Revised Common Lectionary (Complementary)
23 ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ।
ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ।
ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ।
24 ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ।
ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ।
ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ
ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁੱਪੇਗਾ।
25 ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ।
ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।
26 ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ।
ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲੱਭਦੇ ਆਏ ਹੋ ਉਸਦੀ ਉਸਤਤਿ ਕਰੋ।
ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ।
27 ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ।
ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।
28 ਕਿਉਂਕਿ ਯਹੋਵਾਹ ਹੀ ਰਾਜਾ ਹੈ।
ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
29 ਤਕੜੇ, ਨਿਰੋਗ ਬੰਦਿਆਂ ਨੇ ਭੋਜਨ ਕੀਤਾ ਹੈ
ਅਤੇ ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਇਆ।
ਅਸਲ ਵਿੱਚ, ਸਮੂਹ ਲੋਕ, ਉਹ ਜਿਹੜੇ ਮਰ ਜਾਣਗੇ
ਅਤੇ ਉਹ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਉਣਗੇ।
30 ਅਤੇ ਭਵਿੱਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ।
ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।
31 ਹਰੇਕ ਪੀੜੀ ਪਰਮੇਸ਼ੁਰ ਦੁਆਰਾ ਕੀਤੀਆਂ ਚੰਗੀਆਂ ਗੱਲਾਂ ਬਾਰੇ
ਆਪਣੇ ਬੱਚਿਆਂ ਨੂੰ ਦਸੇਗੀ।
ਹਾਜਰਾ ਦਾ ਪੁੱਤਰ ਇਸਮਾਏਲ
7 ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ। 8 ਦੂਤ ਨੇ ਆਖਿਆ, “ਹਾਜਰਾ, ਤੂੰ ਸਾਰਈ ਦੀ ਦਾਸੀਂ ਹੈਂ। ਤੂੰ ਇੱਥੇ ਕੀ ਕਰ ਰਹੀ ਹੈਂ? ਤੂੰ ਕਿਧਰ ਜਾ ਰਹੀ ਹੈਂ?”
ਹਾਜਰਾ ਨੇ ਆਖਿਆ, “ਮੈਂ ਸਾਰਈ ਤੋਂ ਦੂਰ ਭੱਜ ਰਹੀ ਹਾਂ।”
9 ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਆਖਿਆ, “ਸਾਰਈ ਤੇਰੀ ਮਾਲਕਣ ਹੈ। ਉਸ ਕੋਲ ਘਰ ਚਲੀ ਜਾਹ ਅਤੇ ਉਸਦਾ ਹੁਕਮ ਮੰਨ।” 10 ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਇਹ ਵੀ ਆਖਿਆ, “ਤੇਰੇ ਤੋਂ ਬਹੁਤ ਲੋਕ ਪੈਦਾ ਹੋਣਗੇ। ਉਹ ਇੰਨੇ ਹੋਣਗੇ ਕਿ ਉਨ੍ਹਾਂ ਦੀ ਗਿਣਤੀ ਨਹੀਂ ਹੋ ਸੱਕੇਗੀ।”
11 ਯਹੋਵਾਹ ਦੇ ਦੂਤ ਨੇ ਇਹ ਵੀ ਆਖਿਆ,
“ਹਾਜਰਾ, ਤੂੰ ਹੁਣ ਗਰਭਵਤੀ ਹੈਂ ਤੇ
ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ।
ਤੂੰ ਉਸਦਾ ਨਾਮ ਇਸਮਾਏਲ ਰੱਖੀਂ।
ਕਿਉਂਕਿ ਯਹੋਵਾਹ ਨੇ ਸੁਣ ਲਿਆ ਹੈ ਕਿ ਤੇਰੇ ਨਾਲ ਬੁਰਾ ਸਲੂਕ ਹੋਇਆ ਅਤੇ ਉਹ ਤੇਰੀ ਸਹਾਇਤਾ ਕਰੇਗਾ।
12 ਇਸਮਾਏਲ ਜੰਗਲੀ ਖੋਤੇ ਵਾਂਗ ਆਵਾਰਾ
ਅਤੇ ਆਜ਼ਾਦ ਹੋਵੇਗਾ।
ਉਹ ਹਰੇਕ ਦੇ ਵਿਰੁੱਧ ਹੋਵੇਗਾ।
ਅਤੇ ਹਰ ਕੋਈ ਉਸ ਦੇ ਵਿਰੁੱਧ ਹੋਵੇਗਾ।
ਉਹ ਥਾਂ-ਥਾਂ ਘੁੰਮੇਗਾ ਅਤੇ ਆਪਣੇ ਭਰਾਵਾਂ ਲਾਗੇ ਡੇਰਾ ਲਾਵੇਗਾ;
ਪਰ ਉਹ ਉਨ੍ਹਾਂ ਦੇ ਵਿਰੁੱਧ ਹੋਵੇਗਾ।”
13 ਯਹੋਵਾਹ ਨੇ ਹਾਜਰਾ ਨਾਲ ਗੱਲ ਕੀਤੀ। ਉਸ ਨੇ ਯਹੋਵਾਹ ਨੂੰ ਜਿਸਨੇ ਉਸ ਨਾਲ ਗੱਲ ਕੀਤੀ ਇਉਂ ਬੁਲਾਇਆ, “‘ਪਰਮੇਸ਼ੁਰ ਜਿਹੜਾ ਮੇਰੇ ਵੱਲ ਧਿਆਨ ਦਿੰਦਾ।’” ਉਸ ਨੇ ਉਸਦਾ ਅਜਿਹਾ ਨਾਮ ਇਸ ਲਈ ਧਰਿਆ ਕਿਉਂਕਿ ਉਸ ਨੇ ਸੋਚਿਆ, “ਮੈਂ ਦੇਖਦੀ ਹਾਂ ਕਿ ਇੱਥੇ ਵੀ, ਪਰਮੇਸ਼ੁਰ ਮੈਨੂੰ ਦੇਖਦਾ ਹੈ ਅਤੇ ਮੇਰਾ ਧਿਆਨ ਰੱਖਦਾ ਹੈ!” 14 ਇਸ ਲਈ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਰੱਖਿਆ ਗਿਆ। ਉਹ ਖੂਹ ਕਾਦੇਸ ਅਤੇ ਬਰਦ ਦੇ ਵਿੱਚਕਾਰ ਹੈ।
15 ਹਾਜਰਾ ਨੇ ਅਬਰਾਮ ਦੇ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਪੁੱਤਰ ਦਾ ਨਾਮ ਇਸਮਾਏਲ ਰੱਖਿਆ।
ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ(A)
27 ਯਿਸੂ ਅਤੇ ਉਸ ਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਮੈਂ ਕੌਣ ਹਾਂ?”
28 ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”
29 ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?”
ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”
30 ਫ਼ਿਰ ਉਸ ਨੇ ਚੇਲਿਆਂ ਨੂੰ ਕੜੀ ਚਿਤਾਵਨੀ ਦਿੱਤੀ, “ਕਿਸੇ ਨੂੰ ਵੀ ਮੇਰੇ ਬਾਰੇ ਕੁਝ ਨਾ ਦਸਿਓ।”
2010 by World Bible Translation Center