Revised Common Lectionary (Complementary)
19 ਯਹੋਵਾਹ, ਮੈਨੂੰ ਛੱਡ ਕੇ ਨਾ ਜਾਵੋ।
ਤੁਸੀਂ ਮੇਰੀ ਸ਼ਕਤੀ ਹੋ।
ਛੇਤੀ ਬਹੁੜੋ ਮੇਰੀ ਮਦਦ ਕਰੋ।
20 ਯਹੋਵਾਹ, ਮੇਰੀ ਜਿੰਦ ਨੂੰ ਤਲਵਾਰ ਕੋਲੋਂ ਬਚਾ ਲਵੋ।
ਮੇਰੀ ਕੀਮਤੀ ਜਿੰਦ ਉਨ੍ਹਾਂ ਕੁਤਿਆਂ ਕੋਲੋਂ ਬਚਾ ਲਵੋ।
21 ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕੱਢ ਲਵੋ,
ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ।
22 ਯਹੋਵਾਹ, ਮੈਂ ਆਪਣੇ ਭਰਾਵਾਂ ਨੂੰ ਤੁਹਾਡੇ ਬਾਰੇ ਦੱਸਾਂਗਾ।
ਮੈਂ ਵੱਡੀ ਸੰਗਤ ਵਿੱਚ ਤੁਹਾਡੀ ਉਸਤਤਿ ਕਰਾਂਗਾ।
23 ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ।
ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ।
ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ।
24 ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ।
ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ।
ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ
ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁੱਪੇਗਾ।
25 ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ।
ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।
26 ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ।
ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲੱਭਦੇ ਆਏ ਹੋ ਉਸਦੀ ਉਸਤਤਿ ਕਰੋ।
ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ।
27 ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ।
ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।
28 ਕਿਉਂਕਿ ਯਹੋਵਾਹ ਹੀ ਰਾਜਾ ਹੈ।
ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
ਇਸਰਾਏਲ ਪਰਮੇਸ਼ੁਰ ਦਾ ਅਨੁਯਾਈ ਨਹੀਂ
57 ਸਾਰੇ ਹੀ ਨੇਕ ਬੰਦੇ ਚੱਲੇ ਗਏ ਨੇ
ਤੇ ਕਿਸੇ ਦਾ ਵੀ ਧਿਆਨ ਨਹੀਂ ਗਿਆ।
ਸਭ ਚੰਗੇ ਬੰਦੇ ਲੈ ਲੇ ਗਏ ਹਨ
ਪਰ ਕੋਈ ਵੀ ਇਸ ਦਾ ਕਾਰਣ ਨਹੀਂ ਜਾਣਦਾ।
ਉਹ ਉਸ ਕਸ਼ਟ ਤੋਂ ਦੂਰ ਕਰ ਦਿੱਤੇ ਗਏ
ਸਨ ਜਿਹੜਾ ਆ ਰਿਹਾ ਹੈ।
2 ਪਰ ਇਨ੍ਹਾਂ ਵਾਸਤੇ ਸ਼ਾਂਤੀ ਆਵੇਗੀ
ਅਤੇ ਉਹ ਆਪਣੇ ਹੀ ਬਿਸਤਰਿਆਂ ਉੱਤੇ ਆਰਾਮ ਕਰਨਗੇ ਕਿਉਂਕਿ ਉਹ ਉਵੇਂ ਰਹੇ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਹ ਜਿਉਣ।
3 “ਜਾਦੂਗਰਨੀਆਂ ਦੇ ਬਚਿਓ ਇੱਥੇ ਆਓ।
ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ
ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!
4 ਤੁਸੀਂ ਬਦ ਤੇ ਝੂਠ ਬੋਲਣ ਵਾਲੇ ਬੱਚੇ ਹੋ।
ਤੁਸੀਂ ਮੇਰਾ ਮਜ਼ਾਕ ਉਡਾਉਂਦੇ ਹੋ।
ਤੁਸੀਂ ਮੇਰਾ ਮੂੰਹ ਚਿੜਾਉਂਦੇ ਹੋ।
ਤੁਸੀਂ ਮੇਰੇ ਸਾਹਮਣੇ ਜੀਭਾਂ ਕੱਢਦੇ ਹੋ।
ਤੁਸੀਂ ਵਿਦ੍ਰੋਹੀ ਮਾਪਿਆਂ ਦੇ ਬੱਚੇ ਹੋ।
5 ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ
ਉਪਾਸਨਾ ਕਰਨੀ ਚਾਹੁੰਦੇ ਹੋ।
ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ
ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।
6 ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ।
ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ।
ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜ੍ਹਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ।
ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸੰਨਤਾ ਮਿਲਦੀ ਹੈ?
ਨਹੀਂ! ਇਸ ਨਾਲ ਮੈਨੂੰ ਪ੍ਰਸੰਨਤਾ ਨਹੀਂ ਮਿਲਦੀ।
7 ਤੁਸੀਂ ਸਾਰੀਆਂ ਪਹਾੜੀਆਂ
ਅਤੇ ਪਰਬਤਾਂ ਉੱਪਰ ਆਪਣੇ ਬਿਸਤਰੇ ਬਣਾਉਂਦੇ ਹੋ।
ਤੁਸੀਂ ਉਨ੍ਹਾਂ ਥਾਵਾਂ ਉੱਪਰ ਬਲੀਆਂ
ਚੜ੍ਹਾਉਣ ਲਈ ਜਾਂਦੇ ਹੋ।
8 ਤੁਸੀਂ ਫ਼ੇਰ ਉਨ੍ਹਾਂ ਬਿਸਤਰਿਆਂ ਅੰਦਰ ਲੇਟ ਜਾਂਦੇ ਹੋ
ਅਤੇ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਕੇ ਮੇਰੇ ਵਿਰੁੱਧ ਪਾਪ ਕਰਦੇ ਹੋ।
ਤੁਸੀਂ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਦੇ ਹੋ,
ਤੁਸੀਂ ਉਨ੍ਹਾਂ ਦੇ ਨਗਨ ਸਰੀਰਾਂ ਨੂੰ ਤੱਕ ਕੇ ਖੁਸ਼ ਹੁੰਦੇ ਹੋ।
ਤੁਸੀਂ ਮੇਰੇ ਨਾਲ ਸੀ,
ਪਰ ਤੁਸੀਂ ਮੈਨੂੰ ਉਨ੍ਹਾਂ ਕੋਲ ਜਾਣ ਲਈ ਛੱਡ ਦਿੱਤਾ।
ਤੁਸੀਂ ਉਨ੍ਹਾਂ ਗੱਲਾਂ ਨੂੰ ਛੁਪਾਂਦੇ ਹੋ ਜਿਹੜੀਆਂ
ਮੈਨੂੰ ਚੇਤੇ ਕਰਨ ਵਿੱਚ ਸਹਾਇਤਾ ਕਰਦੀਆਂ ਨੇ।
ਤੁਸੀਂ ਉਨ੍ਹਾਂ ਚੀਜ਼ਾਂ ਨੂੰ ਦਰਵਾਜ਼ਿਆਂ
ਅਤੇ ਦਰਵਾਜ਼ਿਆਂ ਦੇ ਰੱਖਨਿਆਂ ਓਹਲੇ ਛੁਪਾ ਦਿੰਦੇ ਹੋ।
ਅਤੇ ਤੁਸੀਂ ਫ਼ੇਰ ਜਾਂਦੇ ਹੋ
ਅਤੇ ਉਨ੍ਹਾਂ ਝੂਠੇ ਦੇਵਤਿਆਂ ਨਾਲ ਇਕਰਾਰਨਾਮੇ ਕਰਦੇ ਹੋ।
9 ਤੁਸੀਂ ਮੋਲਕ ਦੇਵਤੇ ਨੂੰ ਚੰਗਾ ਲੱਗਣ ਲਈ
ਅਤਰ-ਫ਼ੁਲੇਲਾਂ ਦੀ ਵਰਤੋਂ ਕਰਦੇ ਹੋ।
ਤੁਸੀਂ ਦੂਰ-ਦੁਰਾਡੇ ਦੇਸ਼ਾਂ ਅੰਦਰ ਸੰਦੇਸ਼ਵਾਹਕ ਭੇਜੇ ਸਨ।
ਇਹ ਗੱਲਾਂ ਤੁਹਾਨੂੰ ਹੇਠਾਂ ਸ਼ਿਓਲ ਤੀਕ ਲੈ ਜਾਣਗੀਆਂ।
10 ਇਹ ਗੱਲਾਂ ਕਰਨ ਲਈ ਤੁਸੀਂ ਸਖਤ ਮਿਹਨਤ ਕੀਤੀ ਹੈ,
ਪਰ ਤੁਸੀਂ ਕਦੇ ਵੀ ਨਹੀਂ ਬਕੱਦੇ।
ਤੁਹਾਨੂੰ ਨਵੀਂ ਸ਼ਕਤੀ ਮਿਲੀ ਸੀ,
ਕਿਉਂ ਕਿ ਤੁਸੀਂ ਇਹ ਗੱਲਾਂ ਮਾਣੀਆਂ ਸਨ।
11 ਤੁਸੀਂ ਮੈਨੂੰ ਯਾਦ ਨਹੀਂ ਕੀਤਾ।
ਤੁਸੀਂ ਮੇਰੇ ਵੱਲ ਧਿਆਨ ਵੀ ਨਹੀਂ ਕੀਤਾ!
ਇਸ ਲਈ, ਤੁਸੀਂ ਕਿਸ ਬਾਰੇ ਚਿੰਤਾ ਕਰ ਰਹੇ ਸੀ?
ਤੁਸੀਂ ਕਿਸ ਕੋਲੋਂ ਭੈਭੀਤ ਸੀ?
ਤੁਸੀਂ ਝੂਠ ਕਿਉਂ ਬੋਲਿਆ?
ਦੇਖੋ, ਚੁੱਪ ਰਿਹਾ ਹਾਂ ਮੈਂ ਲੰਮੇ ਸਮੇਂ ਤੀਕ-ਤੇ ਆਦਰ ਕੀਤਾ ਨਹੀਂ ਤੁਸੀਂ ਮੇਰਾ।
12 ਮੈਂ ਤੁਹਾਨੂੰ ਤੁਹਾਡੇ ‘ਨੇਕ ਕੰਮਾਂ’ ਬਾਰੇ ਅਤੇ ਉਨ੍ਹਾਂ ਸਾਰੀਆਂ ਧਾਰਮਿਕ ਗੱਲਾਂ ਬਾਰੇ ਦੱਸ ਸੱਕਦਾ ਸਾਂ, ਜਿਹੜੀਆਂ ਤੁਸੀਂ ਕਰਦੇ ਹੋ,
ਪਰ ਇਹ ਗੱਲਾਂ ਬੇਕਾਰ ਨੇ!
13 ਜਦੋਂ ਤੁਹਾਨੂੰ ਸਹਾਇਤਾ ਦੀ ਲੋੜ ਹੁੰਦੀ ਹੈ,
ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਅੱਗੇ ਪੁਕਾਰ ਕਰਦੇ ਹੋ, ਜਿਹੜੇ ਤੁਸੀਂ ਆਪਣੇ ਦੁਆਲੇ ਜਮ੍ਹਾਂ ਕੀਤੇ ਨੇ।
ਉਨ੍ਹਾਂ ਨੂੰ ਤੁਹਾਡੀ ਸਹਾਇਤਾ ਕਰਨ ਦਿਓ।
ਪਰ ਮੈਂ ਤੁਹਾਨੂੰ ਦੱਸਦਾ ਹਾਂ, ਵਗਦੀ ਹਵਾ ਉਨ੍ਹਾਂ ਨੂੰ ਦੂਰ ਲੈ ਜਾਵੇਗੀ।
ਹਵਾ ਦਾ ਇੱਕ ਬੁੱਲਾ ਉਨ੍ਹਾਂ ਸਾਰਿਆਂ ਨੂੰ ਦੂਰ ਵਗ੍ਹਾ ਮਾਰੇਗਾ।
ਪਰ ਜੋ ਵੀ ਬੰਦਾ ਮੇਰੇ ਉੱਤੇ ਨਿਰਭਰ ਕਰਦਾ ਹੈ,
ਉਹ ਧਰਤੀ ਪ੍ਰਾਪਤ ਕਰੇਗਾ ਜਿਸਦਾ ਮੈਂ ਇਕਰਾਰ ਕੀਤਾ ਸੀ।
ਮੇਰਾ ਪਵਿੱਤਰ ਪਰਬਤ, ਉਸ ਬੰਦੇ ਦਾ ਹੋਵੇਗਾ।”
ਨੇਮ ਅਤੇ ਵਾਇਦਾ
15 ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ। ਇੱਕ ਕਰਾਰ ਬਾਰੇ ਸੋਚੋ ਜੋ ਇੱਕ ਵਿਅਕਤੀ ਲਿਖਦਾ ਹੈ। ਜਦੋਂ ਇਹ ਕਰਾਰ ਕਾਨੂੰਨੀ ਹੁੰਦਾ ਹੈ, ਤਾਂ ਕੋਈ ਵੀ ਇਸ ਨੂੰ ਰੱਦ ਨਹੀਂ ਕਰ ਸੱਕਦਾ ਤੇ ਨਾ ਹੀ ਉਸ ਵਿੱਚ ਕੁਝ ਜੋੜ ਸੱਕਦਾ ਹੈ। ਅਤੇ ਕੋਈ ਵਿਅਕਤੀ ਉਸ ਇਕਰਾਰਨਾਮੇ ਨੂੰ ਅਣਡਿੱਠ ਨਹੀਂ ਕਰ ਸੱਕਦਾ। 16 ਪਰਮੇਸ਼ੁਰ ਨੇ ਅਬਰਾਹਾਮ ਨੂੰ ਅਤੇ ਉਸਦੀ ਔਲਾਦ ਨਾਲ ਵਾਇਦੇ ਕੀਤੇ। ਪਰਮੇਸ਼ੁਰ ਨੇ ਇਹ ਨਹੀਂ ਆਖਿਆ, “ਅਤੇ ਤੁਹਾਡੀਆਂ ਔਲਾਦਾਂ ਨੂੰ।” ਉਸਦਾ ਅਰਥ ਬਹੁਤ ਸਾਰੇ ਲੋਕ ਹੋ ਸੱਕਦਾ ਹੈ। ਇਸਦੀ ਜਗ਼੍ਹਾ ਪਰਮੇਸ਼ੁਰ ਨੇ ਆਖਿਆ, “ਅਤੇ ਤੁਹਾਡੀ ਔਲਾਦ ਨੂੰ।” ਇਸਦਾ ਅਰਥ ਹੈ ਕੇਵਲ ਇੱਕ ਵਿਅਕਤੀ; ਅਤੇ ਉਹ ਮਸੀਹ ਹੈ। 17 ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹੜਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਇਦੇ ਨੂੰ ਰੱਦ ਕਰਨ ਯੋਗ ਸੀ।
18 ਕੀ ਨੇਮ ਦੀ ਪਾਲਣਾ ਕਰਨਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰ ਸੱਕਦਾ ਹੈ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ? ਨਹੀਂ! ਜੇ ਅਸੀਂ ਪਾਲਣਾ ਕਰਕੇ ਪ੍ਰਾਪਤ ਕਰ ਸੱਕਦੇ ਹੁੰਦੇ, ਤਾਂ ਉਹ ਪਰਮੇਸ਼ੁਰ ਦਾ ਵਾਇਦਾ ਨਹੀਂ ਜਿਹੜਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰਦਾ ਹੈ। ਪਰੰਤੂ ਪਰਮੇਸ਼ੁਰ ਨੇ ਆਪਣੀਆਂ ਭਰਪੂਰ ਅਸੀਸਾਂ ਅਬਰਾਹਾਮ ਨੂੰ ਆਪਣੇ ਵਾਇਦੇ ਰਾਹੀਂ ਦਿੱਤੀਆਂ।
19 ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ। 20 ਪਰ ਜਦੋਂ ਕੇਵਲ ਇੱਕ ਧਿਰ ਹੁੰਦੀ ਹੈ ਤਾਂ ਵਿੱਚੋਲੇ ਦੀ ਕੋਈ ਲੋੜ ਨਹੀਂ ਹੁੰਦੀ, ਅਤੇ ਪਰਮੇਸ਼ੁਰ ਕੇਵਲ ਇੱਕ ਹੈ।
ਮੂਸਾ ਦੇ ਨੇਮ ਦਾ ਮੰਤਵ
21 ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਇਦਿਆਂ ਦੇ ਬਰੱਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹੜੀ ਲੋਕਾਂ ਨੂੰ ਜੀਵਨ ਦੇ ਸੱਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ। 22 ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬੱਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਇਦਾ ਦਿੱਤਾ ਜਾ ਸੱਕੇ। ਇਹ ਵਾਇਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।
2010 by World Bible Translation Center