Revised Common Lectionary (Complementary)
ਚੌਥਾ ਭਾਗ
(ਜ਼ਬੂਰ 90-106)
ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ।
90 ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
2 ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ
ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ।
ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
3 ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ।
ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
4 ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ
ਅਤੇ ਰਾਤ ਦੀ ਤਰ੍ਹਾਂ ਹਨ।
5 ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ।
ਅਸੀਂ ਘਾਹ ਦੀ ਤਰ੍ਹਾਂ ਹਾਂ।
6 ਘਾਹ ਸਵੇਰ ਵੇਲੇ ਉਘਦਾ ਹੈ,
ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।
7 ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ।
ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।
8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ।
ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ।
ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ।
ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ।
ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
11 ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ।
ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।
12 ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ
ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।
10 “ਸਜ਼ਾ ਦਾ ਉਹ ਸਮਾਂ ਆ ਚੁੱਕਿਆ ਹੈ, ਪਰਮੇਸ਼ੁਰ ਨੇ ਇਸ਼ਾਰਾ ਕਰ ਦਿੱਤਾ ਹੈ, ਡੰਡੀ ਪੁੰਗਰ ਗਈ ਪਈ ਹੈ, ਹਂਕਾਰ ਦਾ ਫ਼ੱਲ ਪੂਰੇ ਜੋਬਨ ਤੇ ਹੈ। 11 ਉਹ ਹਿਂਸੱਕ ਆਦਮੀ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਇਸਰਾਏਲ ਵਿੱਚ ਬਹੁਤ ਸਾਰੇ ਲੋਕ ਹਨ-ਪਰ ਉਹ ਉਨ੍ਹਾਂ ਵਿੱਚੋਂ ਨਹੀਂ ਹੈ। ਉਹ ਉਸ ਭੀੜ ਵਿੱਚਲਾ ਬੰਦਾ ਨਹੀਂ ਹੈ। ਉਹ ਉਨ੍ਹਾਂ ਲੋਕਾਂ ਦੇ ਮਹੱਤਵਪੂਰਣ ਆਗੂਆਂ ਵਿੱਚੋਂ ਕੋਈ ਇੱਕ ਨਹੀਂ ਹੈ।
12 “ਸਜ਼ਾ ਦਾ ਉਹ ਸਮਾਂ ਆ ਗਿਆ ਹੈ। ਉਹ ਦਿਨ ਆ ਗਿਆ ਹੈ। ਉਹ ਜਿਹੜੇ ਖਰੀਦਦੇ ਹਨ ਖੁਸ਼ ਨਾ ਹੋਣ, ਅਤੇ ਉਹ ਜਿਹੜੇ ਵੇਚਦੇ ਹਨ ਉਦਾਸ ਨਾ ਹੋਣ। 13 ਜਿਨ੍ਹਾਂ ਲੋਕਾਂ ਨੇ ਆਪਣੀ ਜਾਇਦਾਦ ਵੇਚੀ ਸੀ ਉਹ ਕਦੇ ਵੀ ਉੱਥੇ ਵਾਪਸ ਨਹੀਂ ਜਾਣਗੇ। ਜੇ ਕੋਈ ਬੰਦਾ ਜਿਉਂਦਾ ਬਚ ਕੇ ਨਿਕਲ ਵੀ ਜਾਵੇਗਾ ਤਾਂ ਉਹ ਕਦੇ ਵੀ ਆਪਣੀ ਜਾਇਦਾਦ ਕੋਲ ਵਾਪਸ ਨਹੀਂ ਜਾਵੇਗਾ। ਕਿਉਂ ਕਿ ਇਹ ਦਰਸ਼ਨ ਲੋਕਾਂ ਦੀ ਸਾਰੀ ਭੀੜ ਬਾਰੇ ਹੈ। ਇਸ ਲਈ ਜੇ ਕੋਈ ਬੰਦਾ ਜਿਉਂਦਾ ਬਚਕੇ ਨਿਕਲ ਵੀ ਜਾਵੇਗਾ, ਇਸ ਨਾਲ ਲੋਕ ਬਿਹਤਰ ਮਹਿਸੂਸ ਨਹੀਂ ਕਰਨਗੇ।
14 “ਉਹ ਲੋਕਾਂ ਨੂੰ ਚੇਤਾਵਨੀ ਦੇਣ ਲਈ ਤੁਰ੍ਹੀ ਵਜਾਉਣਗੇ। ਲੋਕ ਜੰਗ ਲਈ ਤਿਆਰ ਹੋ ਜਾਣਗੇ। ਪਰ ਉਹ ਲੜਨ ਲਈ ਬਾਹਰ ਨਹੀਂ ਜਾਣਗੇ। ਕਿਉਂ? ਕਿਉਂ ਕਿ ਮੈਂ ਸਾਰੀ ਭੀੜ ਨੂੰ ਦਿਖਾ ਦੇਵਾਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। 15 ਦੁਸ਼ਮਣ ਆਪਣੀ ਤਲਵਾਰ ਨਾਲ ਸ਼ਹਿਰ ਦੇ ਬਾਹਰ ਖਲੋਤਾ ਹੈ। ਸ਼ਹਿਰ ਦੇ ਅੰਦਰ ਬੀਮਾਰੀ ਅਤੇ ਮੌਤ ਹੈ। ਜੇ ਕੋਈ ਬੰਦਾ ਬਾਹਰ ਖੇਤਾਂ ਵਿੱਚ ਜਾਵੇਗਾ, ਤਾਂ ਦੁਸ਼ਮਣ ਦਾ ਕੋਈ ਸਿਪਾਹੀ ਉਸ ਨੂੰ ਮਾਰ ਦੇਵੇਗਾ। ਜੇ ਉਹ ਸ਼ਹਿਰ ਅੰਦਰ ਠਹਿਰੇਗਾ, ਤਾਂ ਭੁੱਖ ਅਤੇ ਬੀਮਾਰੀ ਉਸ ਨੂੰ ਤਬਾਹ ਕਰ ਦੇਵੇਗੀ।
16 “ਪਰ ਕੁਝ ਬੰਦੇ ਬਚ ਕੇ ਨਿਕਲ ਜਾਣਗੇ। ਉਹ ਬਚੇ ਹੋਏ ਲੋਕ ਪਹਾੜਾਂ ਵੱਲ ਦੌੜ ਜਾਣਗੇ। ਪਰ ਉਹ ਲੋਕ ਖੁਸ਼ ਨਹੀਂ ਹੋਣਗੇ। ਉਹ ਲੋਕ ਆਪਣੇ ਸਾਰੇ ਪਾਪਾਂ ਲਈ ਉਦਾਸ ਹੋਣਗੇ। ਉਹ ਰੋਣਗੇ ਅਤੇ ਘੁੱਗੀ ਵਾਂਗ ਉਦਾਸ ਆਵਾਜ਼ਾਂ ਕੱਢਣਗੇ। 17 ਲੋਕ ਇੰਨੇ ਬੱਕੇ ਹੋਏ ਅਤੇ ਉਦਾਸ ਹੋਣਗੇ ਕਿ ਆਪਣੇ ਹੱਥ ਵੀ ਨਾ ਚੁੱਕ ਸੱਕਣਗੇ। ਉਨ੍ਹਾਂ ਦੀਆਂ ਲੱਤਾਂ ਪਾਣੀ ਵਾਂਗ ਬਣ ਜਾਣਗੀਆਂ। 18 ਉਹ ਉਦਾਸੀ ਦੇ ਵਸਤਰ ਪਹਿਨਣਗੇ ਅਤੇ ਡਰ ਨਾਲ ਭਰ ਜਾਣਗੇ। ਤੁਸੀਂ ਹਰ ਚਿਹਰੇ ਉੱਤੇ ਸ਼ਰਮਸਾਰੀ ਦੇਖੋਂਗੇ। ਉਹ ਲੋਕ ਆਪਣੇ ਸਿਰ ਮੁਨਾ ਦੇਣਗੇ। ਆਪਣੀ ਉਦਾਸੀ ਨੂੰ ਦਰਸ਼ਾਉਣ ਲਈ। 19 ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ।
20 “ਉਨ੍ਹਾਂ ਲੋਕਾਂ ਨੇ ਆਪਣੇ ਖੂਬਸੂਰਤ ਗਹਿਣਿਆਂ ਨੂੰ ਬੁੱਤ ਬਨਾਉਣ ਲਈ ਵਰਤਿਆ। ਉਹ ਉਸ ਬੁੱਤ ਉੱਤੇ ਮਾਣ ਕਰਦੇ ਸਨ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤ ਬਣਾਏ। ਉਨ੍ਹਾਂ ਨੇ ਉਹ ਚੀਜ਼ਾਂ ਬਣਾਈਆਂ। ਇਸ ਲਈ ਮੈਂ (ਪਰਮੇਸ਼ੁਰ) ਉਨ੍ਹਾਂ ਨੂੰ ਕਿਸੇ ਨਾਪਾਕ ਔਰਤ ਵਾਂਗ ਪਰ੍ਹਾਂ ਸੁੱਟ ਦਿਆਂਗਾ। 21 ਮੈਂ ਉਨ੍ਹਾਂ ਨੂੰ ਅਜਨਬੀਆਂ ਨੂੰ ਚੁਕੱਵਾ ਦਿਆਂਗਾ। ਉਹ ਅਜਨਬੀ ਉਨ੍ਹਾਂ ਦਾ ਮਜ਼ਾਕ ਉਡਾਉਣਗੇ। ਉਹ ਅਜਨਬੀ ਕੁਝ ਲੋਕਾਂ ਨੂੰ ਮਾਰ ਦੇਣਗੇ ਅਤੇ ਹੋਰਨਾ ਨੂੰ ਬੰਦੀ ਬਣਾਕੇ ਲੈ ਜਾਣਗੇ। 22 ਮੈਂ ਉਨ੍ਹਾਂ ਕੋਲੋਂ ਮੂੰਹ ਮੋੜ ਲਵਾਂਗਾ-ਮੈਂ ਉਨ੍ਹਾਂ ਵੱਲ ਨਹੀਂ ਦੇਖਾਂਗਾ। ਉਹ ਅਜਨਬੀ ਮੇਰੇ ਮੰਦਰ ਨੂੰ ਬਰਬਾਦ ਕਰ ਦੇਣਗੇ ਉਹ ਉਸ ਪਵਿੱਤਰ ਇਮਾਰਤ ਦੇ ਖੁਫ਼ੀਆ ਹਿਸਿਆ ਵਿੱਚ ਜਾਣਗੇ ਅਤੇ ਉਸ ਨੂੰ ਅਪਵਿੱਤਰ ਕਰ ਦੇਣਗੇ।
23 “ਬੰਦੀਆਂ ਲਈ ਜ਼ੰਜ਼ੀਰਾਂ ਬਣਾਓ! ਕਿਉਂ? ਕਿਉਂ ਕਿ ਬਹੁਤ ਸਾਰੇ ਲੋਕਾਂ ਨੂੰ ਹੋਰਾਂ ਲੋਕਾਂ ਨੂੰ ਮਾਰਨ ਲਈ ਸਜ਼ਾ ਮਿਲੇਗੀ। ਸ਼ਹਿਰ ਵਿੱਚ ਹਰ ਥਾਂ ਹਿੰਸਾ ਹੋਵੇਗੀ। 24 ਮੈਂ ਹੋਰਨਾਂ ਕੌਮਾਂ ਵਿੱਚੋਂ ਬੁਰੇ ਲੋਕਾਂ ਨੂੰ ਲਿਆਵਾਂਗਾ। ਅਤੇ ਉਹ ਬੁਰੇ ਲੋਕ ਇਸਰਾਏਲ ਦੇ ਲੋਕਾਂ ਦੇ ਸਾਰੇ ਮਕਾਨਾਂ ਉੱਤੇ ਕਬਜ਼ਾ ਕਰ ਲੈਣਗੇ। ਮੈਂ ਤੁਹਾਨੂੰ ਸਾਰੇ ਤਾਕਤਵਰ ਲੋਕਾਂ ਨੂੰ ਇੰਨਾ ਗੁਮਾਨ ਕਰਨ ਤੋਂ ਰੋਕ ਦਿਆਂਗਾ। ਹੋਰਨਾਂ ਕੌਮਾਂ ਦੇ ਉਹ ਲੋਕ ਤੁਹਾਡੇ ਸਾਰੇ ਉਪਾਸਨਾ ਸਥਾਨਾਂ ਨੂੰ ਕਲੰਕਤ ਕਰ ਦੇਣਗੇ।
25 “ਤੁਸੀਂ ਲੋਕ ਡਰ ਨਾਲ ਕੰਬੋਂਗੇ। ਤੁਸੀਂ ਅਮਨ ਦੀ ਭਾਲ ਕਰੋਂਗੇ ਪਰ ਇੱਥੇ ਅਮਨ ਨਹੀਂ ਮਿਲੇਗਾ। 26 ਤੁਸੀਂ ਇੱਕ ਤੋਂ ਬਾਦ ਦੂਸਰੀ ਗ਼ਮਗੀਨ ਕਹਾਣੀ ਸੁਣੋਗੇ। ਤੁਸੀਂ ਬੁਰੀ ਖਬਰ ਤੋਂ ਬਿਨਾ ਕੁਝ ਨਹੀਂ ਸੁਣੋਗੇ। ਤੁਸੀਂ ਕਿਸੇ ਨਬੀ ਦੀ ਤਲਾਸ਼ ਕਰੋਂਗੇ ਅਤੇ ਉਸ ਤੋਂ ਦਰਸ਼ਨ ਦੀ ਮੰਗ ਕਰੋਂਗੇ। ਜਾਜਕਾਂ ਕੋਲ ਤੁਹਾਨੂੰ ਸਿੱਖਿਆ ਦੇਣ ਲਈ ਕੁਝ ਵੀ ਨਹੀਂ ਹੋਵੇਗਾ। ਅਤੇ ਬਜ਼ੁਰਗਾਂ ਕੋਲ ਤੁਹਾਨੂੰ ਦੇਣ ਲਈ ਕੋਈ ਮਸ਼ਵਰਾ ਨਹੀਂ ਹੋਵੇਗਾ। 27 ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”
ਅੱਜ ਦੇ ਲੋਕ ਦੁਸ਼ਟ ਹਨ(A)
43 “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸ ਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲੱਭਦੀ। 44 ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿੱਥੋਂ ਨਿਕਲਿਆ ਸੀ, ਉੱਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ। 45 ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵੱਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵੱਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵੱਧ ਬੁਰਾ ਹੁੰਦਾ ਹੈ। ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”
2010 by World Bible Translation Center