Revised Common Lectionary (Complementary)
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ।
ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ।
ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ
ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ।
ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ।
ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ।
ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ।
ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ।
ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ,
ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ।
ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
24 “ਇਹ ਅਜਿਹਾ ਕਿਉਂ ਹੈ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਜਾਣਦਾ ਹੈ ਕਿ ਲੋਕਾਂ ਨਾਲ ਕਦੋਂ ਬੁਰੀਆਂ ਘਟਨਾਵਾਂ ਵਾਪਰਨ ਵਾਲੀਆਂ ਹੁੰਦੀਆਂ ਨੇ
ਪਰ ਉਸ ਦੇ ਪੈਰੋਕਾਰ ਅਨੁਮਾਨ ਨਹੀਂ ਲਗਾ ਸੱਕਦੇ ਕਿ ਉਹ ਕਦੋਂ ਇਸ ਬਾਰੇ ਕੁਝ ਕਰਨਾ ਵਾਲਾ ਹੈ।”
2 “ਲੋਕ ਆਪਣੇ ਗੁਆਂਢੀ ਦੀ ਜ਼ਮੀਨ ਨੂੰ ਹੜੱਪਣ ਲਈ ਜੈਦਾਦ ਦੇ ਨਿਸ਼ਾਨਾਂ ਨੂੰ ਖਿਸੱਕਾ ਦਿੰਦੇ ਨੇ।
ਲੋਕ ਇੱਜੜਾਂ ਨੂੰ ਚੁਰਾ ਲੈਂਦੇ ਨੇ ਤੇ ਹੋਰਨਾਂ ਚਰਾਂਦਾਂ ਵੱਲ ਲੈ ਜਾਂਦੇ ਨੇ।
3 ਉਹ ਯਤੀਮਾਂ ਦੇ ਗਧਿਆਂ ਨੂੰ ਚੁਰਾ ਲੈਂਦੇ ਹਨ, ਉਹ ਇੱਕ ਵਿਧਵਾ ਦੇ,
ਉਨ੍ਹਾਂ ਦਾ ਕਰਜਾ ਵਾਪਸ ਕਰਨ ਤੀਕ ਉਸ ਦੀ ਗਊ ਲੈ ਜਾਂਦੇ ਹਨ।
4 ਉਹ ਗਰੀਬ ਲੋਕਾਂ ਨੂੰ ਬੇਘਰ ਹੋਕੇ ਦਰ-ਦਰ ਭਟਕਣ ਲਈ ਮਜਬੂਰ ਕਰਦੇ ਨੇ।
ਸਾਰੇ ਗਰੀਬ ਲੋਕ ਇਨ੍ਹਾਂ ਬਦ ਲੋਕਾਂ ਤੋਂ ਲੁਕਣ ਲਈ ਮਜਬੂਰ ਕੀਤੇ ਜਾਂਦੇ ਨੇ।
5 “ਗਰੀਬ ਲੋਕ ਮਾਰੂਬਲ ਵਿੱਚ ਭਟਕਦੇ, ਭੋਜਨ ਦੀ ਤਲਾਸ਼ ਕਰਦੇ ਹੋਏ ਜੰਗਲੀ ਗਧਿਆਂ ਵਰਗੇ ਹੁੰਦੇ ਨੇ।
ਉਹ ਬਹੁਤ ਸਵੇਰੇ ਭੋਜਨ ਦੀ ਤਲਾਸ਼ ਵਿੱਚ ਉੱਠ ਖਲੋਂਦੇ ਨੇ।
ਉਹ ਆਪਣੇ ਬੱਚਿਆਂ ਨੂੰ ਬਚਾਉਣ ਲਈ ਬੰਜਰ ਜ਼ਮੀਨਾਂ ਵਿੱਚ ਭਾਲਦੇ ਹਨ।
6 ਗਰੀਬ ਲੋਕਾਂ ਨੂੰ ਖੋਤਿਆਂ ਨੂੰ ਘਾਹ ਚਾਰਦਿਆਂ ਦੇਰ ਰਾਤ ਤੀਕ ਖੇਤਾਂ ਵਿੱਚ ਕੰਮ ਕਰਨਾ ਪੈਂਦਾ ਹੈ।
ਉਨ੍ਹਾਂ ਨੂੰ ਅਮੀਰਾਂ ਦੇ ਬਾਗ਼ਾਂ ਵਿੱਚ ਅੰਗੂਰ ਤੋਂੜਦਿਆਂ ਉਨ੍ਹਾਂ ਦਾ ਕੰਮ ਕਰਨਾ ਪੈਂਦਾ ਹੈ
7 ਗਰੀਬ ਲੋਕਾਂ ਨੂੰ ਰਾਤ ਭਰ ਬਿਨਾ ਕਪਿੜਿਆਂ ਤੋਂ ਸੌਣਾ ਪੈਂਦਾ ਹੈ।
ਉਨ੍ਹਾਂ ਕੋਲ ਸਰਦੀਆਂ ਤੋਂ ਬਚਣ ਲਈ ਕੰਬਲ ਨਹੀਂ ਹਨ।
8 ਉਹ ਪਹਾੜਾਂ ਉੱਤੇ ਬਾਰਿਸ਼ ਵਿੱਚ ਭਿੱਜੇ ਹੋਏ ਨੇ।
ਉਨ੍ਹਾਂ ਕੋਲ ਕੋਈ ਸ਼ਰਣ ਨਹੀਂ, ਇਸ ਲਈ ਉਹ ਚੱਟਾਨ ਦੇ ਨਜ਼ਦੀਕ ਆਪਣੇ-ਆਪ ਨੂੰ ਸਮੇਟ ਲੈਂਦੇ ਹਨ।
ਸਮੂਹ ਲੋਕਾਂ ਨੂੰ ਪ੍ਰੇਮ ਕਰੋ
2 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ। 2 ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ। 3 ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।” 4 ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ।
5 ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ। 6 ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ। 7 ਅਮੀਰ ਲੋਕ ਹੀ ਹਨ ਜਿਹੜੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹੜਾ ਤੁਹਾਡਾ ਮਾਲਕ ਹੈ।
2010 by World Bible Translation Center