Revised Common Lectionary (Complementary)
43 ਪਰਮੇਸ਼ੁਰ, ਇੱਕ ਬੰਦਾ ਹੈ, ਜਿਹੜਾ ਤੁਹਾਡਾ ਵਫ਼ਾਦਾਰ ਚੇਲਾ ਨਹੀਂ ਹੈ।
ਉਹ ਕਪਟੀ ਹੈ ਅਤੇ ਉਹ ਝੂਠ ਬੋਲਦਾ ਹੈ।
ਹੇ ਪਰਮੇਸ਼ੁਰ, ਮੈਨੂੰ ਉਸ ਬੰਦੇ ਤੋਂ ਬਚਾਵੀਂ।
ਮੇਰੀ ਰੱਖਿਆ ਕਰੀਂ ਅਤੇ ਸਾਬਤ ਕਰ ਦੇਵੀਂ ਕਿ ਮੈਂ ਸਹੀ ਹਾਂ।
2 ਹੇ ਪਰਮੇਸ਼ੁਰ ਤੁਸੀਂ ਮੇਰੀ ਓਟ ਹੋ।
ਤੁਸੀਂ ਮੈਨੂੰ ਕਿਉਂ ਛੱਡ ਦਿੱਤਾ।
ਆਪਣੇ ਦੁਸ਼ਮਣ ਦੇ ਜ਼ੁਲਮ ਸਦਕਾ
ਮੈਂ ਇੰਨੀ ਉਦਾਸੀ ਕਿਉਂ ਝੱਲਾਂ?
3 ਹੇ ਪਰਮੇਸ਼ੁਰ, ਆਪਣੇ ਨੂਰ ਅਤੇ ਸੱਚ ਨੂੰ ਮੇਰੇ ਉੱਪਰ ਚਮਕਣ ਦਿਉ।
ਤੁਹਾਡਾ ਨੂਰ ਅਤੇ ਸੱਚ ਮੈਨੂੰ ਰਾਹ ਦਿਖਾਵੇਗਾ।
ਉਹ ਤੁਹਾਡੇ ਪਵਿੱਤਰ ਪਹਾੜ ਵੱਲ ਮੇਰੀ ਅਗਵਾਈ ਕਰਨਗੇ।
4 ਮੈਂ ਪਰਮੇਸ਼ੁਰ ਦੀ ਜਗਵੇਦੀ ਉੱਪਰ ਆਵਾਂਗਾ।
ਮੈਂ ਉਸ ਪਰਮੇਸ਼ੁਰ ਵੱਲ ਆਵਾਂਗਾ ਜਿਹੜਾ ਮੈਨੂੰ ਬਹੁਤ ਖੁਸ਼ ਕਰਦਾ ਹੈ।
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ
ਰਬਾਬ ਨਾਲ ਤੇਰੀ ਉਸਤਤਿ ਕਰਾਂਗਾ।
5 ਮੈਂ ਇੰਨਾ ਉਦਾਸ ਕਿਉਂ ਹਾਂ?
ਮੈਂ ਇੰਨਾ ਪਰੇਸ਼ਾਨ ਕਿਉਂ ਹਾਂ?
ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕ ਕਰਨੀ ਚਾਹੀਦੀ ਹੈ।
ਮੈਨੂੰ ਅਜੇ ਪਰਮੇਸ਼ੁਰ ਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ।
ਉਹ ਮੈਨੂੰ ਬਚਾ ਲਵੇਗਾ।
ਏਲੀ ਦੇ ਪਰਿਵਾਰ ਲਈ ਭਿਅੰਕਰ ਭਵਿੱਖਬਾਣੀ
27 ਪਰਮੇਸ਼ੁਰ ਦੇ ਇੱਕ ਨਬੀ ਨੇ ਏਲੀ ਕੋਲ ਆਕੇ ਆਖਿਆ, “ਯਹੋਵਾਹ ਤੈਨੂੰ ਇਹ ਆਖਦਾ ਹੈ, ‘ਤੇਰੇ ਪੁਰਖੇ ਮਿਸਰ ਵਿੱਚ ਗੁਲਾਮ ਸਨ, ਪਰ ਮੈਂ ਉਨ੍ਹਾਂ ਨੂੰ ਆਪਣਾ-ਆਪ ਪ੍ਰਕਾਸ਼ਿਤ ਕੀਤਾ ਜਦੋਂ ਉਹ ਫ਼ਿਰਊਨ ਦੇ ਗੁਲਾਮ ਸਨ। 28 ਮੈਂ ਸਾਰੇ ਇਸਰਾਏਲੀ ਪਰਿਵਾਰਾਂ ਵਿੱਚੋਂ ਤੇਰੇ ਪਰਿਵਾਰ ਦੇ ਕੁਟੁੰਬ ਨੂੰ ਚੁਣਿਆ। ਮੈਂ ਤੇਰੇ ਪਰਿਵਾਰ ਦੇ ਬੰਦਿਆਂ ਨੂੰ ਆਪਣੇ ਜਾਜਕਾਂ ਵਜੋਂ ਚੁਣਿਆ ਅਤੇ ਮੈਂ ਆਪਣੀ ਜਗਵੇਦੀ ਉੱਤੇ ਬਲੀ ਭੇਟ ਕਰਨ ਲਈ ਉਨ੍ਹਾਂ ਨੂੰ ਚੁਣਿਆ। ਮੈਂ ਉਨ੍ਹਾਂ ਨੂੰ ਧੂਫ਼ ਜਗਾਉਣ ਅਤੇ ਏਫ਼ੋਦ ਪਾਉਣ ਲਈ ਚੁਣਿਆ। ਅਤੇ ਇਸਰਾਏਲੀ ਲੋਕ ਜਿਹੜੀਆਂ ਬਲੀਆਂ ਚੜ੍ਹਾਉਂਦੇ ਸਨ ਉਨ੍ਹਾਂ ਵਿੱਚੋਂ ਮੈਂ ਤੇਰੇ ਪਰਿਵਾਰ ਦੇ ਲੋਕਾਂ ਨੂੰ ਮਾਸ ਛਕਣ ਦਾ ਹੱਕ ਦਿੱਤਾ। 29 ਤਾਂ ਫ਼ਿਰ ਤੂੰ ਬਲੀਆਂ ਅਤੇ ਸੁਗਾਤਾਂ ਦਾ ਸਂਮਾਨ ਕਿਉਂ ਨਾ ਕੀਤਾ? ਤੂੰ ਆਪਣੇ ਪੁੱਤਰਾਂ ਨੂੰ ਮੇਰੇ ਤੋਂ ਵੱਧ ਸੰਮਾਨ ਦਿੰਦਾ ਹੈ ਅਤੇ ਉਸ ਮਾਸ ਦੇ ਸਭ ਤੋਂ ਵੱਧੀਆਂ ਹਿੱਸੇ ਖਾਕੇ ਮੋਟਾ ਹੋ ਗਿਆ ਹੈਂ ਜੋ ਇਸਰਾਏਲੀ ਮੇਰੇ ਕੋਲ ਲਿਆਉਂਦੇ ਹਨ।’
30 “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ। 31 ਸਮਾਂ ਆ ਰਿਹਾ ਹੈ ਜਦੋਂ ਮੈਂ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਨਾਸ਼ ਕਰਾਂਗਾ। ਤੇਰੀ ਕੁੱਲ ਵਿੱਚੋਂ ਕੋਈ ਮਨੁੱਖ ਬਜ਼ੁਰਗ ਉਮਰ ਨਾ ਭੋਗ ਸੱਕੇਗਾ। 32 ਇਸਰਾਏਲ ਨਾਲ ਬਹੁਤ ਚੰਗਾ ਹੋਵੇਗਾ ਪਰ ਤੂੰ ਘਰ ਵਿੱਚ ਬੈਠਾ ਹੀ ਬੁਰੀਆਂ ਖਬਰਾਂ ਵੇਖੇਂਗਾ। ਤੇਰੇ ਪਰਿਵਾਰ ਵਿੱਚੋਂ ਕੋਈ ਵੀ ਬੁੱਢਾ ਨਾ ਹੋਵੇਗਾ। 33 ਸਿਰਫ਼ ਇੱਕ ਮਨੁੱਖ ਹੈ ਜਿਸ ਨੂੰ ਮੈਂ ਜਾਜਕ ਵਜੋਂ ਬਚਾਵਾਂਗਾ ਅਤੇ ਜੋ ਮੇਰੀ ਜਗਵੇਦੀ ਦੀ ਸੇਵਾ ਕਰੇਗਾ। ਉਹ ਬੜੀ ਉਮਰਾਂ ਭੇਗੇਗਾ। ਉਹ ਤਦ ਤੱਕ ਜਿਉਂਦਾ ਰਹੇਗਾ ਜਦ ਤੱਕ ਉਸਦਾ ਸ਼ਰੀਰ ਖੀਣ ਨਾ ਹੋ ਜਾਵੇ ਅਤੇ ਅੱਖਾਂ ਬਾਹਰ ਨਾ ਨਿਕਲ ਜਾਣ। 34 ਮੈਂ ਤੈਨੂੰ ਇਸ ਗੱਲ ਦਾ ਪਹਿਲਾਂ ਸੰਕੇਤ ਜਾਂ ਨਿਸ਼ਾਨ ਦੇਵਾਂਗਾ ਇਹ ਦੱਸਣ ਲਈ ਕਿ ਜੋ ਮੈਂ ਆਖਿਆ ਹੈ ਸੱਚ ਹੋਵੇਗਾ। ਤੇਰੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਦੋਵੇਂ ਇੱਕੋ ਦਿਨ ਮਰ ਜਾਣਗੇ। 35 ਆਪਣੇ ਲਈ ਮੈਂ ਇੱਕ ਭਰੋਸੇਮੰਦ ਜਾਜਕ ਚੁਣਾਗਾ। ਅਤੇ ਉਹ ਮੈਨੂੰ ਚੁਣੇਗਾ ਅਤੇ ਉਹੀ ਕਰੇਗਾ ਜੋ ਮੈਂ ਚਾਹਾਂਗਾ। ਮੈਂ ਜਾਜਕ ਦੇ ਪਰਿਵਾਰ ਨੂੰ ਤਕੜਾ ਬਣਾਵਾਂਗਾ। ਉਹ ਮੇਰੇ ਚੁਣੇ ਹੋਏ ਪਾਤਸ਼ਾਹ ਦੇ ਅੱਗੇ ਹਮੇਸ਼ਾ ਟਹਿਲ ਸੇਵਾ ਕਰੇਗਾ। 36 ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿੱਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅੱਡਕੇ ਆਖਣਗੇ, “ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸੱਕਾਂ।”’”
ਯਹੂਦੀ ਅਤੇ ਸ਼ਰ੍ਹਾ
17 ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ। 18 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ। 19 ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹੜੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹੜੇ ਹਨੇਰੇ ਵਿੱਚ ਹਨ। 20 ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰੱਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸੱਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ। 21 ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ? 22 ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ। 23 ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ। 24 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।” [a]
25 ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ। 26 ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ। 27 ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋੜਦੇ ਹੋ। ਸੋ ਜਿਹੜੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ।
28 ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ। 29 ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।
2010 by World Bible Translation Center