Revised Common Lectionary (Complementary)
ਆਸਾਫ਼ ਦਾ ਇੱਕ ਭੱਗਤੀ ਗੀਤ।
78 ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ।
ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ।
2 ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ।
ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।
3 ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।
ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ।
4 ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ।
ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ।
ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ
ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।
52 ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ,
ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।
53 ਉਸ ਨੇ ਸੁਰੱਖਿਅਤ ਢੰਗ ਨਾਲ ਆਪਣੇ ਲੋਕਾਂ ਦੀ ਰਾਹਨੁਮਾਈ ਕੀਤੀ।
ਉਸ ਦੇ ਲੋਕਾਂ ਨੂੰ ਕੋਈ ਡਰ ਨਹੀਂ ਸੀ।
ਉਸ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਲਾਲ ਸਾਗਰ ਵਿੱਚ ਡੁਬੋ ਦਿੱਤਾ।
54 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਆਪਣੇ ਸੱਜੇ ਹੱਥ ਨਾਲ ਬਣਾਏ
ਆਪਣੇ ਪਵਿੱਤਰ ਪਰਬਤ ਦੇ ਸਿਰੇ ਤੱਕ ਕੀਤੀ।
55 ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ।
ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ।
ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ।
56 ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ।
ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ।
57 ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ।
ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ।
ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ।
58 ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ।
ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।
59 ਪਰਮੇਸ਼ੁਰ ਨੇ ਇਸ ਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ।
ਅਤੇ ਉਸ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ।
60 ਪਰਮੇਸ਼ੁਰ ਨੇ ਸ਼ੀਲੋਹ ਦੇ ਪਵਿੱਤਰ ਤੰਬੂ ਨੂੰ ਛੱਡ ਦਿੱਤਾ।
ਪਰਮੇਸ਼ੁਰ ਉਸ ਤੰਬੂ ਵਿੱਚ ਲੋਕਾਂ ਸੰਗ ਨਿਵਾਸ ਕਰਦਾ ਸੀ।
61 ਆਪਣੇ ਲੋਕਾਂ ਨੂੰ ਹੋਰਾਂ ਕੌਮਾਂ ਦੁਆਰਾ ਕੈਦ ਕਰਨ ਦਿੱਤਾ।
ਵੈਰੀਆਂ ਨੇ ਪਰਮੇਸ਼ੁਰ ਦਾ “ਸੁੰਦਰ ਹੀਰਾ” ਖੋਹ ਲਿਆ।
62 ਕਿਉਂਕਿ ਪਰਮੇਸ਼ੁਰ ਆਪਣੇ ਚੁਣੇ ਹੋਏ ਲੋਕਾਂ ਨਾਲ ਗੁੱਸੇ ਸੀ।
ਉਸ ਨੇ ਉਨ੍ਹਾਂ ਨੂੰ ਜੰਗ ਵਿੱਚ ਮਰ ਜਾਣ ਦਿੱਤਾ।
63 ਜਵਾਨ ਨੂੰ ਅੱਗ ਨਾਲ ਸਾੜਿਆ ਗਿਆ ਸੀ, ਅਤੇ ਉਨ੍ਹਾਂ ਮੁਟਿਆਰਾਂ ਨੇ,
ਜਿਹੜੀਆਂ ਉਨ੍ਹਾਂ ਨਾਲ ਵਿਆਹ ਕਰਨ ਵਾਲੀਆਂ ਸਨ, ਸੁਹਾਗ ਦੇ ਗੀਤ ਗਾਏ।
64 ਜਾਜਕ ਮਾਰੇ ਗਏ,
ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ ਸੱਕੀਆਂ।
65 ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ।
ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।
66 ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਪਿੱਛਾਂਹ ਧੱਕ ਦਿੱਤਾ ਅਤੇ ਉਨ੍ਹਾਂ ਨੂੰ ਹਰਾ ਦਿੱਤਾ।
ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਹਰਾ ਦਿੱਤਾ ਅਤੇ ਸਦਾ ਲਈ ਬੇਇੱਜ਼ਤ ਕਰ ਦਿੱਤਾ।
67 ਪਰ ਪਰਮੇਸ਼ੁਰ ਨੇ ਯੂਸੁਫ਼ ਦੇ ਪਰਿਵਾਰ ਨੂੰ ਤਿਆਗ ਦਿੱਤਾ,
ਪਰਮੇਸ਼ੁਰ ਨੇ ਇਫ਼ਰਾਈਮ ਦੇ ਪਰਿਵਾਰ ਨੂੰ ਪ੍ਰਵਾਨ ਨਹੀਂ ਕੀਤਾ।
68 ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ।
ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।
69 ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ।
ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ।
70 ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ।
ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।
71 ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।
ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।
72 ਅਤੇ ਦਾਊਦ ਨੇ ਸ਼ੁੱਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
ਉਸ ਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
13 ਉਸ ਰਾਤ ਨੂੰ ਕੋਇਲਾਂ ਡੇਰੇ ਦੇ ਚਾਰ ਚੁਫ਼ੇਰੇ ਆਈਆਂ। ਲੋਕਾਂ ਨੇ ਮਾਸ ਲਈ ਇਹ ਪੰਛੀ ਫ਼ੜ ਲਈ। ਅਤੇ ਸਵੇਰੇ ਡੇਰੇ ਦੇ ਨੇੜੇ ਧਰਤੀ ਉੱਤੇ ਸਵੇਰ ਦੀ ਤ੍ਰੇਲ ਪਈ ਸੀ। 14 ਜਦੋਂ ਤ੍ਰੇਲ ਸੁੱਕ ਗਈ ਤਾਂ ਧਰਤੀ ਉੱਤੇ ਕੋਰੇ ਦੀਆਂ ਪਤਲੀਆਂ ਪਰਤਾਂ ਵਰਗੀ ਕੋਈ ਚੀਜ਼ ਪਈ ਸੀ। 15 ਇਸਰਾਏਲ ਦੇ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਇੱਕ ਦੂਜੇ ਨੂੰ ਪੁੱਛਣ ਲੱਗੇ, “ਇਹ ਕੀ ਹੈ? [a]” ਉਹ ਇਹ ਸਵਾਲ ਪੁੱਛ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਕੀ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਉਹ ਭੋਜਨ ਹੈ ਜੋ ਯਹੋਵਾਹ ਤੁਹਾਨੂੰ ਖਾਣ ਲਈ ਦੇ ਰਿਹਾ ਹੈ। 16 ਯਹੋਵਾਹ ਆਖਦਾ ਹੈ, ‘ਹਰੇਕ ਬੰਦੇ ਨੂੰ ਓਨਾ ਹੀ ਇਕੱਠਾ ਕਰਨਾ ਚਾਹੀਦਾ ਹੈ ਜਿੰਨਾ ਉਸ ਨੂੰ ਲੋੜੀਂਦਾ ਹੈ। ਤੁਹਾਡੇ ਵਿੱਚ ਹਰੇਕ ਨੂੰ ਤਕਰੀਬਨ ਦੋ ਓਮਰ ਪਰਿਵਾਰ ਦੇ ਹਰ ਬੰਦੇ ਲਈ ਇਕੱਠਾ ਕਰਨਾ ਚਾਹੀਦਾ ਹੈ।’”
17 ਇਸ ਲਈ ਇਸਰਾਏਲ ਦੇ ਲੋਕਾਂ ਨੇ ਅਜਿਹਾ ਹੀ ਕੀਤਾ। ਹਰੇਕ ਬੰਦੇ ਨੇ ਆਪਣਾ ਭੋਜਨ ਇਕੱਠਾ ਕੀਤਾ। ਕੁਝ ਬੰਦਿਆਂ ਨੇ ਹੋਰਨਾਂ ਨਾਲੋਂ ਵੱਧ ਇਕੱਠਾ ਕੀਤਾ। 18 ਲੋਕਾਂ ਨੇ ਘਰ ਦੇ ਹਰ ਜੀਅ ਨੂੰ ਭੋਜਨ ਦਿੱਤਾ। ਜਦੋਂ ਭੋਜਨ ਮਾਪਿਆ ਜਾਂਦਾ, ਹਰੇਕ ਬੰਦੇ ਲਈ ਕਾਫ਼ੀ ਹੁੰਦਾ, ਪਰ ਕਦੇ ਵੀ ਬਹੁਤਾ ਜ਼ਿਆਦਾ ਨਹੀਂ। ਹਰ ਬੰਦਾ ਸਿਰਫ਼ ਓਨਾ ਹੀ ਇਕੱਠਾ ਕਰਦਾ ਸੀ ਜਿੰਨਾ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਕਾਫ਼ੀ ਹੁੰਦਾ ਸੀ।
19 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਅਗਲੇ ਦਿਨ ਖਾਣ ਲਈ ਭੋਜਨ ਨਾ ਬਚਾਓ।” 20 ਪਰ ਕੁਝ ਲੋਕਾਂ ਨੇ ਮੂਸਾ ਦੀ ਗੱਲ ਨਹੀਂ ਮੰਨੀ। ਇਨ੍ਹਾਂ ਲੋਕਾਂ ਨੇ ਅਗਲੇ ਦਿਨ ਲਈ ਆਪਣਾ ਭੋਜਨ ਬਚਾਇਆ। ਪਰ ਭੋਜਨ ਵਿੱਚ ਕੀੜੇ ਪੈ ਗਏ ਅਤੇ ਇਹ ਸੜਨ ਲੱਗਾ। ਮੂਸਾ ਉਨ੍ਹਾਂ ਲੋਕਾਂ ਨਾਲ ਗੁੱਸੇ ਸੀ ਜਿਨ੍ਹਾਂ ਨੇ ਅਜਿਹਾ ਕੀਤਾ ਸੀ।
21 ਹਰ ਸਵੇਰ ਲੋਕ ਭੋਜਨ ਇਕੱਠਾ ਕਰਦੇ ਸਨ। ਹਰੇਕ ਬੰਦਾ ਓਨਾ ਹੀ ਜਮ੍ਹਾਂ ਕਰਦਾ ਜਿੰਨਾ ਉਹ ਖਾ ਸੱਕਦਾ ਸੀ। ਪਰ ਦੁਪਿਹਰ ਵੇਲੇ ਭੋਜਨ ਪਿਘਲ ਜਾਂਦਾ ਅਤੇ ਚੱਲਿਆ ਜਾਂਦਾ।
22 ਸ਼ੁਕਰਵਾਰ ਨੂੰ ਲੋਕਾਂ ਨੇ ਦੁੱਗਣਾ ਭੋਜਨ ਇਕੱਠਾ ਕੀਤਾ। ਉਨ੍ਹਾਂ ਨੇ ਹਰ ਬੰਦੇ ਲਈ ਦੋ ਓਮਰ ਜਮ੍ਹਾ ਕੀਤੇ। ਇਸ ਲਈ ਲੋਕਾਂ ਦੇ ਆਗੂ ਮੂਸਾ ਕੋਲ ਆਏ ਅਤੇ ਇਸ ਬਾਰੇ ਦੱਸਿਆ।
23 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਸੀ ਜਿਸਦੇ ਵਾਪਰਨ ਬਾਰੇ ਯਹੋਵਾਹ ਨੇ ਆਖਿਆ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਕੱਲ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ, ਸਬਤ ਹੈ। ਤੁਸੀਂ ਓਨਾ ਭੋਜਨ ਪਕਾ ਸੱਕਦੇ ਹੋ ਜਿੰਨਾ ਤੁਹਾਨੂੰ ਅੱਜ ਲੋੜੀਂਦਾ ਹੈ। ਪਰ ਬਾਕੀ ਦਾ ਭੋਜਨ ਕਲ ਸਵੇਰ ਲਈ ਬਚਾ ਲਵੋ।”
24 ਇਸ ਲਈ ਲੋਕਾਂ ਨੇ ਬਾਕੀ ਦਾ ਭੋਜਨ ਅਗਲੇ ਦਿਨ ਲਈ ਬਚਾ ਲਿਆ। ਅਤੇ ਕੋਈ ਵੀ ਭੋਜਨ ਖਰਾਬ ਨਹੀਂ ਹੋਇਆ। ਇਸਦੇ ਕਿਸੇ ਵੀ ਹਿੱਸੇ ਵਿੱਚ ਕੀੜੇ ਦਾਖਲ ਨਹੀਂ ਹੋਏ।
25 ਸ਼ਨਿਚਰਵਾਰ ਨੂੰ, ਮੂਸਾ ਨੇ ਲੋਕਾਂ ਨੂੰ ਆਖਿਆ, “ਅੱਜ ਸਬਤ ਹੈ, ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ ਹੈ। ਕਲ ਦਾ ਇੱਕਤ੍ਰ ਕੀਤਾ ਹੋਇਆ ਭੋਜਨ ਖਾਵੋ। ਅੱਜ ਤੁਹਾਨੂੰ ਖੇਤਾਂ ਵਿੱਚੋਂ ਕੁਝ ਨਹੀਂ ਮਿਲੇਗਾ। 26 ਤੁਹਾਨੂੰ ਛੇ ਦਿਨ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਪਰ ਹਫ਼ਤੇ ਦਾ ਸੱਤਵਾਂ ਦਿਨ ਅਰਾਮ ਕਰਨ ਦਾ ਦਿਨ ਹੈ-ਇਸ ਲਈ ਏਸ ਦਿਨ ਕੋਈ ਵੀ ਖਾਸ ਭੋਜਨ ਧਰਤੀ ਤੇ ਨਹੀਂ ਹੋਵੇਗਾ।”
19 ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁੱਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰਮੇਸ਼ੁਰ ਹੀ ਹੈ ਜੋ ਉਸ ਨੂੰ ਨਿਯੰਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?” 20 ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?” 21 ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸੱਕਦਾ ਹੈ।
22 ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ। 23 ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸੱਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹੜੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ। 24 ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ। 25 ਜਿਵੇਂ ਕਿ ਹੋਸ਼ੇਆ ਦੀ ਪੋਥੀ ਵਿੱਚ ਲਿਖਿਆ ਹੈ:
“ਜਿਹੜੇ ਲੋਕ ਮੇਰੇ ਨਹੀਂ ਹਨ,
ਮੈਂ ਆਖਾਂਗਾ ਉਹ ਮੇਰੇ ਲੋਕ ਹਨ।
ਅਤੇ ਜਿਨ੍ਹਾਂ ਲੋਕਾਂ ਨੂੰ ਮੈਂ ਪ੍ਰੇਮ ਨਹੀਂ ਕੀਤਾ
ਮੈਂ ਆਖਾਂਗਾ ਕਿ ਉਹ ਉਹੀ ਲੋਕ ਹਨ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।” (A)
26 “ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ
‘ਤੁਸੀਂ ਮੇਰੇ ਲੋਕ ਨਹੀਂ ਹੋ’
ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।” (B)
27 ਅਤੇ ਯਸਾਯਾਹ ਇਸਰਾਏਲ ਵਿੱਖੇ ਪੁਕਾਰਦਾ ਹੈ:
“ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ,
ਪਰ ਉਸ ਦੇ ਕੁਝ ਲੋਕ ਹੀ ਬਚਾਏ ਜਾਣਗੇ।
28 ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਆਂ ਕਰੇਗਾ।” (C)
29 ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ:
“ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ।
ਜੇਕਰ ਉਸ ਨੇ ਅਜਿਹਾ ਨਾ ਕੀਤਾ ਹੁੰਦਾ,
ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ
ਅਤੇ ਅਮੂਰਾਹ ਜਿਹੇ ਬਣ ਜਾਂਦੇ।” (D)
2010 by World Bible Translation Center