Revised Common Lectionary (Complementary)
ਧੰਨਵਾਦ ਦਾ ਗੀਤ।
100 ਹੇ ਧਰਤੀ ਯਹੋਵਾਹ ਦੇ ਗੀਤ ਗਾ।
2 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ।
ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।
3 ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ।
ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ,
ਅਸੀਂ ਉਸ ਦੀਆਂ ਭੇਡਾਂ ਹਾਂ।
4 ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ।
ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ।
ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
5 ਯਹੋਵਾਹ ਸ਼ੁਭ ਹੈ।
ਉਸਦਾ ਪਿਆਰ ਸਦੀਵੀ ਹੈ।
ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।
ਬਾਬਲ ਬਾਰੇ ਇੱਕ ਸੰਦੇਸ਼
50 ਇਹ ਸੰਦੇਸ਼ ਉਹ ਹੈ ਜਿਹੜਾ ਯਹੋਵਾਹ ਨੇ ਬਾਬਲ ਅਤੇ ਕਸਦੀਆਂ ਦੇ ਦੇਸ ਦੇ ਵਿਰੁੱਧ ਯਿਰਮਿਯਾਹ ਦੇ ਰਾਹੀਂ ਦਿੱਤਾ।
2 “ਸਾਰੀਆਂ ਕੌਮਾਂ ਨੂੰ ਇਹ ਐਲਾਨ ਕਰ ਦਿਓ!
ਝੰਡਾ ਚੁੱਕੋ ਅਤੇ ਸੰਦੇਸ਼ ਦਾ ਐਲਾਨ ਕਰੋ!
ਸਾਰਾ ਸੰਦੇਸ਼ ਬੋਲੋ ਅਤੇ ਆਖੋ,
‘ਬਾਬਲ ਦੀ ਕੌਮ ਉੱਤੇ ਕਬਜ਼ਾ ਹੋ ਜਾਵੇਗਾ।
ਬੇਲ ਦੇਵਤੇ ਨੂੰ ਸ਼ਰਮਸਾਰ ਕੀਤਾ ਜਾਵੇਗਾ।
ਮਰੋਦਾਕ ਦੇਵਤਾ ਬਹੁਤ ਭੈਭੀਤ ਹੋਵੇਗਾ।
ਬਾਬਲ ਦੇ ਬੁੱਤ ਸ਼ਰਮਸਾਰ ਕੀਤੇ ਜਾਣਗੇ।
ਉਨ੍ਹਾਂ ਦੇ ਦੇਵਤਿਆਂ ਦੇ ਬੁੱਤ ਭੈਭੀਤ ਹੋ ਜਾਣਗੇ।’
3 ਉੱਤਰ ਵੱਲੋਂ ਇੱਕ ਕੌਮ ਬਾਬਲ ਉੱਤੇ ਹਮਲਾ ਕਰੇਗੀ।
ਉਹ ਕੌਮ ਬਾਬਲ ਨੂੰ ਉਜਾੜ ਮਾਰੂਬਲ ਵਾਂਗ ਬਣਾ ਦੇਵੇਗੀ।
ਓੱਥੇ ਕੋਈ ਨਹੀਂ ਰਹੇਗਾ।
ਓਬੋਁ ਸਾਰੇ ਆਦਮੀ ਅਤੇ ਜਾਨਵਰ ਭੱਜ ਖਲੋਣਗੇ।”
4 ਯਹੋਵਾਹ ਆਖਦਾ ਹੈ, “ਉਸ ਸਮੇਂ,
ਇਸਰਾਏਲ ਦੇ ਲੋਕ ਅਤੇ ਯਹੂਦਾਹ ਦੇ ਲੋਕ ਇਕੱਠੇ ਹੋਣਗੇ।
ਉਹ ਰਲਕੇ ਇਕੱਠੇ ਰੋਣਗੇ, ਰੋਣਗੇ।
ਅਤੇ ਇਕੱਠੇ ਹੀ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਲੱਭਣਗੇ।
5 ਉਹ ਲੋਕ ਪੁੱਛਣਗੇ ਕਿ ਸੀਯੋਨ ਨੂੰ ਕਿਵੇਂ ਜਾਈ ਦਾ ਹੈ।
ਉਹ ਉਸ ਤਰਫ਼ ਨੂੰ ਜਾਣਾ ਸ਼ੁਰੂ ਕਰਨਗੇ।
ਲੋਕ ਆਖਣਗੇ, ‘ਆਓ ਆਪਾਂ ਯਹੋਵਾਹ ਨਾਲ ਰਲ ਜਾਈਏ।
ਆਓ ਇੱਕ ਇਕਰਾਰ ਕਰੀਏ ਜਿਹੜਾ ਸਦਾ ਲਈ ਰਹੇਗਾ।
ਆਓ ਇੱਕ ਇਕਰਾਰ ਕਰੀਏ ਜਿਹੜਾ ਕਦੇ ਨਾ ਭੁੱਲੀਏ।’
6 “ਮੇਰੇ ਬੰਦੇ ਗੁਆਚੀਆਂ ਭੇਡਾਂ ਵਾਂਗ ਰਹੇ ਹਨ।
ਉਨ੍ਹਾਂ ਦੇ ਅਯਾਲੀਆਂ ਨੇ ਉਨ੍ਹਾਂ ਨੂੰ ਕੁਰਾਹੇ ਪਾਇਆ।
ਉਨ੍ਹਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਹਾੜਾਂ-ਪਰਬਤਾਂ ਉੱਤੇ ਭਟਕਾਇਆ।
ਉਹ ਆਪਣੇ ਟਿਕਾਣੇ ਨੂੰ ਭੁੱਲ ਗਏ ਸਨ।
7 ਜਿਸ ਨੇ ਵੀ ਮੇਰੇ ਬੰਦਿਆਂ ਨੂੰ ਲੱਭਿਆ, ਉੱਨ੍ਹਾਂ ਨੂੰ ਜ਼ਖਮੀ ਕੀਤਾ।
ਅਤੇ ਉਨ੍ਹਾਂ ਦੁਸ਼ਮਣਾਂ ਨੇ ਆਖਿਆ,
‘ਅਸੀਂ ਕੁਝ ਵੀ ਗ਼ਲਤ ਨਹੀਂ ਕੀਤਾ।
ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।
ਯਹੋਵਾਹ ਹੀ ਉਨ੍ਹਾਂ ਦਾ ਸੱਚਾ ਟਿਕਾਣਾ ਸੀ।
ਯਹੋਵਾਹ ਹੀ ਉਹ ਪਰਮੇਸ਼ੁਰ ਸੀ ਜਿਸ ਵਿੱਚ ਉਨ੍ਹਾਂ ਦੇ ਪੁਰਖਿਆਂ ਨੇ ਭਰੋਸਾ ਕੀਤਾ ਸੀ।’
17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
18 ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ। 19 ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵੱਧ ਚਾਹੁੰਦਾ ਹਾਂ।
20-21 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।
22 ਮੇਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ। 23 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।
24 ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।
25 ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
2010 by World Bible Translation Center