Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
64 ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ।
ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।
2 ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ।
ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।
3 ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ।
ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।
4 ਫ਼ੇਰ ਅਚਾਨਕ ਉਹ ਨਿਡਰ ਹੋਕੇ ਆਪਣੇ ਟਿਕਾਣਿਆ ਵਿੱਚੋਂ
ਸਿੱਧੇ ਸਾਦੇ ਇਮਾਨਦਾਰ ਬੰਦਿਆਂ ਨੂੰ ਤੀਰ ਮਾਰਦੇ ਹਨ।
5 ਉਹ ਇੱਕ ਦੂਜੇ ਨੂੰ ਬੁਰਾ ਕਰਨ ਲਈ ਉਕਸਾਉਂਦੇ ਹਨ।
ਉਹ ਆਪਣੇ ਫ਼ੰਦਿਆਂ ਨੂੰ ਵਿਛਾਉਣ ਬਾਰੇ ਗੱਲਾਂ ਕਰਦੇ ਹਨ।
ਉਹ ਇੱਕ ਦੂਜੇ ਨੂੰ ਦੱਸਦੇ ਹਨ, “ਕੋਈ ਵੀ ਫ਼ੰਦਿਆਂ ਨੂੰ ਵੇਖਣ ਦੇ ਸਮਰਥ ਨਹੀਂ ਹੋਵੇਗਾ।
6 ਉਨ੍ਹਾਂ ਨੇ ਆਪਣੇ ਫ਼ੰਦੇ ਛੁਪਾਏ ਹੋਏ ਹਨ,
ਉਹ ਆਪਣੇ ਸ਼ਿਕਾਰ ਨੂੰ ਲੱਭ ਰਹੇ ਹਨ।”
ਲੋਕ ਬਹੁਤ ਚਾਲਬਾਜ਼ ਹੋ ਸੱਕਦੇ ਹਨ,
ਇਹ ਜਾਨਣਾ ਬਹੁਤ ਮੁਸ਼ਕਿਲ ਹੈ ਕਿ ਉਹ ਕਿਸ ਬਾਰੇ ਸੋਚ ਰਹੇ ਹਨ।
7 ਪਰ ਪਰਮੇਸ਼ੁਰ ਵੀ ਆਪਣੇ ਤੀਰ ਚੱਲਾ ਸੱਕਦਾ ਹੈ।
ਅਤੇ ਇਸਤੋਂ ਪਹਿਲਾਂ ਕਿ ਉਹ ਮੰਦੇ ਲੋਕ ਜਾਨਣ ਉਹ ਘਾਇਲ ਹੋ ਜਾਂਦੇ ਹਨ।
8 ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ।
ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸੱਕਦਾ ਹੈ
ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸੱਕਦਾ ਹੈ।
ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ।
9 ਲੋਕੀਂ ਵੇਖਣਗੇ ਪਰਮੇਸ਼ੁਰ ਨੇ ਕੀ ਕੀਤਾ,
ਉਹ ਉਸ ਬਾਰੇ ਹੋਰਾਂ ਲੋਕਾਂ ਨੂੰ ਦਸਣਗੇ
ਫ਼ੇਰ ਹਰ ਕੋਈ ਪਰਮੇਸ਼ੁਰ ਬਾਰੇ ਹੋਰ ਵੱਧੇਰੇ ਜਾਣ ਲਵੇਗਾ।
ਉਹ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖ ਲੈਣਗੇ।
10 ਇੱਕ ਚੰਗਾ ਵਿਅਕਤੀ ਯਹੋਵਾਹ ਦੀ ਸੇਵਾ ਕਰਕੇ ਬਹੁਤ ਖੁਸ਼ ਹੁੰਦਾ ਹੈ
ਉਹ ਪਰਮੇਸ਼ੁਰ ਉੱਤੇ ਨਿਰਭਰ ਹੈ।
ਅਤੇ ਜਦੋਂ ਚੰਗੇ ਇਮਾਨਦਾਰ ਲੋਕ ਵੇਖਦੇ ਹਨ ਕਿ ਕੀ ਹੁੰਦਾ ਹੈ, ਉਹ ਯਹੋਵਾਹ ਦੀ ਉਸਤਤਿ ਕਰਦੇ ਹਨ।
ਬਿਲਦਦ ਦਾ ਅੱਯੂਬ ਨੂੰ ਜਵਾਬ
18 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:
2 “ਅੱਯੂਬ, ਤੂੰ ਕਦੋਂ ਗੱਲਾਂ ਕਰਨੋ ਹਟੇਁਗਾ?
ਖਾਮੋਸ਼ ਹੋ ਤੇ ਸੁਣ, ਆ ਅਸੀਂ ਤੈਨੂੰ ਕੁਝ ਦੱਸੀਏ।
3 ਤੂੰ ਕਿਉਂ ਇਹ ਸੋਚਦਾ ਹੈ ਕਿ
ਅਸੀਂ ਬੇਜ਼ੁਬਾਨ ਗਊਆਂ ਦੀ ਤਰ੍ਹਾਂ ਮੂਰਖ ਹਾਂ?
4 ਅੱਯੂਬ, ਤੇਰਾ ਗੁੱਸਾ ਤੈਨੂੰ ਹੀ ਸੱਟ ਮਾਰ ਰਿਹਾ ਹੈ।
ਕੀ ਲੋਕਾਂ ਨੂੰ ਇਹ ਚਾਹੀਦਾ ਹੈ ਕਿ ਬਸ ਤੇਰੇ ਲਈ ਧਰਤੀ ਛੱਡ ਜਾਣ?
ਕੀ ਤੂੰ ਸੋਚਦਾ ਹੈ ਕੀ ਪਰਮੇਸ਼ੁਰ ਤੈਨੂੰ ਸੰਤੁਸ਼ਟ ਕਰਨ ਲਈ ਪਹਾੜਾਂ ਨੂੰ ਹਿਲਾ ਦੇਵੇਗਾ?
5 “ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ।
ਉਸ ਦੀ ਅੱਗ ਜਲਣੋ ਹਟ ਜਾਵੇਗੀ।
6 ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ।
ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।
7 ਉਸ ਦੇ ਕਦਮ ਫ਼ੇਰ ਕਦੇ ਵੀ ਮਜ਼ਬੂਤ ਅਤੇ ਤੇਜ਼ ਨਹੀਂ ਹੋਣਗੇ।
ਪਰ ਉਹ ਹੌਲੀ-ਹੌਲੀ ਤੁਰੇਗਾ ਤੇ ਕਮਜ਼ੋਰ ਹੋ ਜਾਵੇਗਾ,
ਉਸ ਦੀਆਂ ਆਪਣੀਆਂ ਬੁਰੀਆਂ ਯੋਜਨਾਵਾਂ ਉਸ ਨੂੰ ਡੇਗ ਦੇਣਗੀਆਂ।
8 ਉਸ ਦੇ ਆਪਣੇ ਕਦਮ ਉਸ ਨੂੰ ਸ਼ਿਕਂਜੇ ਵਿੱਚ ਲੈ ਜਾਣਗੇ।
ਉਹ ਆਪਣੇ ਹੀ ਸ਼ਿਕਂਜੇ ਵਿੱਚ ਫ਼ਸ ਜਾਵੇਗਾ।
9 ਕੁੜਿਕੀ ਉਸ ਦੀਆਂ ਅੱਡੀਆਂ ਫ਼ੜ ਲਵੇਗੀ,
ਕੁੜਿਕੀ ਉਸ ਨੂੰ ਘੁੱਟ ਕੇ ਫ਼ੜ ਲਵੇਗੀ।
10 ਧਰਤੀ ਤੇ ਪਿਆ ਰੱਸਾ ਉਸ ਨੂੰ ਕਸ ਲਵੇਗਾ,
ਕੁੜਿਕੀ ਉਸ ਦੇ ਰਾਹ ਅੰਦਰ ਇੰਤਜ਼ਾਰ ਵਿੱਚ ਹੈ।
11 ਡਰ ਉਸ ਦਾ ਸਾਰੀਁ-ਪਾਸੀਁ ਇੰਤਜ਼ਾਰ ਕਰ ਰਿਹਾ ਹੈ।
ਡਰ ਉਸ ਦੇ ਵੱਧਾੇ ਹਰ ਕਦਮ ਦਾ ਪਿੱਛਾ ਕਰਨਗੇ।
12 ਬੁਰੀਆਂ ਮੁਸੀਬਤਾਂ ਉਸ ਲਈ ਭੁੱਖੀਆਂ ਹਨ।
ਉਸ ਦੀਆਂ ਬਰਬਾਦੀਆਂ ਅਤੇ ਹਾਦਸੇ ਤਿਆਰ ਨੇ ਜਦੋਂ ਉਹ ਡਿੱਗੇਗਾ।
13 ਭਿਆਨਕ ਬਿਮਾਰੀ ਉਸ ਦੀ ਚਮੜੀ ਨੂੰ ਖਾ ਲਵੇਗੀ
ਇਹ ਉਸ ਦੀਆਂ ਲੱਤਾਂ ਬਾਹਾਂ ਨੂੰ ਸਾੜ ਦੇਵੇਗੀ।
14 ਬੁਰਾ ਆਦਮੀ ਆਪਣੇ ਘਰ ਦੀ ਸੁਰੱਖਿਆ ਤੋਂ ਦੂਰ ਲਿਜਾਇਆ ਜਾਵੇਗਾ,
ਉਸ ਦੀ ਅਗਵਾਈ ਖੌਫ਼ਾਂ ਦੇ ਰਾਜੇ ਨੂੰ ਮਿਲਣ ਲਈ ਕੀਤੀ ਜਾਵੇਗੀ।
15 ਉਸ ਦੇ ਘਰ ਵਿੱਚ ਕੁਝ ਵੀ ਨਹੀਂ ਬਚੇਗਾ?
ਬਲਦੀ ਹੋਈ ਅੱਗ ਉਸ ਦੇ ਸਾਰੇ ਘਰ ਵਿੱਚ ਬਿਖੇਰ ਦਿੱਤੀ ਜਾਵੇਗੀ।
16 ਹੇਠਾਂ, ਉਸ ਦੀਆਂ ਜਢ਼ਾਂ ਸੁੱਕ ਜਾਣਗੀਆਂ ਤੇ ਉੱਪਰ,
ਉਸ ਦੀਆਂ ਟਾਹਣੀਆਂ ਮਰ ਜਾਣਗੀਆਂ
17 ਧਰਤੀ ਉਤਲੇ ਲੋਕ ਉਸ ਨੂੰ ਚੇਤੇ ਨਹੀਂ ਕਰਨਗੇ
ਕੋਈ ਵੀ ਬੰਦਾ ਹੁਣ ਉਸ ਨੂੰ ਯਾਦ ਨਹੀਂ ਕਰਦਾ।
18 ਲੋਕ ਉਸ ਨੂੰ ਰੌਸ਼ਨੀ ਤੋਂ ਬਾਹਰ ਹਨੇਰੇ ਵਿੱਚ ਧੱਕ ਦੇਣਗੇ।
ਉਹ ਉਸ ਨੂੰ ਇਸ ਦੁਨੀਆਂ ਤੋਂ ਬਾਹਰ ਭਜਾ ਦੇਣਗੇ।
19 ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ,
ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।
20 ਪੱਛਮ ਦੇ ਲੋਕਾਂ ਨੂੰ ਸਦਮਾ ਪਹੁੰਚੇਗਾ ਜਦੋਂ ਉਹ ਸੂਣਨਗੇ ਕਿ ਉਸ ਬੁਰੇ ਬੰਦੇ ਨਾਲ ਕੀ ਵਾਪਰਿਆ
ਪੂਰਬ ਦੇ ਬੰਦੇ ਡਰ ਨਾਲ ਸੁਂਨ ਹੋ ਜਾਣਗੇ ।
21 ਸੱਚਮੁੱਚ ਬੁਰੇ ਦੇ ਘਰ ਨਾਲ ਇਹ ਵਾਪਰੇਗਾ ਇਹੀ ਹੈ
ਜੋ ਉਸ ਬੰਦੇ ਨਾਲ ਵਾਪਰੇਗਾ ਜੋ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ।ਂ”
ਮਸੀਹ ਵਿੱਚ ਪਰਮੇਸ਼ੁਰ ਦੀ ਸ਼ਕਤੀ ਅਤੇ ਸੂਝ
18 ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰੱਖਤਾ ਜਾਪਦਾ ਹੈ ਜਿਹੜੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ। 19 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ,
“ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ,
ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।” (A)
20 ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿੱਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰੱਖਤਾ ਬਣਾ ਦਿੱਤਾ ਹੈ। 21 ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰੱਖਤਾ ਜਾਪਦਾ ਹੈ।
22 ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ। 23 ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬੜੀ ਸਮੱਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰੱਖਤਾ ਜਾਪਦੀ ਹੈ। 24 ਪਰ ਪਰਮੇਸ਼ੁਰ ਵੱਲੋਂ ਚੁਣੇ ਹੋਏ ਲੋਕਾਂ ਯਹੂਦੀਆਂ ਤੇ ਯੂਨਾਨੀਆਂ ਜਾਂ ਗੈਰ ਯਹੂਦੀਆਂ ਲਈ, ਮਸੀਹ ਪਰਮੇਸ਼ੁਰ ਦੀ ਸ਼ਕਤੀ ਹੈ ਤੇ ਪਰਮੇਸ਼ੁਰ ਦੀ ਸੂਝ ਹੈ। 25 ਪਰਮੇਸ਼ੁਰ ਦੀ ਮੂਰੱਖਤਾ ਮਨੁੱਖਾਂ ਦੀ ਸਿਆਣਪਤਾ ਨਾਲੋਂ ਕਿਤੇ ਵੱਧੇਰੇ ਸਿਆਣੀ ਹੈ। ਪਰਮੇਸ਼ੁਰ ਦੀ ਕਮਜ਼ੋਰੀ ਵੀ ਮਨੁੱਖਾਂ ਨਾਲੋਂ ਤਾਕਤਵਰ ਹੈ।
26 ਭਰਾਵੋ ਅਤੇ ਭੈਣੋ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਹੈ। ਇਸ ਬਾਰੇ ਸੋਚੋ। ਤੁਹਾਡੇ ਵਿੱਚੋਂ ਬਹੁਤ ਲੋਕ ਦੁਨੀਆਂ ਦੇ ਸੂਝਵਾਨ ਨਹੀਂ ਸਨ। ਜਿਸ ਤਰ੍ਹਾਂ ਦੁਨੀਆਂ ਸੂਝ ਦਾ ਨਿਆਂ ਕਰਦੀ ਹੈ। ਤੁਹਾਡੇ ਵਿੱਚੋਂ ਬਹੁਤੇ ਲੋਕ ਪ੍ਰਭਾਵ ਵਾਲੇ ਵੀ ਨਹੀਂ ਸਨ। ਤੁਹਾਡੇ ਵਿੱਚੋਂ ਬਹੁਤੇ ਲੋਕ ਮਹੱਤਵਪੂਰਣ ਪਰਿਵਾਰਾਂ ਵਿੱਚੋਂ ਵੀ ਨਹੀਂ ਸਨ। 27 ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰੱਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ। 28 ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸ ਨੂੰ ਦੁਨੀਆਂ ਮਹੱਤਵਪੂਰਣ ਸਮਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ। 29 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿ ਕੋਈ ਵੀ ਮਨੁੱਖ ਉਸ ਦੇ ਸਾਹਮਣੇ ਹੰਕਾਰ ਨਾ ਕਰ ਸੱਕੇ। 30 ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ। 31 ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ, “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸ ਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।” [a]
2010 by World Bible Translation Center