Revised Common Lectionary (Complementary)
23-24 ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ
ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ।
ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ
ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।
25 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ।
26 ਪਰਮੇਸ਼ੁਰ ਨੇ ਪੂਰੇ ਦੀ ਤੇਜ਼ ਹਵਾ ਭੇਜੀ
ਅਤੇ ਬਟੇਰੇ ਵਰਖਾ ਦੀ ਤਰ੍ਹਾਂ ਵਰਸਣ ਲਗੇ।
27 ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ
ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ।
28 ਪੰਛੀ ਠੀਕ ਖੈਮੇ ਦੇ ਵਿੱਚਕਾਰ
ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ।
29 ਉੱਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ।
ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇੱਛਾ ਕੀਤੀ ਸੀ।
3 ਮੂਸਾ ਨੇ ਲੋਕਾਂ ਨੂੰ ਆਖਿਆ, “ਇਸ ਦਿਨ ਨੂੰ ਚੇਤੇ ਰੱਖਿਓ। ਮਿਸਰ ਵਿੱਚ ਤੁਸੀਂ ਗੁਲਾਮ ਸੀ। ਪਰ ਇਸ ਦਿਨ ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਵਰਤੀ ਤੇ ਤੁਹਾਨੂੰ ਅਜ਼ਾਦ ਕਰਾਇਆ। ਤੁਹਾਨੂੰ ਖਮੀਰ ਵਾਲੀ ਰੋਟੀ ਨਹੀਂ ਖਾਣੀ ਚਾਹੀਦੀ। 4 ਅੱਜ ਹਬੀਬ ਦੇ ਮਹੀਨੇ, ਤੁਸੀਂ ਮਿਸਰ ਛੱਡ ਕੇ ਜਾ ਰਹੇ ਹੋ। 5 ਜਦੋਂ ਯਹੋਵਾਹ ਤੁਹਾਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਧਰਤੀ ਵਿੱਚ ਲੈ ਕੇ ਜਾਵੇ, ਜਿਸ ਧਰਤੀ ਦਾ ਯਹੋਵਾਹ ਨੇ ਤੁਹਾਨੂੰ ਦੇਣ ਦਾ ਇਕਰਾਰ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ। ਜਿਹੜੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ ਤੁਹਾਨੂੰ ਇਹ ਦਿਨ ਚੇਤੇ ਰੱਖਣਾ ਚਾਹੀਦਾ ਹੈ, ਹਰ ਵਰ੍ਹੇ ਦੇ ਪਹਿਲੇ ਮਹੀਨੇ ਦੇ ਇਸ ਦਿਨ ਤੁਹਾਨੂੰ ਉਪਾਸਨਾ ਦੀ ਇਹ ਵਿਸ਼ੇਸ਼ ਸੇਵਾ ਕਰਨੀ ਚਾਹੀਦੀ ਹੈ।
6 “ਸੱਤਾਂ ਦਿਨਾਂ ਤੱਕ ਤੁਹਾਨੂੰ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਸੱਤਵੇਂ ਦਿਨ ਮਹਾਂ ਭੋਜ ਹੋਵੇਗਾ। ਇਹ ਭੋਜ ਯਹੋਵਾਹ ਲਈ ਆਦਰ ਦਰਸਾਵੇਗਾ। 7 ਇਸ ਲਈ ਤੁਹਾਨੂੰ ਸੱਤ ਦਿਨ ਖਮੀਰ ਵਾਲੀ ਰੋਟੀ ਨਹੀਂ ਖਾਣੀ ਚਾਹੀਦੀ। ਤੁਹਾਡੀ ਧਰਤੀ ਉੱਤੇ ਕਿਸੇ ਥਾਂ ਵੀ ਖਮੀਰ ਵਾਲੀ ਰੋਟੀ ਨਹੀਂ ਹੋਣੀ ਚਾਹੀਦੀ। 8 ਇਸ ਦਿਨ ਤੁਹਾਨੂੰ ਆਪਣੇ ਬੱਚਿਆਂ ਨੂੰ ਦੱਸਣਾ ਚਾਹੀਦਾ ਹੈ, ‘ਅਸੀਂ ਇਹ ਭੋਜਨ ਇਸ ਵਾਸਤੇ ਕਰ ਰਹੇ ਹਾਂ ਕਿ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਕੇ ਲਿਆਇਆ ਸੀ।’
9 “ਇਹ ਤੁਹਾਡੇ ਹੱਥ ਉੱਤੇ ਬੰਨ੍ਹੇ ਨਿਸ਼ਾਨ ਵਾਂਗ ਅਤੇ ਤੁਹਾਡੀਆਂ ਅੱਖਾਂ ਸਾਹਮਣੇ ਯਾਦਗਾਰੀ ਵਾਂਗ ਹੋਵੇਗਾ [a] ਤਾਕਿ ਯਹੋਵਾਹ ਦੀ ਬਿਵਸਥਾ ਤੁਹਾਡੇ ਬੁਲ੍ਹਾਂ ਉੱਤੇ ਹਮੇਸ਼ਾ ਰਹੇ। ਇਹ ਤੁਹਾਨੂੰ ਯਾਦ ਰੱਖਣ ਵਿੱਚ ਸਹਾਈ ਹੋਵੇਗੀ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਵਰਤੀ ਸੀ। 10 ਇਸ ਲਈ ਇਸ ਛੁੱਟੀ ਨੂੰ ਹਰ ਵਰ੍ਹੇ ਦੇ ਢੁਕਵੇਂ ਸਮੇਂ ਚੇਤੇ ਰੱਖੋ।
ਯਿਸੂ ਦੀ ਯਹੂਦੀ ਆਗੂਆਂ ਦੇ ਵਿਰੁੱਧ ਚਿਤਾਵਨੀ(A)
5 ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ। 6 ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਣੇ-ਆਪ ਨੂੰ ਬਚਾਓ।”
7 ਚੇਲਿਆਂ ਨੇ ਇੱਕ ਦੂਜੇ ਨਾਲ ਵਿੱਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”
8 ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋੜੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿੱਚਾਰਾਂ ਕਰਦੇ ਪਏ ਹੋ? 9 ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ। 10 ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ? 11 ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
12 ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵੱਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
2010 by World Bible Translation Center