅਤੇ ਆਪਣੇ ਦਰਵਾਜ਼ਿਆਂ ਉੱਤੇ ਲਿਖ ਲਵੋ।
ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਕਾਰਨਾਮਿਆਂ ਬਾਰੇ ਦੱਸੋ
20 “ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸੱਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਾਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’ 21 ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਂਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ। 22 ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ। 23 ਅਤੇ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਉਹ ਧਰਤੀ ਦੇ ਸੱਕੇ ਜਿਸਦਾ ਉਸ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 24 ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ। 25 ਜੇ ਅਸੀਂ ਧਿਆਨ ਨਾਲ ਪੂਰੇ ਨੇਮ ਦੀ ਪਾਲਣਾ ਕਰਾਂਗੇ ਬਿਲਕੁਲ ਓਸੇ ਤਰ੍ਹਾਂ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਕਰਨ ਲਈ ਆਖਿਆ ਸੀ, ਤਾਂ ਪਰਮੇਸ਼ੁਰ ਆਖੇਗਾ ਕਿ ਅਸੀਂ ਬਹੁਤ ਚੰਗਾ ਕੰਮ ਕੀਤਾ ਹੈ।’ [a]
8 ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” [a] ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ। 9 ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
10 ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ। 11 ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” [b] ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ।” [c] ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
12 ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ। 13 ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।
2010 by World Bible Translation Center