Revised Common Lectionary (Complementary)
ਧੰਨਵਾਦ ਦਾ ਗੀਤ।
100 ਹੇ ਧਰਤੀ ਯਹੋਵਾਹ ਦੇ ਗੀਤ ਗਾ।
2 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ।
ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।
3 ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ।
ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ,
ਅਸੀਂ ਉਸ ਦੀਆਂ ਭੇਡਾਂ ਹਾਂ।
4 ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ।
ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ।
ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
5 ਯਹੋਵਾਹ ਸ਼ੁਭ ਹੈ।
ਉਸਦਾ ਪਿਆਰ ਸਦੀਵੀ ਹੈ।
ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।
14 ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ
ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ।
ਯਹੋਵਾਹ ਮੇਰਾ ਪ੍ਰਭੂ ਤੁਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ
ਹਨੇਰੀ ਵਾਂਗ ਅਗਾਂਹ ਨੂੰ ਵੱਧਣਗੀਆਂ।
15 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ
ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ।
ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ
ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।
16 ਉਸ ਵਕਤ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਵੇਂ ਆਪਣੇ ਲੋਕਾਂ ਦੀ
ਰੱਖਿਆ ਕਰੇਗਾ ਜਿਵੇਂ ਆਜੜੀ ਆਪਣੇ ਇੱਜੜ ਦੀ।
ਉਸਦੀ ਪਰਜਾ ਉਸ ਨੂੰ ਬਹੁਤ ਪਿਆਰੀ ਹੋਵੇਗੀ
ਅਤੇ ਉਹ ਉਸਦੀ ਧਰਤੀ ਦੇ ਚਮਕਦੇ ਰਤਨਾਂ ਵਾਂਗ ਹੋਵੇਗੀ।
17 ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ
ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ
ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤ
ਯਹੋਵਾਹ ਦੇ ਇਕਰਾਰ
10 ਯਹੋਵਾਹ ਅੱਗੇ ਬਸੰਤ ਦੀ ਰੁੱਤੇ ਮੀਂਹ ਦੀ ਪ੍ਰਾਰਥਨਾ ਕਰੋ। ਉਹ ਬਿਜਲੀ ਭੇਜੇਗਾ ਅਤੇ ਮੀਂਹ ਵਰ੍ਹੇਗਾ। ਫ਼ੇਰ ਹਰ ਵਿਅਕਤੀ ਦੇ ਖੇਤ ਵਿੱਚ ਪੌਦੇ ਉੱਗਣਗੇ। ਅਤੇ ਪਰਮੇਸ਼ੁਰ ਹਰ ਮਨੁੱਖ ਦੇ ਖੇਤ ਵਿੱਚ ਹਰਿਆਵਲ ਕਰੇਗਾ।
2 ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ।
ਅਫ਼ਸੁਸ ਦੇ ਬਜ਼ੁਰਗਾਂ ਨਾਲ ਪੌਲੁਸ ਦੀ ਗੱਲ-ਬਾਤ
17 ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉੱਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸ ਨੂੰ ਆਕੇ ਮਿਲਣ।
18 ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ? 19 ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ। 20 ਮੈਂ ਹਮੇਸ਼ਾ ਤੁਹਾਡੇ ਵਾਸਤੇ, ਜੋ ਚੰਗਾ ਹੈ, ਉਸ ਬਾਰੇ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਹਮਣੇ ਯਿਸੂ ਬਾਰੇ ਖੁਸ਼ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿੱਖਾਇਆ। 21 ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।
22 “ਪਰ ਹੁਣ ਮੈਨੂੰ ਆਤਮਾ ਦੇ ਬੱਧੇ ਹੋਏ ਨੂੰ ਯਰੂਸ਼ਲਮ ਵਿੱਚ ਜਾਣਾ ਪਵੇਗਾ, ਅਤੇ ਮੈਂ ਨਹੀਂ ਜਾਣਦਾ ਕਿ ਉੱਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ। 23 ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ। 24 ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।
25 “ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸੱਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ। 26 ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸੱਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ। 27 ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦੱਸਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ। 28 ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ। 29 ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ। 30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ। 31 ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ।
32 “ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ। 33 ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ। 34 ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ। 35 ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿੱਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰੱਖੋ ਜੋ ਉਸ ਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵੱਧੇਰੇ ਮੁਬਾਰਕ ਹੈ।’”
36 ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸ ਨੇ ਗੋਡੇ ਟੇਕੇ ਅਤੇ ਸਭ ਨੇ ਮਿਲਕੇ ਪ੍ਰਾਰਥਨਾ ਕੀਤੀ। 37-38 ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।
2010 by World Bible Translation Center