Revised Common Lectionary (Complementary)
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ।
ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ।
ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ
ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ।
ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ।
ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ।
ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ।
ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ।
ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ,
ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ।
ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
19 ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ।
2 ਗਿਆਨ ਤੋਂ ਬਿਨਾ ਇੱਛਾ ਕਾਫ਼ੀ ਨਹੀਂ ਅਤੇ ਜਿਹੜਾ ਵਿਅਕਤੀ ਤੇਜ਼ੀ ਵਿੱਚ ਰਹਿੰਦਾ ਗਲਤੀਆਂ ਕਰਦਾ।
3 ਕਿਸੇ ਬੰਦੇ ਦੀ ਆਪਣੀ ਮੂਰੱਖਤਾ ਹੀ ਉਸ ਨੂੰ ਤਬਾਹ ਕਰ ਦੇਵੇਗੀ। ਪਰ ਉਹ ਯਹੋਵਾਹ ਨੂੰ ਦੋਸ਼ੀ ਠਹਿਰਾਵੇਗਾ।
4 ਜੇ ਕੋਈ ਬੰਦਾ ਅਮੀਰ ਹੈ, ਤਾਂ ਉਸਦੀ ਦੌਲਤ ਉਸ ਦੇ ਕਈ ਦੋਸਤ ਪੈਦਾ ਕਰੇਗੀ। ਪਰ ਜੇ ਕੋਈ ਬੰਦਾ ਗਰੀਬ ਹੈ ਤਾਂ ਉਸ ਦੇ ਸਾਰੇ ਦੋਸਤ ਉਸਦਾ ਸਾਥ ਛੱਡ ਦੇਣਗੇ।
5 ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸ ਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰੱਖਿਅਤ ਨਹੀਂ ਰਹੇਗਾ।
6 ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ।
7 ਇੱਕ ਗਰੀਬ ਆਦਮੀ ਆਪਣੇ ਹੀ ਰਿਸ਼ਤੇਦਾਰਾਂ ਦੁਆਰਾ ਵੀ ਤਿਰਸੱਕਾਰਿਆ ਜਾਂਦਾ ਹੈ, ਤਾਂ ਉਸਦਾ ਉਸ ਦੇ ਦੋਸਤਾਂ ਦੁਆਰਾ ਕਿੰਨਾ ਪਰਹੇਜ ਹੁੰਦਾ ਹੋਵੇਗਾ। ਉਹ ਉਨ੍ਹਾਂ ਅੱਗੇ ਬੇਨਤੀ ਕਰਦਾ, ਪਰ ਉਹ ਪਰਵਾਹ ਨਹੀਂ ਕਰਦੇ ਹਨ।
8 ਜਿਹੜਾ ਵਿਅਕਤੀ ਗਿਆਨ ਹਾਸਿਲ ਕਰ ਲੈਂਦਾ ਹੈ, ਆਪਣੇ-ਆਪ ਦਾ ਖਿਆਲ ਰੱਖਦਾ ਹੈ, ਜਿਹੜਾ ਵਿਅਕਤੀ ਸਿਖਦਾ ਰਹਿੰਦਾ ਹੈ, ਉੱਨਤੀ ਕਰਦਾ ਰਹਿੰਦਾ ਹੈ।
9 ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ।
10 ਕਿਸੇ ਮੂਰਖ ਲਈ ਐਸ਼ ਨਾਲ ਜਿਉਂਣਾ, ਉਪਯੁਕਤ ਨਹੀਂ, ਇਹ ਕਿੰਨਾ ਬੱਦਤਰ ਹੋਵੇਗਾ ਜੇਕਰ ਕੋਈ ਗੁਲਾਮ ਸ਼ਹਿਜਾਦਿਆਂ ਉੱਪਰ ਰਾਜ ਕਰੇ।
11 ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ।
12 ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।
13 ਇੱਕ ਮੂਰਖ ਪੁੱਤਰ ਆਪਣੇ ਪਿਤਾ ਦੀ ਬਿਪਤਾ ਹੁੰਦਾ ਹੈ, ਅਤੇ ਇੱਕ ਝਗੜਾਲੂ ਪਤਨੀ ਛੱਤ ਵਿੱਚਲੇ ਛੇਕ ਵਾਂਗ ਹੁੰਦੀ ਹੈ।
14 ਵਿਅਕਤੀ ਨੂੰ ਆਪਣੇ ਹੀ ਮਾਪਿਆਂ ਤੋਂ ਪੈਸੇ ਅਤੇ ਘਰ ਪ੍ਰਾਪਤ ਹੁੰਦਾ ਹੈ, ਪਰ ਇੱਕ ਸੂਝਵਾਨ ਪਤਨੀ ਯਹੋਵਾਹ ਵੱਲੋਂ ਮਿਲੀ ਸੁਗਾਤ ਹੈ।
15 ਸੁਸਤ ਆਦਮੀ ਭਾਵੇਂ ਕਿੰਨਾ ਵੀ ਸੌਂ ਲਵੇ ਪਰ ਉਹ ਬਹੁਤ ਭੁੱਖਾ ਹੀ ਹੋਵੇਗਾ।
16 ਜਿਹੜਾ ਵਿਅਕਤੀ ਹੁਕਮ ਨੂੰ ਪੂਰਦਾ ਆਪਣੇ ਜੀਵਨ ਦਾ ਬਚਾਉ ਕਰੇਗਾ, ਪਰ ਉਹ ਜਿਹੜਾ ਆਪਣਾ ਜੀਵਨ ਬਾਰੇ ਧਿਆਨ ਨਹੀਂ ਦਿੰਦਾ ਮਾਰਿਆ ਜਾਵੇਗਾ।
17 ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ।
ਇੱਕ ਦੂਸਰੇ ਨੂੰ ਪਿਆਰ ਕਰੋ
11 ਇਹੀ ਉਪਦੇਸ਼ ਹੈ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। 12 ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ।
13 ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ। 14 ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ। 15 ਹਰੇਕ ਵਿਅਕਤੀ ਜਿਹੜਾ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ, ਇੱਕ ਕਾਤਲ ਹੈ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਕਾਤਲ ਆਪਣੇ ਅੰਦਰ ਸਦੀਪਕ ਜੀਵਨ ਨਹੀਂ ਰੱਖਦਾ।
16 ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹੜੇ ਮਸੀਹ ਵਿੱਚ ਹਨ। 17 ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
2010 by World Bible Translation Center