Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।”
52 ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ?
ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ।
ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।
2 ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ।
ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ।
ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
3 ਤੁਸੀਂ ਨੇਕੀ ਨਾਲੋਂ ਬਦੀ ਨੂੰ ਵੱਧੇਰੇ ਪਿਆਰ ਕਰਦੇ ਹੋ।
ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵੱਧੇਰੇ ਪਿਆਰ ਕਰਦੇ ਹੋ।
4 ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ।
5 ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ।
ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
6 ਨੇਕ ਲੋਕ ਇਸ ਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ
ਅਤੇ ਉਸਦਾ ਆਦਰ ਕਰਨਾ ਸਿੱਖਣਗੇ।
ਉਹ ਤੁਹਾਡੇ ਉੱਤੇ ਹੱਸਣਗੇ ਅਤੇ ਆਖਣਗੇ,
7 “ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ।
ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”
8 ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।
9 ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ।
ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਹਮਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।
ਅੱਸ਼ੂਰੀਆ ਦਿਆਰ ਦੇ ਰੁੱਖ ਵਰਗਾ ਹੈ
31 ਜਲਾਵਤਨੀ ਦੇ 11 ਵੇਂ ਵਰ੍ਹੇ ਦੇ ਤੀਜੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਇਹ ਗੱਲਾਂ ਮਿਸਰ ਦੇ ਰਾਜੇ ਫਿਰਊਨ ਨੂੰ ਅਤੇ ਉਸ ਦੇ ਲੋਕਾਂ ਨੂੰ ਆਖ:
“‘ਤੁਸੀਂ ਮਹਾਨ ਹੋ ਇੰਨੇ!
ਕਿਸ ਨਾਲ ਕਰਾਂ ਮੈਂ ਤੁਲਨਾ ਤੁਹਾਡੀ?
3 ਅੱਸ਼ੂਰ ਸੀ ਇੱਕ ਰੁੱਖ ਦਿਆਰ ਦਾ ਲਬਾਨੋਨ ਅੰਦਰ ਖੂਬਸੂਰਤ ਟਹਿਣੀਆਂ
ਵਾਲਾ ਜੰਗਲੀ ਛਾਂ ਵਾਲਾ ਅਤੇ ਬਹੁਤ ਲੰਮਾ।
ਟੀਸੀ ਇਸਦੀ ਸੀ ਬੱਦਲਾਂ ਅੰਦਰ!
4 ਪਾਣੀ ਨੇ ਉਗਾਇਆ ਰੁੱਖ ਨੂੰ।
ਲੰਮਾ ਕੀਤਾ ਰੁੱਖ ਨੂੰ ਡੂਂਗੀ ਨਦੀ ਨੇ।
ਜਿੱਥੇ ਰੁੱਖ ਬੀਜਿਆ ਗਿਆ ਸੀ ਇਸਦੇ ਥਾਂ ਦੁਆਲੇ ਨਦੀਆਂ ਵਗਦੀਆਂ ਸਨ।
ਉਸੇ ਰੁੱਖ ਤੋਂ ਹੀ ਛੋਟੀਆਂ ਨਦੀਆਂ ਖੇਤ ਵਿੱਚ ਹੋਰਨਾਂ ਰੁੱਖਾਂ ਵੱਲ ਵਗਦੀਆਂ ਸਨ।
5 ਇਸ ਲਈ ਲਂਮੇਰਾ ਸੀ ਉਹ ਰੁੱਖ ਖੇਤ ਦੇ ਹੋਰ ਸਾਰੇ ਰੁੱਖਾਂ ਨਾਲੋਂ।
ਅਤੇ ਉਗੀਆਂ ਇਸਦੀਆਂ ਅਨੇਕਾਂ ਟਾਹਣੀਆਂ।
ਕਾਫ਼ੀ ਪਾਣੀ ਸੀ ਓੱਥੇ ਇਸ ਲਈ
ਫ਼ੈਲ ਗਈਆਂ ਸਨ ਟਾਹਣੀਆਂ ਰੁੱਖ ਦੀਆਂ।
6 ਆਕਾਸ਼ ਦੇ ਸਾਰੇ ਪੰਛੀਆਂ ਨੇ ਬਣਾਏ ਸਨ ਆਲ੍ਹਣੇ ਉਸ ਰੁੱਖ ਦੀਆਂ ਟਾਹਣੀਆਂ ਅੰਦਰ।
ਅਤੇ ਖੇਤ ਦੇ ਸਾਰੇ ਜਾਨਵਰਾਂ ਨੇ ਜਨਮ ਦਿੱਤਾ ਬੱਚਿਆਂ ਨੂੰ,
ਉਸ ਰੁੱਖ ਦੀਆਂ ਟਾਹਣੀਆਂ ਹੇਠਾਂ।
ਸਾਰੀਆਂ ਮਹਾਨ ਕੌਮਾਂ ਸਨ ਰਹਿੰਦੀਆਂ ਉਸ ਰੁੱਖ ਦੀ ਛਾਂ ਹੇਠਾਂ।
7 ਸੁੰਦਰ ਸੀ ਬਹੁਤ ਉਹ ਰੁੱਖ।
ਕਿੰਨਾ ਵੱਡਾ ਸੀ ਉਹ!
ਕਿੰਨੀਆਂ ਲੰਮੀਆਂ ਸਨ ਟਾਹਣੀਆਂ ਇਸ ਦੀਆਂ;
ਜਢ਼ਾਂ ਇਸ ਦੀਆਂ ਨੂੰ ਮਿਲਦਾ ਸੀ ਕਾਫ਼ੀ ਪਾਣੀ।
8 ਪਰਮੇਸ਼ੁਰ ਦੇ ਬਾਗ਼ ਦੇ ਦਿਉਦਾਰ ਦੇ ਰੁੱਖ ਵੀ
ਨਹੀਂ ਸਨ ਇਸ ਰੁੱਖ ਨਾਲੋਂ ਵਡੇਰੇ।
ਅਰਮੋਨ ਦੇ ਰੁੱਖਾਂ ਦੀਆਂ ਨਹੀਂ ਸਨ ਟਾਹਣੀਆਂ ਇੰਨੀਆਂ।
ਪਰਮੇਸ਼ੁਰ ਦੇ ਬਾਗ਼ ਦਾ ਕੋਈ ਵੀ ਰੁੱਖ ਨਹੀਂ ਸੀ ਇਸ ਰੁੱਖ ਨਾਲੋਂ ਸੁਹਣਾ।
9 ਦਿੱਤੀਆਂ ਸਨ ਮੈਂ ਇਸ ਨੂੰ ਬਹੁਤ ਸਾਰੀਆਂ ਟਾਹਣੀਆਂ
ਅਤੇ ਬਣਾਇਆ ਸੀ ਸੁੰਦਰ ਇਸ ਨੂੰ।
ਅਤੇ ਸਾਰੇ ਹੀ ਰੁੱਖ ਪਰਮੇਸ਼ੁਰ ਦੇ ਬਾਗ਼,
ਅਦਨ ਦੇ ਕਰਦੇ ਸਨ ਈਰਖਾ ਇਸ ਨਾਲ!’”
10 ਇਸ ਲਈ ਮੇਰਾ ਪ੍ਰਭੂ ਯਹੋਵਹ ਇਹ ਗੱਲਾਂ ਆਖਦਾ ਹੈ: “ਉਹ ਰੁੱਖ ਵੱਧਕੇ ਲੰਮਾ ਹੋ ਗਿਆ। ਇਸਦੀ ਚੋਟੀ ਬੱਦਲਾਂ ਨੂੰ ਛੂਹਣ ਲਗੀ। ਇਹ ਇੰਨਾ ਵੱਡਾ ਹੋ ਗਿਆ ਕਿ ਗੁਮਾਨੀ ਬਣ ਗਿਆ! 11 ਇਸ ਲਈ ਮੈਂ ਇੱਕ ਤਾਕਤਵਰ ਰਾਜੇ ਨੂੰ ਇਹ ਰੁੱਖ ਲੈਣ ਦਿੱਤਾ। ਉਸ ਹਾਕਮ ਨੇ ਰੁੱਖ ਨੂੰ ਉਸ ਦੇ ਮੰਦੇ ਕਾਰਿਆਂ ਲਈ ਸਜ਼ਾ ਦਿੱਤੀ। ਮੈਂ ਉਸ ਰੁੱਖ ਨੂੰ ਆਪਣੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ। 12 ਅਜਨਬੀਆਂ-ਦੁਨੀਆਂ ਦੇ ਸਭ ਤੋਂ ਜ਼ੁਲਮੀ ਲੋਕਾਂ ਨੇ ਇਸ ਨੂੰ ਵੱਢ ਕੇ ਇਸਦੀਆਂ ਟਾਹਣੀਆਂ ਨੂੰ ਪਰਬਤਾਂ ਉੱਤੇ ਅਤੇ ਵਾਦੀਆਂ ਵਿੱਚ ਖਿੰਡਾ ਦਿੱਤਾ। ਇਸਦੇ ਟੁੱਟੇ ਅੰਗ ਉਸ ਧਰਤੀ ਰਾਹੀਂ ਵਗਦੀਆਂ ਨਦੀਆਂ ਦੁਆਰਾ ਹੇਠਾਂ ਨੂੰ ਰੁਢ਼ ਗਏ। ਹੁਣ ਰੁੱਖ ਹੇਠਾਂ ਕੋਈ ਛਾਂ ਨਹੀਂ ਸੀ ਇਸ ਲਈ ਸਾਰੇ ਲੋਕ ਚੱਲੇ ਗਏ।
ਪੌਲੁਸ ਆਪਣਾ ਪੱਤਰ ਖਤਮ ਕਰਦਾ ਹੈ
11 ਇਹ ਪੱਤਰ ਮੈਂ ਆਪਣੇ ਹੱਥੀ ਲਿਖ ਰਿਹਾ ਹਾਂ। ਦੇਖੋ ਮੈਂ ਕਿੰਨੇ ਵੱਡੇ ਅੱਖ਼ਰ ਵਰਤ ਰਿਹਾ ਹਾਂ। 12 ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ। 13 ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸੱਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।
14 ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ [a] ਅਤੇ ਮੈਂ ਦੁਨੀਆਂ ਲਈ ਮਰ ਚੁੱਕਿਆ ਹਾਂ। 15 ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ। 16 ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।
17 ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।
18 ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ!
2010 by World Bible Translation Center