Revised Common Lectionary (Complementary)
ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ।
66 ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।
2 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ।
ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।
3 ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ।
ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
4 ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ,
ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”
5 ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ।
ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
6 ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ
ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।
7 ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ;
ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ।
ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।
8 ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ;
ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।
9 ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ,
ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।
47 ਇਹ ਸਮਾਂ ਅਵੱਸ਼ ਆਵੇਗਾ-ਜਦੋਂ ਮੈਂ ਬਾਬਲ ਦੇ ਝੂਠੇ ਦੇਵਤਿਆਂ ਨੂੰ ਸਜ਼ਾ ਦੇਵਾਂਗਾ।
ਅਤੇ ਬਾਬਲ ਦੀ ਸਾਰੀ ਧਰਤੀ ਸ਼ਰਮਸਾਰ ਕਰ ਦਿੱਤੀ ਜਾਵੇਗੀ।
ਓੱਥੇ, ਉਸ ਸ਼ਹਿਰ ਦੀਆਂ ਗਲੀਆਂ ਅੰਦਰ
ਬਹੁਤ ਸਾਰੇ ਮੁਰਦਾ ਲੋਕ ਪਏ ਹੋਣਗੇ।
48 ਫ਼ੇਰ ਅਕਾਸ਼ ਅਤੇ ਧਰਤੀ ਅਤੇ ਹਰ ਉਹ ਸ਼ੈਅ ਜਿਹੜੀ ਹੈ,
ਬਾਬਲ ਬਾਰੇ ਉਨ੍ਹਾਂ ਅੰਦਰ ਖੁਸ਼ੀ ਦੀਆਂ ਕਿਲਕਾਰੀਆਂ ਮਾਰੇਗੀ।
ਉਹ ਸ਼ੋਰ ਮਚਾਉਣਗੇ ਕਿਉਂ ਕਿ ਉੱਤਰ ਵੱਲੋਂ ਇੱਕ ਫ਼ੌਜ ਆਈ ਸੀ
ਅਤੇ ਬਾਬਲ ਦੇ ਖਿਲਾਫ਼ ਲੜੀ ਸੀ।”
ਯਹੋਵਾਹ ਨੇ ਇਹ ਗੱਲਾਂ ਆਖੀਆਂ।
49 “ਬਾਬਲ ਨੇ ਇਸਰਾਏਲ ਦੇ ਲੋਕਾਂ ਨੂੰ ਮਾਰ ਮੁਕਾਇਆ।
ਬਾਬਲ ਨੇ ਧਰਤੀ ਦੀ ਹਰ ਥਾਂ ਬੰਦਿਆਂ ਨੂੰ ਮਾਰਿਆ।
ਇਸ ਲਈ ਅਵੱਸ਼ ਬਾਬਲ ਦਾ ਪਤਨ ਹੋਵੇਗਾ!
50 ਤੁਸੀਂ ਲੋਕੀਂ ਤਲਵਾਰ ਕੋਲੋਂ ਬਚ ਗਏ ਸੀ।
ਤੁਹਾਨੂੰ ਬਾਬਲ ਨੂੰ ਛੱਡਣ ਦੀ ਛੇਤੀ ਕਰਨੀ ਚਾਹੀਦੀ ਹੈ।
ਹੁਣ ਇੰਤਜ਼ਾਰ ਨਾ ਕਰੋ!
ਤੁਸੀਂ ਦੂਰ-ਦੁਰਾਡੇ ਦੇਸ਼ ਅੰਦਰ ਹੋ।
ਪਰ ਜਿੱਥੇ ਵੀ ਤੁਸੀਂ ਹੋ, ਯਹੋਵਾਹ ਨੂੰ ਚੇਤੇ ਕਰੋ। ਅਤੇ ਯਰੂਸ਼ਲਮ ਨੂੰ ਚੇਤੇ ਰੱਖੋ।”
51 “ਅਸੀਂ, ਯਹੂਦਾਹ ਦੇ ਲੋਕ ਸ਼ਰਮਸਾਰ ਹਾਂ।
ਅਸੀਂ ਬੇਇੱਜ਼ਤ ਹੋਏ ਹਾਂ।
ਕਿਉਂ? ਕਿਉਂ ਕਿ ਅਜਨਬੀ ਯਹੋਵਾਹ ਦੇ ਮੰਦਰ ਦੇ
ਪਵਿੱਤਰ ਸਥਾਨਾਂ ਉੱਤੇ ਚੱਲੇ ਗਏ ਨੇ।”
52 ਯਹੋਵਾਹ ਆਖਦਾ ਹੈ, “ਸਮਾਂ ਆ ਰਿਹਾ ਹੈ,
ਜਦੋਂ ਮੈਂ ਬਾਬਲ ਦੇ ਬੁੱਤਾਂ ਨੂੰ ਸਜ਼ਾ ਦੇਵਾਂਗਾ।
ਓਸ ਸਮੇਂ, ਉਸ ਮੁਲਕ ਅੰਦਰ ਜ਼ਖਮੀ
ਲੋਕ ਦਰਦ ਦੇ ਨਾਲ ਰੋਣਗੇ।
53 ਭਾਵੇਂ ਬਾਬਲ ਇੰਨਾ ਪ੍ਰਫ਼ੁੱਲਤ ਹੋ ਜਾਵੇ ਕਿ ਉਹ ਅਕਾਸ਼ ਨੂੰ ਛੂਹ ਲਵੇ।
ਭਾਵੇਂ ਬਾਬਲ ਆਪਣੇ ਕਿਲ੍ਹਿਆਂ ਨੂੰ ਮਜ਼ਬੂਤ ਕਰ ਲਵੇ।
ਪਰ ਮੈਂ ਉਸ ਸ਼ਹਿਰ ਦੇ ਵਿਰੁੱਧ ਲੜਨ ਲਈ ਲੋਕਾਂ ਨੂੰ ਭੇਜਾਂਗਾ।
ਅਤੇ ਉਹ ਲੋਕ ਉਸ ਨੂੰ ਤਬਾਹ ਕਰ ਦੇਣਗੇ।”
ਯਹੋਵਾਹ ਨੇ ਇਹ ਗੱਲਾਂ ਆਖੀਆਂ।
54 “ਅਸੀਂ ਬਾਬਲ ਵਿੱਚ ਲੋਕਾਂ ਨੂੰ ਰੋਦਿਆਂ ਸੁਣ ਸੱਕਦੇ ਹਾਂ
ਅਤੇ ਕਸਦੀਆਂ ਦੀ ਧਰਤੀ ਤੇ ਲੋਕਾਂ ਦੇ ਚੀਜ਼ਾਂ ਤਬਾਹ ਕਰਨ ਦੀਆਂ ਆਵਾਜ਼ਾਂ ਨੂੰ ਸੁਣ ਸੱਕਦੇ ਹਾਂ।
55 ਯਹੋਵਾਹ ਛੇਤੀ ਹੀ ਬਾਬਲ ਨੂੰ ਤਬਾਹ ਕਰੇਗਾ।
ਉਹ ਉਸ ਸ਼ਹਿਰ ਦਾ ਉੱਚਾ ਸ਼ੋਰ ਬੰਦ ਕਰ ਦੇਵੇਗਾ।
ਦੁਸ਼ਮਣ ਸਮੁੰਦਰ ਦੀਆਂ ਲਹਿਰਾਂ ਵਾਂਗ ਗਰਜਦੇ ਹੋਏ ਆਉਣਗੇ।
ਪਰ ਪਾਸੇ ਦੇ ਲੋਕ ਉਸ ਗਰਜ ਨੂੰ ਸੁਣਨਗੇ।
56 ਇੱਕ ਫ਼ੌਜ ਆਵੇਗੀ ਅਤੇ ਬਾਬਲ ਨੂੰ ਤਬਾਹ ਕਰ ਦੇਵੇਗੀ।
ਬਾਬਲ ਦੇ ਫ਼ੌਜੀ ਫ਼ੜੇ ਜਾਣਗੇ। ਉਨ੍ਹਾਂ ਦੀਆਂ ਕਮਾਨਾਂ ਟੁੱਟ ਜਾਣਗੀਆਂ।
ਕਿਉਂ ਯਹੋਵਾਹ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਦਿੰਦਾ ਹੈ।
ਯਹੋਵਾਹ ਉਨ੍ਹਾਂ ਨੂੰ ਪੂਰੀ ਸਜ਼ਾ ਦਿੰਦਾ ਹੈ, ਜਿਸਦੇ ਉਹ ਅਧਿਕਾਰੀ ਹਨ।
57 ਮੈਂ ਬਾਬਲ ਦੇ ਸਿਆਣੇ ਬੰਦਿਆਂ
ਅਤੇ ਉੱਚੇ ਅਧਿਕਾਰੀਆਂ ਨੂੰ ਸ਼ਰਾਬੀ ਬਣਾ ਦਿਆਂਗਾ।
ਮੈਂ ਰਾਜਪਾਲਾਂ, ਅਧਿਕਾਰੀਆਂ,
ਅਤੇ ਫ਼ੌਜੀਆਂ ਨੂੰ ਵੀ ਸ਼ਰਾਬੀ ਬਣਾ ਦਿਆਂਗਾ,
ਫ਼ੇਰ ਉਹ ਸਦਾ ਲਈ ਸੌਂ ਜਾਣਗੇ।
ਉਹ ਕਦੇ ਨਹੀਂ ਉੱਠਣਗੇ।”
ਰਾਜੇ ਨੇ ਇਹ ਗੱਲਾਂ ਆਖੀਆਂ,
ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
58 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
“ਬਾਬਲ ਦੀ ਮੋਟੀ ਅਤੇ ਮਜ਼ਬੂਤ ਕੰਧ ਢਾਹ ਦਿੱਤੀ ਜਾਵੇਗੀ।
ਉਸ ਦੇ ਦਰਵਾਜ਼ੇ ਸਾੜ ਦਿੱਤੇ ਜਾਣਗੇ।
ਬਾਬਲ ਦੇ ਲੋਕ ਸਖਤ ਮਿਹਨਤ ਕਰਨਗੇ,
ਪਰ ਇਸ ਨਾਲ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਮਿਲੇਗੀ।
ਉਹ ਸ਼ਹਿਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਹੁਤ ਬਕੱ ਜਾਣਗੇ।
ਪਰ ਉਹ ਸਿਰਫ਼ ਅੱਗ ਦੀਆਂ ਲਾਟਾਂ ਦਾ ਬਾਲਣ ਬਣਨਗੇ।”
ਨਿਹਚਾਵਾਨਾਂ ਵੱਲੋਂ ਦਾਨ
8 ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ। 2 ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ। 3 ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ। 4 ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ। 5 ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।
6 ਇਸ ਲਈ ਅਸੀਂ ਤੀਤੁਸ ਨੂੰ ਕਿਰਪਾ ਦੇ ਇਸ ਵਿਸ਼ੇਸ਼ ਕਾਰਜ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਕਿਹਾ। ਤੀਤੁਸ ਨੇ ਉਹ ਵਿਅਕਤੀ ਹੈ ਜਿਸਨੇ ਉਹ ਕਾਰਨ ਆਰੰਭ ਕੀਤਾ। 7 ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿੱਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।
2010 by World Bible Translation Center