Revised Common Lectionary (Complementary)
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।
81 ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ।
ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ।
2 ਸੰਗੀਤ ਸ਼ੁਰੂ ਕਰੋ, ਤੰਬੂਰੀਆਂ ਵਜਾਉ।
ਮਨਭਾਉਂਦੇ ਰਬਾਬ ਅਤੇ ਸਾਰੰਗੀਆਂ ਵਜਾਉ।
3 ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ
ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।
4 ਇਸਰਾਏਲ ਦੇ ਲੋਕਾਂ ਲਈ ਇਹੀ ਬਿਧੀ ਹੈ।
ਪਰਮੇਸ਼ੁਰ ਨੇ ਇਹੀ ਆਦੇਸ਼ ਯਾਕੂਬ ਨੂੰ ਦਿੱਤਾ ਸੀ।
5 ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ,
ਜਦੋਂ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।
ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ।
6 ਪਰਮੇਸ਼ੁਰ ਆਖਦਾ ਹੈ, “ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ।
ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ।
7 ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ।
ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ।
ਮੈਂ ਤੁਹਾਨੂੰ ਮਰੀਬਾਹ [a] ਦੇ ਪਾਣੀ ਦੁਆਰਾ ਪਰੱਖਿਆ।”
8 “ਮੇਰੇ ਲੋਕੋ, ਮੈਨੂੰ ਸੁਣੋ ਅਤੇ ਮੈਂ ਤੁਹਾਨੂੰ ਆਪਣਾ ਕਰਾਰ ਦੇਵਾਂਗਾ।
ਇਸ ਲਈ, ਕਿਰਪਾ ਕਰਕੇ ਮੇਰੀ ਗੱਲ ਸੁਣ।
9 ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ
ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ।
10 ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ।
ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।
ਇਸਰਾਏਲ, ਆਪਣਾ ਮੂੰਹ ਖੋਲ੍ਹ
ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ।
5 “ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ। 6 ਇਨ੍ਹਾਂ ਨੂੰ ਦੋ ਕਤਾਰਾਂ ਵਿੱਚ ਯਹੋਵਾਹ ਦੇ ਸਾਹਮਣੇ ਸੁਨਿਹਰੀ ਮੇਜ ਉੱਤੇ ਰੱਖੋ। ਹਰੇਕ ਕਤਾਰ ਵਿੱਚ 6 ਰੋਟੀਆਂ ਹੋਣਗੀਆਂ। 7 ਰੋਟੀ ਦੀ ਹਰ ਕਤਾਰ ਦੇ ਨਾਲ ਸ਼ੁੱਧ ਲੁਬਾਨ ਰੱਖੋ। ਇਹ ਰੋਟੀ ਲਈ ਯਾਦਗਾਰੀ ਹਿੱਸਾ ਅਤੇ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵਾ ਹੋਵੇਗਾ। 8 ਹਰ ਸਬਤ ਦੇ ਦਿਨ, ਜਾਜਕ ਯਹੋਵਾਹ ਦੇ ਸਾਹਮਣੇ ਕਤਾਰ ਵਿੱਚ ਹਮੇਸ਼ਾ ਨਵੀਆਂ ਰੋਟੀਆਂ ਰੱਖੇਗਾ। ਇਹ ਇਕਰਾਰਨਾਮਾ ਇਸਰਾਏਲ ਦੇ ਲੋਕਾਂ ਲਈ ਸਦਾ ਜਾਰੀ ਰਹੇਗਾ। 9 ਇਹ ਰੋਟੀ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਉਹ ਇਸ ਰੋਟੀ ਨੂੰ ਕਿਸੇ ਪਵਿੱਤਰ ਸਥਾਨ ਤੇ ਖਾਣਗੇ। ਕਿਉਂਕਿ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਏ ਗਏ ਚੜ੍ਹਾਵਿਆਂ ਵਿੱਚੋਂ ਸਭ ਤੋਂ ਪਵਿੱਤਰ ਰੋਟੀ ਹਮੇਸ਼ਾ ਲਈ ਹਾਰੂਨ ਦੀ ਹੈ।”
19 ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
20 ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
21 ਯਿਸੂ ਨੇ ਜਵਾਬ ਦਿੱਤਾ, “ਮੈਂ ਇੱਕ ਕਰਿਸ਼ਮਾ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ। 22 ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ। 23 ਇਸ ਲਈ ਸ਼ਰ੍ਹਾ ਦੀ ਪਾਲਣਾ ਲਈ ਕਿਸੇ ਵੀ ਵਿਅਕਤੀ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸੱਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਵਿਅਕਤੀ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ? 24 ਕਿਸੇ ਚੀਜ਼ ਦੇ ਬਾਹਰੀ ਸੂਰਤ ਦੇ ਆਧਾਰ ਤੇ ਨਿਆਂ ਨਾਂ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
2010 by World Bible Translation Center