Revised Common Lectionary (Complementary)
ਯੋਧ
73 ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ।
ਆਪਣੇ ਆਦੇਸ਼ਾ ਨੂੰ ਸਿੱਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ।
74 ਯਹੋਵਾਹ, ਤੁਹਾਡੇ ਅਨੁਯਾਈ ਮੈਨੂੰ ਵੇਖਦੇ ਹਨ ਅਤੇ ਮੇਰਾ ਆਦਰ ਕਰਦੇ ਹਨ।
ਉਹ ਖੁਸ਼ ਹਨ ਕਿਉਂਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ।
75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ
ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।
76 ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ।
ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ।
77 ਯਹੋਵਾਹ, ਮੈਨੂੰ ਸੱਕੂਨ ਪਹੁੰਚਾਉ ਅਤੇ ਮੈਨੂੰ ਜਿਉਣ ਦਿਉ।
ਮੈਂ ਸੱਚਮੁੱਚ ਤੁਹਾਡੇ ਉਪਦੇਸ਼ਾਂ ਵਿੱਚ ਆਨੰਦ ਮਾਣਦਾ ਹਾਂ।
78 ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ।
ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
79 ਮੈਨੂੰ ਆਸ ਹੈ ਕਿ ਤੁਹਾਡੇ ਅਨੁਯਾਈ ਵਾਪਸ ਮੇਰੇ ਕੋਲ ਆਵਣਗੇ,
ਤਾਂ ਜੋ ਉਹ ਤੁਹਾਡੇ ਕਰਾਰ ਬਾਰੇ ਜਾਣ ਸੱਕਣ।
80 ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ।
ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ।
ਪਾਪ ਅਤੇ ਸਜ਼ਾ
4 “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਆਖ: ‘ਯਹੋਵਾਹ ਇਹ ਗੱਲਾਂ ਆਖਦਾ ਹੈ:
“‘ਤੁਸੀਂ ਜਾਣਦੇ ਹੋ ਕਿ ਜੇ ਕੋਈ ਬੰਦਾ ਡਿਗ ਪੈਂਦਾ ਹੈ
ਤਾਂ ਉਹ ਫ਼ੇਰ ਉੱਠ ਖਲੋਁਦਾ ਹੈ।
ਅਤੇ ਜੇ ਕੋਈ ਬੰਦਾ ਗ਼ਲਤ ਰਾਹ ਪੈ ਜਾਂਦਾ ਹੈ,
ਤਾਂ ਉਹ ਮੁੜ ਕੇ ਵਾਪਸ ਪਰਤ ਆਉਂਦਾ ਹੈ।
5 ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ।
ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ?
ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ।
ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ।
6 ਮੈਂ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ।
ਪਰ ਉਹ, ਜੋ ਸਹੀ ਹੈ ਨਹੀਂ ਆਖਦੇ।
ਲੋਕ ਆਪਣੇ ਪਾਪਾਂ ਉੱਤੇ ਅਫ਼ੋਸਸ ਨਹੀਂ ਕਰਦੇ,
ਲੋਕ ਆਪਣੇ ਕੀਤੇ ਮੰਦੇ ਕੰਮਾਂ ਬਾਰੇ ਨਹੀਂ ਸੋਚਦੇ।
ਲੋਕ ਬਿਨਾਂ ਸੋਚਿਆਂ ਗੱਲਾਂ ਕਰਦੇ ਨੇ।
ਉਹ ਜੰਗ ਵੱਲ ਨੂੰ ਭੱਜਦੇ ਘੋੜਿਆਂ ਵਰਗੇ ਨੇ।
7 ਅਕਾਸ਼ ਦੇ ਪੰਛੀ ਵੀ ਗੱਲਾਂ
ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ।
ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ
ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ।
ਪਰ ਮੇਰੇ ਲੋਕ ਨਹੀਂ ਜਾਣਦੇ ਕਿ,
ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ।
8 “‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!”
ਪਰ ਇਹ ਠੀਕ ਨਹੀਂ ਹੈ।
ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ।
9 ਇਹ “ਸਿਆਣੇ ਲੋਕ” ਫ਼ਂਦੇ ਵਿੱਚ ਫ਼ਸ ਚੁੱਕੇ ਹਨ।
ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ।
ਇਨ੍ਹਾਂ “ਸਿਆਣੇ ਲੋਕਾਂ” ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ,
ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ।
10 ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ।
ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ।
ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ।
ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈ ਕੇ ਸਭ ਤੋਂ ਵੱਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ।
ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ ਝੂਠ ਬੋਲਦੇ ਨੇ।
11 ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮੱਲ੍ਹਮ ਪੱਟੀ ਕਰਨੀ ਚਾਹੀਦੀ ਹੈ।
ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ।
ਉਹ ਆਖਦੇ ਨੇ, “ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!”
ਪਰ ਅਸਲ ਵਿੱਚ ਇਹ ਠੀਕ ਨਹੀਂ ਹੈ!
12 ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ।
ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ।
ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ।
ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ।
ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’”
ਯਹੋਵਾਹ ਨੇ ਇਹ ਗੱਲਾਂ ਆਖੀਆਂ।
13 “‘ਮੈਂ ਉਨ੍ਹਾਂ ਨੂੰ ਪੂਰਨ ਤੌਰ ਤੇ ਤਬਾਹ ਕਰ ਦਿਆਂਗਾ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
“ਵੇਲ ਉੱਤੇ ਕੋਈ ਅੰਗੂਰ ਨਹੀਂ ਹੋਣਗੇ।
ਅੰਜੀਰ ਦੇ ਰੁੱਖ ਉੱਤੇ ਕੋਈ ਅੰਜੀਰ ਨਹੀਂ ਹੋਵੇਗਾ।
ਉਨ੍ਹਾਂ ਦੇ ਪੱਤੇ ਵੀ ਸੁੱਕ ਕੇ ਝੜ ਜਾਣਗੇ।
ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ ਲੰਘ ਜਾਵੇਗਾ।’”
28 ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ।” 29 ਸ਼ਹਿਰ ਵਿੱਚ ਗੜਬੜੀ ਮੱਚ ਗਈ। ਭੀੜ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰੱਖੁਸ ਨੂੰ ਜਿਹੜੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ੜ ਲਿਆ। ਤਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕੱਠੇ ਹੋਏ। 30 ਪੌਲੁਸ ਅੰਦਰ ਜਾਕੇ ਭੀੜ ਨਾਲ ਗੱਲ ਕਰਨੀ ਚਾਹੁੰਦਾ ਸੀ, ਪਰ ਯਿਸੂ ਦੇ ਚੇਲਿਆਂ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ। 31 ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸ ਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।
32 ਕੁਝ ਲੋਕ ਰੌਲਾ ਪਾਕੇ ਕੁਝ ਆਖ ਰਹੇ ਸਨ ਤੇ ਕੁਝ ਲੋਕ ਕੁਝ ਹੋਰ। ਉੱਥੇ ਲੋਕਾਂ ਵਿੱਚ ਇਹ ਗੱਲਾਂ ਲੈ ਕੇ ਕਿ, ਉਹ ਇਕੱਠੇ ਕਿਉਂ ਹੋਏ ਹਨ, ਹਫ਼ੜਾ-ਦਫ਼ੜੀ ਮੱਚੀ ਹੋਈ ਸੀ। 33 ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। ਲੋਕਾਂ ਨੇ ਉਸ ਨੂੰ ਕਿਹਾ ਕਿ ਕੀ ਕਰੀਏ? ਉਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ। 34 ਪਰ ਜਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”
35 ਫ਼ੇਰ ਸ਼ਹਿਰ ਦੇ ਮੁਹਰੱਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?” 36 ਕੋਈ ਵੀ ਨਹੀਂ ਆਖ ਸੱਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿੱਚਾਰ ਕਰ ਲੈਣਾ ਚਾਹੀਦਾ ਹੈ।
37 “ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸ ਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ। 38 ਸਾਡੇ ਕੋਲ ਅਦਾਲਤਾਂ ਹਨ ਅਤੇ ਉੱਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉੱਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸੱਕਦੇ ਹਨ।
39 “ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹੜੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇੜਾ ਉੱਥੇ ਹੋਵੇਗਾ। 40 ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸੱਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।” 41 ਜਦੋਂ ਸ਼ਹਿਰ ਦੇ ਮੁਹਰਰ ਨੇ ਅਜਿਹੀਆਂ ਗੱਲਾਂ ਕੀਤੀਆਂ, ਤਾਂ ਫ਼ੇਰ ਉਸ ਨੇ ਲੋਕਾਂ ਨੂੰ ਘਰਾਂ ਨੂੰ ਵਾਪਸ ਜਾਣ ਲਈ ਕਿਹਾ ਤਾਂ ਸਭ ਲੋਕੀਂ ਘਰੋ-ਘਰੀ ਚੱਲੇ ਗਏ।
2010 by World Bible Translation Center