Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਲੋਕਾਂ ਦੀ ਸਹਾਇਤਾ ਕਰਨ ਲਈ ਯਾਦ ਰੱਖੋ।
70 ਹੇ ਪਰਮੇਸ਼ੁਰ, ਮੈਨੂੰ ਬਚਾਉ!
ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ!
2 ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਉਨ੍ਹਾਂ ਨੂੰ ਨਿਰਾਸ਼ ਕਰ ਦਿਉ!
ਉਨ੍ਹਾਂ ਨੂੰ ਨਿਵਾਉ! ਲੋਕੀਂ
ਮੇਰਾ ਬੁਰਾ ਕਰਨਾ ਚਾਹੁੰਦੇ ਹਨ।
ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।
3 ਲੋਕਾਂ ਨੇ ਮੇਰਾ ਮਜ਼ਾਕ ਉਡਾਇਆ।
ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ।
4 ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਉਪਾਸਨਾ ਕਰਦੇ ਹਨ ਬਹੁਤ ਖੁਸ਼ ਹੋਣਗੇ, ਬਹੁਤ ਖੁਸ਼।
ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਸਹਾਇਤਾ ਚਾਹੁੰਦੇ ਹਨ, “ਸਦਾ ਪਰਮੇਸ਼ੁਰ ਉਸਤਤਿ ਕਰਨ” ਦੇ ਯੋਗ ਹੋਣਗੇ।
5 ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ।
ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ।
ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸੱਕਦੇ ਹੋਂ।
ਬਹੁਤੀ ਦੇਰ ਨਾ ਕਰੋ।
ਭੂਮਿਕਾ
1 ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।
ਅਰਾਮ ਲਈ ਸਜ਼ਾ
2 ਆਮੋਸ ਨੇ ਕਿਹਾ:
“ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ
ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ
ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ
ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।”
3 ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ। 4 ਇਸ ਲਈ ਮੈਂ ਹਮਾਏਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ।
5 “ਮੈਂ ਦੰਮਿਸਕ ਦੇ ਫ਼ਾਟਕਾਂ ਵਿੱਚਲੇ ਸਰੀਆਂ ਨੂੰ ਭੰਨ ਸੁੱਟਾਂਗਾ ਅਤੇ ਮੈਂ ਆਵਨ ਦੀ ਵਾਦੀ ਦੇ ਰਾਜੇ ਨੂੰ ਅਤੇ ਬੈਤ-ਅਦਨ ਤੋਂ ਸੱਤਾ ਦੇ ਪ੍ਰਤੀਕ ਨੂੰ ਹਟਾਅ ਦੇਵਾਂਗਾ। ਅਰਾਮ ਦੇ ਲੋਕ ਹਰਾਏ ਜਾਣਗੇ ਅਤੇ ਕੀਰ ਵੱਲ ਜਲਾਵਤਨੀ ਕਰ ਦਿੱਤੇ ਜਾਣਗੇ। ਯਹੋਵਾਹ ਨੇ ਇਹ ਗੱਲਾਂ ਆਖੀਆਂ।”
ਫ਼ਲਿਸਤੀਆਂ ਲਈ ਸਜ਼ਾ
6 ਯਹੋਵਾਹ ਨੇ ਇਹ ਆਖਿਆ: “ਮੈਂ ਅੱਜ਼ਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉੱਮਤ ਨੂੰ ਅਸੀਰ ਕਰਕੇ ਅਦੋਮ ’ਚ ਲੈ ਗਏ। 7 ਇਸ ਲਈ ਮੈਂ ਅਹ੍ਹਾਜ਼ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਅੱਜ਼ਾਹ ਦੇ ਕਿਲ੍ਹਿਆਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ। 8 ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।” ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।
ਫ਼ੀਨੀਸ਼ ਲਈ ਸਜ਼ਾ
9 ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ। 10 ਇਸ ਲਈ ਮੈਂ ਸੂਰ ਦੀ ਕੰਧ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਉੱਥੋਂ ਦੇ ਸਾਰੇ ਕਿਲ੍ਹਿਆਂ ਨੂੰ ਸਾੜ ਦੇਵੇਗੀ।”
ਅਦੋਮੀਆਂ ਲਈ ਸਜ਼ਾ
11 ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ। 12 ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।”
ਅਮੋਨੀਆਂ ਲਈ ਸਜ਼ਾ
13 ਯਹੋਵਾਹ ਨੇ ਇਉਂ ਫ਼ੁਰਮਾਇਆ: “ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵੱਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ। 14 ਇਸੇ ਲਈ, ਮੈਂ ਰੱਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੁਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿੱਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ। 15 ਫ਼ਿਰ ਉਨ੍ਹਾਂ ਦੇ ਪਾਤਸ਼ਾਹ ਅਤੇ ਆਗੂ ਬੰਦੀ ਬਣਾਏ ਜਾਣਗੇ। ਉਨ੍ਹਾਂ ਸਭਨਾਂ ਨੂੰ ਇਕੱਠਿਆਂ ਅਮੀਰ ਕੀਤਾ ਜਾਵੇਗਾ।” ਯਹੋਵਾਹ ਨੇ ਇਵੇਂ ਆਖਿਆ।
ਮੋਆਬ ਲਈ ਸਜ਼ਾ
2 ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਮੋਆਬ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਅਵੱਸ਼ ਦੇਵਾਂਗਾ ਉਨ੍ਹਾਂ ਨੇ ਅਦੋਮ ਦੇ ਪਾਤਸ਼ਾਹ ਦੀਆਂ ਹੱਡੀਆਂ ਨੂੰ ਸਾੜਕੇ ਚੂਨਾ ਕਰ ਦਿੱਤਾ ਸੀ। 2 ਇਸ ਲਈ ਮੈਂ ਮੋਆਬ ਵਿੱਚ ਅੱਗ ਸੁਰੂ ਕਰਾਂਗਾ ਅਤੇ ਉਹ ਕਰੀਯੋਬ ਦੇ ਬੁਰਜਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ ਅਤੇ ਉੱਥੇ ਭਿਅੰਕਰ ਸ਼ੋਰ ਤੇ ਤੁਰ੍ਹੀ ਦੀ ਉੱਚੀ ਆਵਾਜ਼ ਹੋਵੇਗੀ ਇੰਝ ਮੋਆਬ ਦੀ ਮੌਤ ਹੋਵੇਗੀ। 3 ਇਉਂ, ਮੈਂ ਮੋਆਬ ਦੇ ਸ਼ਾਸਕਾਂ ਦਾ ਅੰਤ ਕਰ ਦਿਆਂਗਾ ਅਤੇ ਉਨ੍ਹਾਂ ਦੇ ਸਾਰੇ ਆਗੂਆਂ ਨੂੰ ਤਬਾਹ ਕਰ ਦੇਵਾਂਗਾ।” ਯਹੋਵਾਹ ਨੇ ਇਉਂ ਆਖਿਆ।
ਯਹੂਦਾਹ ਲਈ ਸਜ਼ਾ
4 ਯਹੋਵਾਹ ਨੇ ਇਉਂ ਕਿਹਾ: “ਮੈਂ ਯਹੂਦਾਹ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਜ਼ਰੂਰ ਦੰਡ ਦੇਵਾਂਗਾ ਉਨ੍ਹਾਂ ਨੇ ਯਹੋਵਾਹ ਦੇ ਆਦੇਸਾਂ ਦੀ ਪਾਲਣਾ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਅਸੂਲਾਂ ਨੂੰ ਮੰਨਿਆ। ਉਨ੍ਹਾਂ ਦੇ ਪੁਰਖਿਆਂ ਨੇ ਝੂਠੇ ਦੇਵਤਿਆਂ ’ਚ ਵਿਸ਼ਵਾਸ ਕਰਨਾ ਜਾਰੀ ਰੱਖਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਸਹੀ ਰਾਹ ਤੋਂ ਭਟਕਾਇਆ ਗਿਆ ਹੈ। ਅਤੇ ਇਸਨੇ ਉਨ੍ਹਾਂ ਤੋਂ ਉਨ੍ਹਾਂ ਦੇ ਪਰਮੇਸ਼ੁਰ ਨੂੰ ਛੁਡਾ ਦਿੱਤਾ। 5 ਇਸ ਲਈ ਮੈਂ ਯਹੂਦਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਯਰੂਸ਼ਲਮ ਦੇ ਕਿਲਿਆਂ ਨੂੰ ਸਾੜ ਦੇਵੇਗੀ।”
ਸੱਤ ਦੂਤ ਆਪਣੀਆਂ ਤੁਰ੍ਹੀਆਂ ਵਜਾਉਂਦੇ ਹਨ
6 ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੀਆਂ ਤੁਰ੍ਹੀਆਂ ਵਜਾਉਣ ਲਈ ਤਿਆਰ ਹੋਏ।
7 ਜਦੋਂ ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗੜ੍ਹੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁੱਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸੜ ਗਿਆ।
8 ਦੂਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾੜ ਸਮੁੰਦਰ ਵਿੱਚ ਸੁੱਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ। 9 ਅਤੇ ਸਮੁੰਦਰੀ ਜੀਵਾਂ ਦਾ ਤੀਸਰਾ ਹਿੱਸਾ ਮਰ ਗਿਆ ਅਤੇ ਜਹਾਜ਼ਾਂ ਦਾ ਤੀਸਰਾ ਹਿੱਸਾ ਤਬਾਹ ਹੋ ਗਿਆ।
10 ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ। 11 ਸਿੱਤਾਰੇ ਦਾ ਨਾਂ ਹੈ ਵਰਮ ਵੁੱਡ ਅਤੇ ਸਾਰੇ ਪਾਣੀ ਦਾ ਤੀਜਾ ਹਿੱਸਾ ਕੌੜਾ ਹੋ ਗਿਆ। ਬਹੁਤ ਸਾਰੇ ਲੋਕ ਉਹ ਕੌੜਾ ਪਾਣੀ ਪੀਕੇ ਮਰ ਗਏ।
12 ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
13 ਜਦੋਂ ਮੈਂ ਤੱਕਿਆ, ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸ ਨੇ ਆਖਿਆ, “ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੁਰ੍ਹੀਆਂ ਵਜਾਉਣਗੇ।”
ਪੰਜਵਾਂ ਬਿਗਲ ਪਹਿਲਾ ਆਤੰਕ ਸ਼ੁਰੂ ਕਰਦਾ ਹੈ
9 ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁੱਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ। 2 ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹੜਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿੱਚੋਂ ਧੂੰਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭੱਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂੰਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।
3 ਫ਼ੇਰ ਧੂੰਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿੱਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ। 4 ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸੱਕਦੀਆਂ ਸਨ ਜਿਨ੍ਹਾਂ ਦੇ ਮੱਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ। 5 ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀੜ ਜਿਹੜੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀੜ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ। 6 ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲੱਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁੱਪ ਜਾਵੇਗੀ।
7 ਟਿੱਡੀਆਂ ਉਨ੍ਹਾਂ ਘੋੜਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁੱਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲੱਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ। 8 ਉਨ੍ਹਾਂ ਦੇ ਵਾਲ ਔਰਤ ਦੇ ਵਾਲਾਂ ਵਰਗੇ ਸਨ। ਉਨ੍ਹਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ। 9 ਉਨ੍ਹਾਂ ਦੀਆਂ ਛਾਤੀਆਂ ਲੋਹੇ ਦੀਆਂ ਢਾਲਾਂ ਵਰਗੀਆਂ ਨਜ਼ਰ ਆਈਆਂ। ਉਨ੍ਹਾਂ ਦੇ ਖੰਭਾਂ ਤੋਂ ਇੱਕ ਅਵਾਜ਼ ਪੈਦਾ ਹੋਈ ਜਿਵੇਂ ਕਿ ਬਹੁਤ ਸਾਰੇ ਘੋੜੇ ਅਤੇ ਰੱਥ ਯੁੱਧ ਵਿੱਚ ਭੱਜ ਰਹੇ ਹੋਣ। 10 ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗਣ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ। 11 ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੁਲੂਉਨ (ਵਿਨਾਸ਼ਕ) ਹੈ।
12 ਪਹਿਲੀ ਵੱਡੀ ਮੁਸੀਬਤ ਮੁੱਕ ਚੁੱਕੀ ਹੈ ਪਰ ਬਾਕੀ ਦੀਆਂ ਦੋ ਮੁਸੀਬਤਾਂ ਹਾਲੇ ਆਉਣ ਵਾਲੀਆਂ ਹਨ।
2010 by World Bible Translation Center