Revised Common Lectionary (Complementary)
ਨਿਰਦੇਸ਼ਕ ਲਈ: ਮਥਲਬੇਨ ਦੀ ਸਰਗਮ [a] ਵਿੱਚ ਗਾਉਣ ਲਈ। ਦਾਊਦ ਦਾ ਇੱਕ ਗੀਤ।
9 ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ।
ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ।
2 ਤੁਸੀਂ ਮੈਨੂੰ ਇੰਨਾ ਪ੍ਰਸੰਨ ਕਰਦੇ ਹੋਂ।
ਹੇ ਸਭ ਤੋਂ ਉੱਚੇ ਪਰਮੇਸ਼ੁਰ, ਮੈਂ ਤੇਰੇ ਨਾਮ ਦੀ ਉਸਤਤਿ ਕਰਾਂ।
3 ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ।
ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ।
4 ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ।
ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ।
ਅਤੇ ਤੁਸੀਂ ਨਿਆਂ ਸੁਣਾ ਦਿੱਤਾ।
5 ਤੁਸਾਂ ਉਨ੍ਹਾਂ ਹੋਰ ਲੋਕਾਂ ਦੀ ਨਿੰਦਿਆ ਕੀਤੀ,
ਯਹੋਵਾਹ ਤੁਸਾਂ ਉਨ੍ਹਾਂ ਮੰਦਿਆਂ ਲੋਕਾਂ ਨੂੰ ਖਤਮ ਕਰ ਦਿੱਤਾ ਹੈ।
ਤੁਸਾਂ ਹਮੇਸ਼ਾ ਲਈ ਉਨ੍ਹਾਂ ਦਾ ਨਾਮ ਉਨ੍ਹਾਂ ਲੋਕਾਂ ਦੀ ਸੂਚੀ ਵਿੱਚੋਂ ਮਿਟਾ ਦਿੱਤਾ ਜਿਹੜੇ ਜਿਉਂਦੇ ਜਾਗਦੇ ਹਨ।
6 ਦੁਸ਼ਮਣ ਖਤਮ ਹੋ ਗਿਆ ਹੈ।
ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ।
ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ।
ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ।
7 ਪਰ ਯਹੋਵਾਹ ਸਦਾ ਲਈ ਸ਼ਾਸਨ ਕਰਦਾ ਹੈ।
ਉਸ ਨੇ ਆਪਣੇ ਰਾਜ ਨੂੰ ਸ਼ਕਤੀਸ਼ਾਲੀ ਬਣਾਇਆ।
ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਦੁਨੀਆਂ ਵਿੱਚ ਨਿਆਂ ਪ੍ਰਬਲ ਹੋ ਸੱਕੇ।
8 ਯਹੋਵਾਹ ਧਰਤੀ ਉੱਤੇ ਸਭ ਨਾਲ ਸੱਚਾ ਨਿਆਂ ਕਰਦਾ ਹੈ।
ਉਹ ਸਾਰੀਆਂ ਕੌਮਾਂ ਵਾਸਤੇ ਨਿਆਂਈ ਹੈ।
9 ਯਹੋਵਾਹ ਸਤਾਏ ਹੋਏ ਲੋਕਾਂ ਲਈ
ਸੁਰੱਖਿਅਤ ਸਥਾਨ ਹੋਵੇਗਾ।
ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ
ਜਿਹੜੇ ਤਕਲੀਫ਼ਾਂ ਝੱਲ ਰਹੇ ਹਨ।
10 ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ,
ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ।
ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ
ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।
11 ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ।
ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ।
12 ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਆਪਣੇ ਚੇਤੇ ਰੱਖਿਆ ਹੈ
ਜਿਹੜੇ ਉਸ ਵੱਲ ਸਹਾਇਤਾ ਲਈ ਚੱਲਦੇ ਹਨ।
ਯਹੋਵਾਹ ਨਿਮ੍ਰ ਲੋਕਾਂ ਦੀਆਂ ਚੀਕਾਂ ਨੂੰ ਨਹੀਂ ਭੁੱਲਦਾ।
13 ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ।
ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ।
ਮੈਨੂੰ ‘ਮੌਤ ਦੇ ਦਰਵਾਜ਼ੇ’ ਤੋਂ ਬਚਾਉ।
14 ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ।
ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।”
ਯਰੂਸ਼ਲਮ ਨੂੰ ਮਾਪਣਾ
2 ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ। 2 ਮੈਂ ਉਸ ਨੂੰ ਪੁੱਛਿਆ, “ਤੂੰ ਕਿੱਥੋ ਜਾ ਰਿਹਾ ਹੈਂ?”
ਉਸ ਨੇ ਮੈਨੂੰ ਕਿਹਾ, “ਮੈਂ ਯਰੂਸ਼ਲਮ ਨੂੰ ਨਾਪਣ ਆਇਆ ਹਾਂ ਕਿ ਉਹ ਕਿੰਨਾ ਚੌੜਾ ਅਤੇ ਕਿੰਨਾ ਕੁ ਲੰਬਾ ਹੈ?”
3 ਤਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚੱਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। 4 ਉਸ ਨੇ ਉਸ ਨੂੰ ਕਿਹਾ, “ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ:
‘ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ।
ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।’
5 ਯਹੋਵਾਹ ਆਖਦਾ ਹੈ,
‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ।
ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
ਉੱਡਣੀ ਪੱਤਰੀ
5 ਮੈਂ ਮੁੜ ਵੇਖਿਆ ਤਾਂ ਮੈਨੂੰ ਇੱਕ ਉੱਡਣੀ ਲਿਖਤ ਦੇ ਦਰਸ਼ਨ ਹੋਏ। 2 ਦੂਤ ਨੇ ਮੈਨੂੰ ਪੁੱਛਿਆ, “ਤੂੰ ਕੀ ਵੇਖਿਆ ਹੈ?”
ਮੈਂ ਕਿਹਾ, “ਇੱਕ ਉੱਡਣੀ ਪੱਤਰੀ ਜੋ 30 ਫੁੱਟ ਲੰਬੀ ਅਤੇ 15 ਫੁੱਟ ਚੌੜੀ ਹੈ।”
3 ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ। 4 ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸੌਂਹ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।”
ਆਖਰੀ ਉਪਦੇਸ਼ ਅਤੇ ਸ਼ੁਭਕਾਮਨਾਵਾਂ
12 ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ। 13 ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ।
ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ। 14 ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹੜੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹੜੇ ਡਰਦੇ ਹਨ। ਜਿਹੜੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ। 15 ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।
16 ਹਮੇਸ਼ਾ ਖੁਸ਼ ਰਹੋ। 17 ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ। 18 ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।
2010 by World Bible Translation Center