Revised Common Lectionary (Complementary)
ਦਾਊਦ ਦਾ ਇੱਕ ਉਸਤਤਿ ਗੀਤ।
110 ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ,
“ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”
2 ਯਹੋਵਾਹ ਤੁਹਾਡੇ ਰਾਜ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ।
ਅਤੇ ਉਹ ਉਦੋਂ ਤੱਕ ਵੱਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ।
3 ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ
ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ।
ਉਹ ਖਾਸ ਵਸਤਰ ਪਾਉਣਗੇ
ਅਤੇ ਅਮ੍ਰਿਤ ਵੇਲੇ ਆ ਮਿਲਣਗੇ
ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ।
ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।
4 ਯਹੋਵਾਹ ਨੇ ਇਕਰਾਰ ਕੀਤਾ ਸੀ
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ,
“ਤੁਸੀਂ ਸਦਾ ਲਈ ਜਾਜਕ ਹੋ –
ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
5 ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ।
ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।
6 ਪਰਮੇਸ਼ੁਰ ਕੌਮਾਂ ਬਾਰੇ ਨਿਆਂ ਕਰੇਗਾ।
ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ।
ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ।
7 ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ।
ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।
22 ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”
ਮੂਸਾ ਦਾ ਜਨਮ
2 ਲੇਵੀ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਸੀ। ਉਸ ਨੇ ਇੱਕ ਔਰਤ ਨਾਲ ਸ਼ਾਦੀ ਕੀਤੀ ਸੀ ਜੋ ਲੇਵੀ ਦੇ ਪਰਿਵਾਰ ਵਿੱਚੋਂ ਹੀ ਸੀ। 2 ਔਰਤ ਗਰਭਵਤੀ ਹੋਈ, ਅਤੇ ਉਸ ਨੇ ਇੱਕ ਮੁੰਡੇ ਨੂੰ ਜਨਮ ਦਿੱਤਾ। ਮਾਂ ਨੇ ਦੇਖਿਆ ਕਿ ਬੱਚਾ ਬਹੁਤ ਸੁਹਣਾ ਸੀ, ਅਤੇ ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾਈ ਰੱਖਿਆ। 3 ਮਾਂ ਡਰਦੀ ਸੀ ਕਿ ਬੱਚੇ ਦਾ ਜ਼ਰੂਰ ਪਤਾ ਚੱਲ ਜਾਵੇਗਾ ਅਤੇ ਉਸ ਨੂੰ ਮਾਰ ਦਿੱਤਾ ਜਾਵੇਗਾ ਕਿਉਂਕਿ ਉਹ ਮੁੰਡਾ ਸੀ। ਤਿੰਨਾ ਮਹੀਨਿਆਂ ਮਗਰੋਂ ਉਸ ਨੇ ਇੱਕ ਟੋਕਰਾ ਬਣਾਇਆ ਅਤੇ ਉਸ ਉੱਪਰ ਇੱਕ ਲੇਪ ਲਗਾਇਆ ਤਾਂ ਕਿ ਉਹ ਪਾਣੀ ਵਿੱਚ ਤਰ ਸੱਕੇ। ਉਸ ਨੇ ਬੱਚੇ ਨੂੰ ਟੋਕਰੇ ਵਿੱਚ ਰੱਖ ਦਿੱਤਾ। ਫ਼ੇਰ ਉਸ ਨੇ ਟੋਕਰੇ ਨੂੰ ਨਦੀ ਵਿੱਚਲੀ ਕਾਹੀ ਦੇ ਅੰਦਰ ਰੱਖ ਦਿੱਤਾ। 4 ਬੱਚੇ ਦੀ ਭੈਣ ਇਹ ਵੇਖਣ ਲਈ ਉੱਥੇ ਥੋੜੀ ਦੂਰ ਤੇ ਹੀ ਖੜੀ ਹੋ ਗਈ ਕਿ ਬੱਚੇ ਨਾਲ ਕੀ ਵਾਪਰੇਗਾ।
5 ਓਸੇ ਵੇਲੇ, ਫ਼ਿਰਊਨ ਦੀ ਧੀ ਨਦੀ ਉੱਤੇ ਨਹਾਉਣ ਲਈ ਆਈ। ਉਸ ਨੇ ਕਾਹੀ ਅੰਦਰ ਟੋਕਰਾ ਦੇਖਿਆ। ਉਸ ਦੀਆਂ ਦਾਸੀਆਂ ਨਦੀ ਕੰਢੇ ਤੁਰ ਰਹੀਆਂ ਸਨ। ਇਸ ਲਈ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ ਕਿ ਟੋਕਰਾ ਲੈ ਕੇ ਆ। 6 ਉਸ ਨੇ ਟੋਕਰਾ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ, ਜੋ ਕਿ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆ ਗਿਆ। ਉਸ ਨੇ ਆਖਿਆ; ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।
7 ਬੱਚੇ ਦੀ ਭੈਣ ਨੇ ਖਢ਼ੀ ਹੋਕੇ ਫ਼ਿਰਊਨ ਦੀ ਧੀ ਨੂੰ ਪੁੱਛਿਆ, “ਕੀ ਤੂੰ ਚਾਹੁੰਦੀ ਹੈਂ ਕਿ ਮੈਂ ਕਿਸੇ ਇਬਰਾਨੀ ਔਰਤ ਨੂੰ ਲੱਭਕੇ ਲਿਆਵਾਂ ਜਿਹੜੀ ਬੱਚੇ ਨੂੰ ਦੁੱਧ ਚੁਂਘਾ ਸੱਕੇ ਅਤੇ ਇਸਦੀ ਦੇਖ-ਭਾਲ ਕਰਨ ਵਿੱਚ ਤੇਰੀ ਸਹਾਇਤਾ ਕਰ ਸੱਕੇ?”
8 ਰਾਜੇ ਦੀ ਧੀ ਨੇ ਆਖਿਆ, “ਹਾਂ, ਮਿਹਰਬਾਨੀ ਕਰਕੇ।”
ਇਸ ਲਈ ਕੁੜੀ ਗਈ ਅਤੇ ਬੱਚੇ ਦੀ ਆਪਣੀ ਮਾਂ ਨੂੰ ਲੈ ਆਈ।
9 ਰਾਜੇ ਦੀ ਧੀ ਨੇ ਮਾਂ ਨੂੰ ਆਖਿਆ, “ਇਸ ਬੱਚੇ ਨੂੰ ਚੁੱਕ ਲੈ ਅਤੇ ਮੇਰੀ ਖਾਤਰ ਇਸ ਨੂੰ ਦੁੱਧ ਚੁੰਘਾ। ਮੈਂ ਇਸਦੀ ਦੇਖ-ਭਾਲ ਕਰਨ ਲਈ ਤੈਨੂੰ ਮਜ਼ਦੂਰੀ ਦੇਵਾਂਗੀ।”
ਇਸ ਲਈ ਔਰਤ ਨੇ ਆਪਣਾ ਬੱਚਾ ਚੁੱਕ ਲਿਆ ਅਤੇ ਉਸਦੀ ਦੇਖ-ਭਾਲ ਕੀਤੀ। 10 ਬੱਚਾ ਵੱਡਾ ਹੋ ਗਿਆ, ਅਤੇ ਕੁਝ ਸਮੇਂ ਬਾਦ, ਔਰਤ ਨੇ ਬੱਚਾ ਰਾਜੇ ਦੀ ਧੀ ਨੂੰ ਦੇ ਦਿੱਤਾ। ਰਾਜੇ ਧੀ ਨੇ ਬੱਚੇ ਨੂੰ ਆਪਣੇ ਪੁੱਤਰ ਵਜੋਂ ਪ੍ਰਵਾਨ ਕਰ ਲਿਆ। ਉਸ ਨੇ ਉਸਦਾ ਨਾਮ ਮੂਸਾ ਰੱਖਿਆ, ਕਿਉਂਕਿ ਉਸ ਨੇ ਉਸ ਨੂੰ ਪਾਣੀ ਵਿੱਚੋਂ ਕੱਢਿਆ ਸੀ।
23 ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸ ਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੋ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵੱਗਿਆ ਕਰਨ ਤੋਂ ਵੀ ਨਾ ਡਰੇ।
24 ਜਦੋਂ ਮੂਸਾ ਵੱਡਾ ਹੋਇਆ, ਉਸ ਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸ ਨੂੰ ਵਿਸ਼ਵਾਸ ਸੀ, ਉਸ ਨੇ ਅਜਿਹਾ ਕੀਤਾ। 25 ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁੱਕ ਜਾਣ ਵਾਲੇ ਸਨ। ਇਸਦੀ ਬਜਾਏ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ। 26 ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹਾ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸ ਨੂੰ ਦੇਣ ਵਾਲਾ ਸੀ।
2010 by World Bible Translation Center