Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
64 ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ।
ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।
2 ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ।
ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।
3 ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ।
ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।
4 ਫ਼ੇਰ ਅਚਾਨਕ ਉਹ ਨਿਡਰ ਹੋਕੇ ਆਪਣੇ ਟਿਕਾਣਿਆ ਵਿੱਚੋਂ
ਸਿੱਧੇ ਸਾਦੇ ਇਮਾਨਦਾਰ ਬੰਦਿਆਂ ਨੂੰ ਤੀਰ ਮਾਰਦੇ ਹਨ।
5 ਉਹ ਇੱਕ ਦੂਜੇ ਨੂੰ ਬੁਰਾ ਕਰਨ ਲਈ ਉਕਸਾਉਂਦੇ ਹਨ।
ਉਹ ਆਪਣੇ ਫ਼ੰਦਿਆਂ ਨੂੰ ਵਿਛਾਉਣ ਬਾਰੇ ਗੱਲਾਂ ਕਰਦੇ ਹਨ।
ਉਹ ਇੱਕ ਦੂਜੇ ਨੂੰ ਦੱਸਦੇ ਹਨ, “ਕੋਈ ਵੀ ਫ਼ੰਦਿਆਂ ਨੂੰ ਵੇਖਣ ਦੇ ਸਮਰਥ ਨਹੀਂ ਹੋਵੇਗਾ।
6 ਉਨ੍ਹਾਂ ਨੇ ਆਪਣੇ ਫ਼ੰਦੇ ਛੁਪਾਏ ਹੋਏ ਹਨ,
ਉਹ ਆਪਣੇ ਸ਼ਿਕਾਰ ਨੂੰ ਲੱਭ ਰਹੇ ਹਨ।”
ਲੋਕ ਬਹੁਤ ਚਾਲਬਾਜ਼ ਹੋ ਸੱਕਦੇ ਹਨ,
ਇਹ ਜਾਨਣਾ ਬਹੁਤ ਮੁਸ਼ਕਿਲ ਹੈ ਕਿ ਉਹ ਕਿਸ ਬਾਰੇ ਸੋਚ ਰਹੇ ਹਨ।
7 ਪਰ ਪਰਮੇਸ਼ੁਰ ਵੀ ਆਪਣੇ ਤੀਰ ਚੱਲਾ ਸੱਕਦਾ ਹੈ।
ਅਤੇ ਇਸਤੋਂ ਪਹਿਲਾਂ ਕਿ ਉਹ ਮੰਦੇ ਲੋਕ ਜਾਨਣ ਉਹ ਘਾਇਲ ਹੋ ਜਾਂਦੇ ਹਨ।
8 ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ।
ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸੱਕਦਾ ਹੈ
ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸੱਕਦਾ ਹੈ।
ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ।
9 ਲੋਕੀਂ ਵੇਖਣਗੇ ਪਰਮੇਸ਼ੁਰ ਨੇ ਕੀ ਕੀਤਾ,
ਉਹ ਉਸ ਬਾਰੇ ਹੋਰਾਂ ਲੋਕਾਂ ਨੂੰ ਦਸਣਗੇ
ਫ਼ੇਰ ਹਰ ਕੋਈ ਪਰਮੇਸ਼ੁਰ ਬਾਰੇ ਹੋਰ ਵੱਧੇਰੇ ਜਾਣ ਲਵੇਗਾ।
ਉਹ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖ ਲੈਣਗੇ।
10 ਇੱਕ ਚੰਗਾ ਵਿਅਕਤੀ ਯਹੋਵਾਹ ਦੀ ਸੇਵਾ ਕਰਕੇ ਬਹੁਤ ਖੁਸ਼ ਹੁੰਦਾ ਹੈ
ਉਹ ਪਰਮੇਸ਼ੁਰ ਉੱਤੇ ਨਿਰਭਰ ਹੈ।
ਅਤੇ ਜਦੋਂ ਚੰਗੇ ਇਮਾਨਦਾਰ ਲੋਕ ਵੇਖਦੇ ਹਨ ਕਿ ਕੀ ਹੁੰਦਾ ਹੈ, ਉਹ ਯਹੋਵਾਹ ਦੀ ਉਸਤਤਿ ਕਰਦੇ ਹਨ।
ਫਿਰਊਨ: ਇੱਕ ਸ਼ੇਰ ਜਾਂ ਅਜਗਰ
32 ਜਲਾਵਤਨੀ ਦੇ 12ਵੇਂ ਵਰ੍ਹੇ ਦੇ 12ਵੇਂ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ, ਫਿਰਊਨ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ:
“‘ਤੂੰ ਸੋਚਿਆ ਕਿ ਤੂੰ ਸ਼ਕਤੀਸ਼ਾਲੀ ਸ਼ੇਰ ਵਰਗਾ ਹੈ ਜੋ ਕੌਮਾਂ ਅੰਦਰ ਗੁਮਾਨ ਨਾਲ ਚੱਲ ਰਿਹਾ ਹੋਵੇ।
ਪਰ ਤੂੰ ਹੈਂ ਅਸਲ ਵਿੱਚ ਝੀਲਾਂ ਦੇ ਅਜਗਰ ਵਰਗਾ।
ਤੂੰ ਨਾਲਿਆਂ ਰਾਹੀਂ ਆਪਣਾ ਰਾਹ ਬਣਾ ਲੈਂਦਾ ਹੈਂ।
ਗੰਧਲਾ ਕਰਦਾ ਹੈਂ ਤੂੰ ਪਾਣੀ ਨੂੰ ਪੈਰਾਂ ਆਪਣਿਆਂ ਨਾਲ।
ਤੂੰ ਮਿਸਰ ਦੇ ਦਰਿਆਵਾਂ ਨੂੰ ਭੜਕਾਉਂਦਾ।’”
3 ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ ਇਹ ਗੱਲਾਂ:
“ਇਕੱਠੇ ਕਰ ਲੇ ਨੇ ਮੈਂ ਬਹੁਤ ਲੋਕ।
ਸੁੱਟਾਂਗਾ ਹੁਣ ਮੈਂ ਜਾਲ ਆਪਣਾ ਤੇਰੇ ਉੱਪਰ।
ਖਿੱਚ ਲੈਣਗੇ ਉਹ ਲੋਕ ਫ਼ੇਰ ਤੈਨੂੰ ਅੰਦਰ।
4 ਸੁੱਟ ਦਿਆਂਗਾ ਮੈਂ ਫ਼ੇਰ ਤੈਨੂੰ ਸੁੱਕੀ ਧਰਤ ਉੱਤੇ।
ਸੁੱਟ ਦਿਆਂਗਾ ਮੈਂ ਤੈਨੂੰ ਖੇਤਾਂ ਅੰਦਰ।
ਆਉਣ ਦਿਆਂਗਾ ਮੈਂ ਸਾਰੇ ਪੰਛੀਆਂ ਨੂੰ ਤੈਨੂੰ ਖਾਣ ਲਈ।
ਜੰਗਲੀ ਜਾਨਵਰਾਂ ਨੂੰ ਮੈਂ ਆਉਣ ਦੇਵਾਂਗਾ ਹਰ ਥਾਂ ਤੋਂ ਅਤੇ ਰੱਜਕੇ ਖਾਣ ਦੇਵਾਂਗਾ ਤੈਨੂੰ।
5 ਖਿੰਡਾ ਦਿਆਂਗਾ ਤੇਰੇ ਮਾਸ ਤੇਰੇ ਨੂੰ ਪਰਬਤਾਂ ਉੱਤੇ ਭਰ ਦੇਵਾਂਗਾ
ਮੈਂ ਵਾਦੀਆਂ ਨੂੰ ਤੇਰੇ ਮੁਰਦਾ ਸਰੀਰ ਨਾਲ।
6 ਛਿੜਕ ਦਿਆਂਗਾ ਮੈਂ ਖੂਨ ਤੇਰਾ ਪਰਬਤਾਂ ਉੱਤੇ,
ਅਤੇ ਇਹ ਹੇਠ ਧਰਤੀ ਵਿੱਚ ਸਿਂਮ ਜਾਵੇਗਾ।
ਭਰ ਜਾਣਗੀਆਂ ਨਦੀਆਂ ਤੇਰੇ ਨਾਲ।
7 ਅਲੋਪ ਤੈਨੂੰ ਕਰ ਦਿਆਂਗਾ ਮੈਂ।
ਆਕਾਸ਼ ਨੂੰ ਮੈਂ ਢੱਕ ਦਿਆਂਗਾ ਅਤੇ ਬੁਝਾ ਦਿਆਂਗਾ ਤਾਰਿਆਂ ਦੀ ਰੋਸ਼ਨੀ ਨੂੰ।
ਸੂਰਜ ਨੂੰ ਮੈਂ ਕੱਜ ਲਵਾਂਗਾ ਬੱਦਲ ਨਾਲ, ਅਤੇ ਚਮਕੇਗਾ ਨਹੀਂ ਚੰਦਰਮਾ।
8 ਹਨੇਰਾ ਕਰ ਦਿਆਂਗਾ ਮੈਂ ਤੇਰੇ ਲਈ ਆਕਾਸ਼ ਦੀਆਂ ਸਾਰੀਆਂ ਚਮਕਦੀਆਂ ਰੋਸ਼ਨੀਆਂ ਨੂੰ ਬੁਝਾ ਕੇ।
ਹਨੇਰ ਪਾ ਦਿਆਂਗਾ ਮੈਂ ਤੇਰੇ ਸਾਰੇ ਦੇਸ ਅੰਦਰ।”
ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।
9 “ਮੈਂ ਬਹੁਤ ਸਾਰੇ ਲੋਕਾਂ ਨੂੰ ਉਦਾਸ ਅਤੇ ਗੁੱਸੇ ਕਰ ਦਿਆਂਗਾ, ਜਦੋਂ ਮੈਂ ਤੇਰੀ ਤਬਾਹੀ ਲਈ ਦੁਸ਼ਮਣ ਨੂੰ ਲੈ ਕੇ ਆਵਾਂਗਾ। ਉਹ ਕੌਮਾਂ, ਜਿਨ੍ਹਾਂ ਨੂੰ ਜਾਣਦਾ ਵੀ ਨਹੀਂ, ਉਹ ਵੀ ਗੁੱਸੇ ਹੋ ਜਾਣਗੀਆਂ। 10 ਮੈਂ ਬਹੁਤ ਸਾਰੇ ਲੋਕਾਂ ਨੂੰ ਤੇਰੇ ਬਾਰੇ ਹੈਰਾਨ ਕਰ ਦਿਆਂਗਾ। ਉਨ੍ਹਾਂ ਦੇ ਰਾਜੇ ਤੇਰੇ ਲਈ ਬਹੁਤ ਡਰ ਜਾਣਗੇ ਜਦੋਂ ਮੈਂ ਉਨ੍ਹਾਂ ਦੇ ਸਾਹਮਣੇ ਆਪਣੀ ਤਲਵਾਰ ਘੁਮਾਵਾਂਗਾ। ਜਿਸ ਦਿਨ ਤੂੰ ਡਿੱਗੇਁਗਾ, ਰਾਜੇ ਹਰ ਪਲ ਡਰ ਨਾਲ ਕੰਬਣਗੇ। ਹਰ ਰਾਜਾ ਆਪਣੀ ਜ਼ਿੰਦਗੀ ਲਈ ਭੈਭੀਤ ਹੋਵੇਗਾ।”
ਯਿਸੂ ਦਾ ਇੱਕ ਬਾਲਕ ਨੂੰ ਠੀਕ ਕਰਨਾ ਜਿਸ ਅੰਦਰ ਭਰਿਸ਼ਟ ਆਤਮਾ ਸੀ(A)
37 ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾੜੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ। 38 ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ। 39 ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸ ਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸ ਨੂੰ ਕਦੀ ਵੀ ਨਹੀਂ ਛੱਡਦਾ। 40 ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕੱਢ ਦੇਣ ਪਰ ਉਹ ਅਜਿਹਾ ਨਾ ਕਰ ਸੱਕੇ।”
41 ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀੜ੍ਹੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇੱਥੇ ਲਿਆ।”
42 ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ। 43 ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ।
ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ(B)
ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
2010 by World Bible Translation Center