Revised Common Lectionary (Complementary)
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ।
ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ।
ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ
ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ।
ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ।
ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ।
ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ।
ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ।
ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ,
ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ।
ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
ਸਿਆਣਪ ਦੀ ਸ਼ਕਤੀ
13 ਮੈਂ ਇਸ ਦੁਨੀਆਂ ਵਿੱਚ ਸਿਆਣਪ ਵੀ ਵੇਖੀ, ਜੋ ਮੈਂ ਸੋਚਿਆ ਕਿ ਸੱਚਮੁੱਚ ਮਹਾਨ ਸੀ। 14 ਓੱਥੇ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਬੋੜੇ ਜਿਹੇ ਬੰਦੇ ਰਹਿੰਦੇ ਸਨ। ਇੱਕ ਮਹਾਨ ਰਾਜੇ ਨੇ ਉਸ ਸ਼ਹਿਰ ਦੇ ਖਿਲਾਫ ਜੰਗ ਕੀਤੀ ਅਤੇ ਆਪਣੀਆਂ ਫੌਜਾਂ ਨਾਲ ਉਸ ਨੂੰ ਘੇਰਾ ਪਾ ਲਿਆ। 15 ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ। 16 ਸਿਆਣ੍ਣਪ ਤਾਕਤ ਨਾਲੋਂ ਬਿਹਤਰ ਹੈ, ਪਰ ਇੱਕ ਗਰੀਬ ਬੰਦੇ ਦੀ ਸਿਆਣਪ ਨੂੰ ਪਸੰਦ ਨਹੀਂ ਕੀਤਾ ਜਾਂਦਾ ਅਤੇ ਕੋਈ ਵੀ ਨਹੀਂ ਸੁਣਦਾ ਕਿ ਉਹ ਕੀ ਆਖਣਾ ਚਾਹੁੰਦਾ।
17 ਸਿਆਣੇ ਬੰਦੇ ਦੇ ਬਚਨਾਂ ਵੱਲ, ਭਾਵੇਂ ਸਾਂਤੀ ਨਾਲ ਕਹੇ ਗਏ ਹੋਣ,
ਮੂਰੱਖਾਂ ਦੇ ਘਿਰੇ ਸ਼ਾਸ਼ਕ ਦੀਆਂ ਚੀਕਾਂ ਨਾਲੋਂ ਵੱਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
18 ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ।
ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ
ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ
31 “ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ। 32 ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ। 33 ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰੱਖੇਗਾ।
34 “ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ। 35 ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ। 36 ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿੱਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’
37 “ਤਦ ਚੰਗੇ ਲੋਕ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ? 38 ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ? 39 ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’
40 “ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
41 “ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ। 42 ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁੱਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ। 43 ਜਦੋਂ ਮੈਂ ਇੱਕਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’
44 “ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’
45 “ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।’
46 “ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਪਕ ਜੀਵਨ ਪਾਉਣਗੇ।”
2010 by World Bible Translation Center