Revised Common Lectionary (Complementary)
ਦਾਊਦ ਦਾ ਇੱਕ ਉਸਤਤਿ ਗੀਤ।
110 ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ,
“ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”
2 ਯਹੋਵਾਹ ਤੁਹਾਡੇ ਰਾਜ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ।
ਅਤੇ ਉਹ ਉਦੋਂ ਤੱਕ ਵੱਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ।
3 ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ
ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ।
ਉਹ ਖਾਸ ਵਸਤਰ ਪਾਉਣਗੇ
ਅਤੇ ਅਮ੍ਰਿਤ ਵੇਲੇ ਆ ਮਿਲਣਗੇ
ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ।
ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।
4 ਯਹੋਵਾਹ ਨੇ ਇਕਰਾਰ ਕੀਤਾ ਸੀ
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ,
“ਤੁਸੀਂ ਸਦਾ ਲਈ ਜਾਜਕ ਹੋ –
ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
5 ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ।
ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।
6 ਪਰਮੇਸ਼ੁਰ ਕੌਮਾਂ ਬਾਰੇ ਨਿਆਂ ਕਰੇਗਾ।
ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ।
ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ।
7 ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ।
ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।
22 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।
2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।
3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।
4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।
5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।
6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।
7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।
8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।
9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।
ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ(A)
27 “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ। 28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ। 29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ। 30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ। 31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।
2010 by World Bible Translation Center