Revised Common Lectionary (Complementary)
111 ਯਹੋਵਾਹ ਦੀ ਉਸਤਤਿ ਕਰੋ।
ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ
ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ।
ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
3 ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ।
ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ।
ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ।
ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ
ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ।
ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ।
ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ।
ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ।
ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ।
ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।
ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ
6 ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।
7 ਪਰ ਹੁਣ, ਸਾਰੀਆਂ ਕੌਮਾਂ ਅਤੇ ਲੋਕਾਂ ਨੂੰ ਇੱਕ ਪਰਦੇ ਨੇ ਕਜਿਆ ਹੋਇਆ ਹੈ। ਇਸ ਪਰਦੇ ਦਾ ਨਾਮ ਹੈ “ਮੌਤ” ਉਹ (ਯਹੋਵਾਹ) ਇਸ ਪਰਬਤ ਉੱਤੋਂ ਇਹ ਕੱਜਣ ਹਟਾੇਗਾ। 8 ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸ ਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ।
9 ਉਸ ਸਮੇਂ, ਆਖਣਗੇ ਲੋਕ,
“ਇੱਥੇ ਹੈ ਸਾਡਾ ਪਰਮੇਸ਼ੁਰ!
ਉਹੀ ਹੈ ਉਹ ਜਿਸਦੀ ਸਾਨੂੰ ਉਡੀਕ ਸੀ
ਉਹ ਸਾਨੂੰ ਬਚਾਉਣ ਲਈ ਆ ਗਿਆ ਹੈ।
ਅਸੀਂ ਆਪਣੇ ਯਹੋਵਾਹ ਨੂੰ ਉਡੀਕਦੇ ਰਹੇ ਹਾਂ।
ਇਸ ਲਈ ਅਸੀਂ ਖੁਸ਼ੀ ਮਨਾਵਾਂਗੇ ਤੇ ਪ੍ਰਸੰਨ ਹੋਵਾਂਗੇ ਜਦੋਂ ਯਹੋਵਾਹ ਅਸਾਂ ਨੂੰ ਬਚਾਵੇਗਾ।”
10 ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ।
ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ।
ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ।
ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।
35 ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾੜ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ। 36 ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸੱਕਣ।”
37 ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।”
ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸੱਕੀਏ।”
38 ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?”
ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
39 ਤਾਂ ਯਿਸੂ ਨੇ ਚੇਲਿਆਂ ਨੂੰ ਕਿਹਾ, “ਉਨ੍ਹਾਂ ਨੂੰ ਆਖੋ ਕਿ ਸਭ ਕੁੰਡਲੀਆਂ ਬਣਾਕੇ ਹਰੀ ਘਾਹ ਉੱਤੇ ਬੈਠ ਜਾਣ।” 40 ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।
41 ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
42 ਸਭ ਲੋਕਾਂ ਨੇ ਆਪਣੀ ਭੁੱਖ ਮੁਤਾਬਕ ਖਾਧਾ। 43 ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮੱਛੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ। 44 ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।
2010 by World Bible Translation Center