Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।
140 ਯਹੋਵਾਹ, ਮੈਨੂੰ ਮੰਦੇ ਲੋਕਾਂ ਪਾਸੋਂ ਬਚਾਉ।
ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ।
2 ਉਹ ਲੋਕ ਮੰਦੀਆਂ ਯੋਜਨਾਵਾਂ ਬਨਾਉਂਦੇ ਹਨ।
ਉਹ ਲੋਕ ਹਰ ਵੇਲੇ ਲੜਾਈਆਂ ਛੇੜਦੇ ਹਨ।
3 ਉਨ੍ਹਾਂ ਦੀਆਂ ਜੀਭਾਂ ਜ਼ਹਿਰੀਲੇ ਸੱਪਾਂ ਵਰਗੀਆਂ ਹਨ।
ਇਵੇਂ ਹੈ ਜਿਵੇਂ ਉਨ੍ਹਾਂ ਦੀ ਜੀਭ ਹੇਠਾਂ ਸੱਪ ਦਾ ਜ਼ਹਿਰ ਛੁਪਿਆ ਹੋਵੇ।
4 ਯਹੋਵਾਹ, ਮੈਨੂੰ ਬਦ ਲੋਕਾਂ ਤੋਂ ਬਚਾਉ।
ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ।
ਉਹ ਲੋਕ ਮੇਰਾ ਪਿੱਛਾ ਕਰਦੇ ਹਨ ਅਤੇ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰਦੇ ਹਨ।
5 ਉਹ ਗੁਮਾਨੀ ਲੋਕ ਮੇਰੇ ਲਈ ਫ਼ੰਦੇ ਲਾਉਂਦੇ ਹਨ।
ਉਹ ਮੈਨੂੰ ਫ਼ੜਨ ਲਈ ਜਾਲ ਲਾਉਂਦੇ ਹਨ।
ਉਹ ਮੇਰੇ ਰਾਹ ਵਿੱਚ ਫ਼ੰਦਾ ਲਾਉਂਦੇ ਹਨ।
6 ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ।
ਯਹੋਵਾਹ ਮੇਰੀ ਪ੍ਰਾਰਥਨਾ ਸੁਣੋ।
7 ਯਹੋਵਾਹ, ਤੁਸੀਂ ਮੇਰੇ ਸ਼ਕਤੀਸ਼ਾਲੀ ਮਾਲਕ ਹੋ।
ਤੁਸੀਂ ਮੇਰੇ ਮੁਕਤੀਦਾਤਾ ਹੋ।
ਤੁਸੀਂ ਯੁੱਧ ਵਿੱਚ ਮੇਰੇ ਸਿਰ ਦੀ ਰੱਖਿਆ ਕਰ ਰਹੇ ਟੋਪ ਵਾਂਗ ਹੋ।
8 ਯਹੋਵਾਹ, ਉਹ ਲੋਕ ਬਦ ਹਨ।
ਉਨ੍ਹਾਂ ਨੂੰ ਉਹ ਨਾ ਦਿਉ ਜੋ ਉਹ ਮੰਗਦੇ ਹਨ।
ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਾ ਹੋਣ ਦਿਉ।
9 ਯਹੋਵਾਹ, ਮੇਰੇ ਦੁਸ਼ਮਣਾ ਨੂੰ ਨਾ ਜਿੱਤਣ ਦਿਉ।
ਉਹ ਲੋਕ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ, ਪਰ ਕੁਝ ਅਜਿਹਾ ਕਰੋ ਕਿ ਮੰਦੀਆਂ ਗੱਲਾਂ ਉਨ੍ਹਾਂ ਨਾਲ ਹੀ ਵਾਪਰਨ।
10 ਉਨ੍ਹਾਂ ਦੇ ਸਿਰਾਂ ਉੱਤੇ ਭੱਖਦੇ ਕੋਲੇ ਵਰਸਾਉ।
ਮੇਰੇ ਦੁਸ਼ਮਣਾਂ ਨੂੰ ਅੱਗ ਵਿੱਚ ਸੁੱਟ ਦਿਉ।
ਉਨ੍ਹਾਂ ਨੂੰ ਖਾਈ (ਕਬਰ) ਵਿੱਚ ਸੁੱਟ ਦਿਉ ਜਿੱਥੇ ਉਹ ਕਦੇ ਵੀ ਨਾ ਨਿਕਲ ਸੱਕਣ।
11 ਯਹੋਵਾਹ, ਉਨ੍ਹਾਂ ਝੂਠਿਆ ਨੂੰ ਨਾ ਜਿਉਣ ਦਿਉ।
ਉਨ੍ਹਾਂ ਮੰਦੇ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ।
12 ਮੈਂ ਜਾਣਦਾ ਹਾਂ ਕਿ ਯਹੋਵਾਹ ਨਿਰਪੱਖ ਹੋਕੇ ਗਰੀਬ ਲੋਕਾਂ ਬਾਰੇ ਨਿਆਂ ਕਰੇਗਾ।
ਪਰਮੇਸ਼ੁਰ ਬੇਸਹਾਰਿਆਂ ਦੀ ਮਦਦ ਕਰੇਗਾ।
13 ਨੇਕ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨਗੇ, ਯਹੋਵਾਹ।
ਨੇਕ ਲੋਕ ਤੁਹਾਡੀ ਉਪਾਸਨਾ ਕਰਨਗੇ।
15 ਫ਼ੇਰ ਮੈਂ ਤੁਹਾਨੂੰ ਨਵੇਂ ਹਾਕਮ ਦੇਵਾਂਗਾ। ਉਹ ਹਾਕਮ ਮੇਰੇ ਵਫ਼ਾਦਾਰ ਹੋਣਗੇ। ਉਹ ਤੁਹਾਡੀ ਗਿਆਨ ਅਤੇ ਸਮਝਦਾਰੀ ਨਾਲ ਅਗਵਾਈ ਕਰਨਗੇ। 16 ਉਨ੍ਹਾਂ ਦਿਨਾਂ ਅੰਦਰ, ਦੇਸ਼ ਵਿੱਚ ਤੁਸੀਂ ਬਹੁਤ ਗਿਣਤੀ ਵਿੱਚ ਹੋਵੋਂਗੇ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ।
“ਉਸ ਸਮੇਂ ਲੋਕ ਇਹ ਕਦੇ ਨਹੀਂ ਆਖਣਗੇ, ‘ਮੈਨੂੰ ਉਹ ਦਿਨ ਯਾਦ ਹਨ ਜਦੋਂ ਸਾਡੇ ਕੋਲ ਯਹੋਵਾਹ ਦੇ ਨੇਮ ਦਾ ਸੰਦੂਕ ਸੀ।’ ਉਹ ਪਵਿੱਤਰ ਸੰਦੂਕ ਬਾਰੇ ਮੁੜਕੇ ਸੋਚਣਗੇ ਵੀ ਨਹੀਂ। ਉਹ ਉਸ ਨੂੰ ਚੇਤੇ ਵੀ ਨਹੀਂ ਕਰਨਗੇ ਅਤੇ ਨਾ ਉਸਦਾ ਵਿਗੋਚਾ ਮਹਿਸੂਸ ਕਰਨਗੇ। ਉਹ ਫ਼ੇਰ ਕਦੇ ਪਵਿੱਤਰ ਸੰਦੂਕ ਨਹੀਂ ਬਨਾਉਣਗੇ। 17 ਉਸ ਸਮੇਂ, ਯਰੂਸ਼ਲਮ ਦਾ ਸ਼ਹਿਰ ‘ਯਹੋਵਾਹ ਦਾ ਸਿੰਘਾਸਣ’ ਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ। 18 ਉਨ੍ਹਾਂ ਦਿਨਾਂ ਅੰਦਰ, ਯਹੂਦਾਹ ਦਾ ਪਰਿਵਾਰ ਇਸਰਾਏਲ ਦੇ ਪਰਿਵਾਰ ਨਾਲ ਆ ਮਿਲੇਗਾ। ਉਹ ਉੱਤਰ ਦੇ ਕਿਸੇ ਦੇਸ ਵੱਲੋਂ ਇਕੱਠੇ ਹੋਕੇ ਆਉਣਗੇ। ਉਹ ਉਸ ਧਰਤੀ ਉੱਤੇ ਆਉਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”
6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ। 7 ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ। 8 ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ। 9 ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ। 10 ਸਿੱਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ। 11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ। 12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ। 13 ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ। 14 ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ:
“ਜਾਗੋ, ਤੁਸੀਂ ਸੁੱਤਿਓ ਬੰਦਿਓ!
ਮੌਤ ਤੋਂ ਜਿਉ,
ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
15 ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ। 16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ। 17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ। 18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ। 19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ। 20 ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।
2010 by World Bible Translation Center