Revised Common Lectionary (Complementary)
15 ਯਹੋਵਾਹ ਨੇ ਆਖਿਆ, “ਜਾ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਪਰਤ ਜਾ ਅਤੇ ਉੱਥੇ ਜਾਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ। 16 ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ।
ਏਲੀਸ਼ਾ ਦਾ ਨਬੀ ਬਣਨਾ
19 ਤਾਂ ਏਲੀਯਾਹ ਉੱਥੋਂ ਤੁਰ ਪਿਆ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਲੱਭਣ ਲਈ ਚੱਲਿਆ ਗਿਆ। ਉਸ ਵਕਤ, ਏਲੀਸ਼ਾ ਖੇਤ ਦੀ ਵਾਹੀ ਕਰ ਰਿਹਾ ਸੀ। ਉਸ ਕੋਲ ਬਲਦਾਂ ਦੀਆਂ 12 ਜੋੜੀਆਂ ਸਨ ਅਤੇ ਬਾਰ੍ਹਵੀ ਤੇ ਉਹ ਖੁਦ ਸੀ। ਜਦੋਂ ਏਲੀਯਾਹ ਉੱਥੇ ਪਹੁੰਚਿਆ, ਉਹ ਏਲੀਸ਼ਾ ਕੋਲ ਗਿਆ ਅਤੇ ਆਪਣਾ ਚੋਲਾ ਉਸ ਉੱਪਰ ਪਾ ਦਿੱਤਾ। 20 ਏਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, “ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।”
ਤਾਂ ਏਲੀਯਾਹ ਨੇ ਆਖਿਆ, “ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।”
21 ਤਦ ਏਲੀਸ਼ਾ ਨੇ ਆਪਣੇ ਪਰਿਵਾਰ ਨਾਲ ਮਿਲਕੇ ਖਾਸ ਭੋਜਨ ਕੀਤਾ। ਉਸ ਨੇ ਆਪਣੇ ਬਲਦ ਮਾਰੇ ਅਤੇ ਆਪਣੇ ਪੰਜਾਲੀ ਨੂੰ ਅੱਗ ਬਾਲਣ ਲਈ ਲੱਕੜਾਂ ਵਜੋਂ ਇਸਤੇਮਾਲ ਕਰਕੇ ਮਾਸ ਰਿੰਨਿਆ। ਫ਼ੇਰ ਉਸ ਨੇ ਰਿੰਨ੍ਹੇ ਹੋਏ ਨੂੰ ਖਾਣ ਲਈ ਹਰੇਕ ਨੂੰ ਵੰਡਿਆ। ਫ਼ਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਲੱਗ ਗਿਆ ਅਤੇ ਉਸ ਦਾ ਸੇਵਾਦਾਰ ਬਣ ਗਿਆ।
ਦਾਊਦ ਦਾ ਮਿਕਤਾਮ।
16 ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।
2 ਮੈਂ ਆਪਣੇ ਯਹੋਵਾਹ ਨੂੰ ਆਖਿਆ,
“ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ।
ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।”
3 ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ।
ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।
4 ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ।
ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ।
ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।
5 ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ।
ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ [a] ਦਿੱਤਾ ਹੈ।
6 ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ,
ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।
7 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ।
ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।
8 ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ,
ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
9 ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ।
ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।
10 ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ।
ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ।
ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ।
ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।
ਆਪਣੀ ਆਜ਼ਾਦੀ ਆਪਣੇ ਕੋਲ ਰੱਖੋ
5 ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।
13 ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ। 14 ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।” [a] 15 ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।
ਆਤਮਾ ਅਤੇ ਮਨੁੱਖੀ ਸਭਾ
16 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ। 17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ। 18 ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨੂੰ ਆਗਿਆ ਦੇਵੋ ਤਾਂ ਤੁਸੀਂ ਨੇਮ ਦੇ ਅਧੀਨ ਨਹੀਂ ਹੋ।
19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, 20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ, 21 ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ। 22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ, 23 ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹੜਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸੱਕਦਾ ਹੈ। 24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ। 25 ਅਸੀਂ ਆਪਣਾ ਨਵਾਂ ਜੀਵਨ ਆਤਮਾ ਤੋਂ ਪਾਉਂਦੇ ਹਾਂ। ਇਸ ਲਈ ਸਾਨੂੰ ਆਤਮਾ ਦੀ ਅਗਵਾਈ ਦੇ ਅਨੁਸਾਰ ਹੀ ਵਿਹਾਰ ਕਰਨਾ ਚਾਹੀਦਾ ਹੈ।
ਸਾਮਰਿਯਾ ਸ਼ਹਿਰ
51 ਉਹ ਵਕਤ ਨੇੜੇ ਆ ਰਿਹਾ ਸੀ ਜਦੋਂ ਯਿਸੂ ਛੱਡ ਕੇ ਸੁਰਗ ਵੱਲ ਜਾਵੇਗਾ। 52 ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ। 53 ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ। 54 ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?” [a]
55 ਪਰ ਯਿਸੂ ਮੁੜਿਆ ਅਤੇ ਉਨ੍ਹਾਂ ਨੂੰ ਝਿੜਕਿਆ। [b] 56 ਫ਼ਿਰ ਉਹ ਅਤੇ ਉਸ ਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ।
ਯਿਸੂ ਦਾ ਅਨੁਸਰਣ ਕਰਨਾ(A)
57 ਜਦੋਂ ਉਹ ਰਾਹ ਤੇ ਚੱਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿੱਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿੱਛਾ ਕਰਾਂਗਾ।”
58 ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।”
59 ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ ਆ!”
ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।”
60 ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।”
61 ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।”
62 ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”
2010 by World Bible Translation Center