Revised Common Lectionary (Complementary)
ਤਿੰਨ ਮਹਿਮਾਨ
18 ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ। 2 ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ। 3 ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਨੌਕਰ, ਨਾਲ ਠਹਿਰੋ। 4 ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ। 5 ਮੈਂ ਤੁਹਾਡੇ ਲਈ ਕੁਝ ਭੋਜਨ ਲਿਆਉਂਦਾ ਹਾਂ ਅਤੇ ਤੁਸੀਂ ਰੱਜ ਕੇ ਛਕੋ। ਫ਼ੇਰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।”
ਤਿੰਨਾਂ ਆਦਮੀਆਂ ਨੇ ਆਖਿਆ, “ਚੰਗੀ ਗੱਲ ਹੈ। ਅਸੀਂ ਓਵੇਂ ਹੀ ਕਰਾਂਗੇ ਜਿਵੇਂ ਤੂੰ ਆਖਦਾ ਹੈਂ।”
6 ਅਬਰਾਹਾਮ ਭੱਜ ਕੇ ਤੰਬੂ ਵੱਲ ਗਿਆ। ਅਬਰਾਹਾਮ ਨੇ ਸਾਰਾਹ ਨੂੰ ਆਖਿਆ, “ਛੇਤੀ ਨਾਲ ਤਿੰਨ ਆਦਮੀਆਂ ਲਈ ਚੋਖਾ ਸਾਰਾ ਆਟਾ ਗੁੰਨ੍ਹ ਅਤੇ ਤਿੰਨ ਰੋਟੀਆਂ ਪਕਾ।” 7 ਫ਼ੇਰ ਅਬਰਾਹਾਮ ਆਪਣੇ ਪਸ਼ੂਆਂ ਵੱਲ ਦੌੜਿਆ। ਅਬਰਾਹਾਮ ਨੇ ਆਪਣਾ ਸਭ ਤੋਂ ਚੰਗਾ ਵੱਛਾ ਲਿਆ। ਅਬਰਾਹਾਮ ਨੇ ਵੱਛਾ ਨੌਕਰ ਨੂੰ ਦੇ ਦਿੱਤਾ। ਅਬਰਾਹਾਮ ਨੇ ਨੌਕਰ ਨੂੰ ਆਖਿਆ ਕਿ ਛੇਤੀ ਨਾਲ ਵਛਾ ਜਿਬਾਹ ਕਰੇ ਅਤੇ ਇਸਦਾ ਭੋਜਨ ਤਿਆਰ ਕਰੇ। 8 ਅਬਰਾਹਾਮ ਨੇ ਮਾਸ, ਦੁੱਧ ਅਤੇ ਮੱਖਣ ਲਿਆਂਦਾ ਅਤੇ ਇਨ੍ਹਾਂ ਨੂੰ ਤਿੰਨਾ ਆਦਮੀਆਂ ਅੱਗੇ ਧਰ ਦਿੱਤਾ। ਫ਼ੇਰ ਉਹ ਉਨ੍ਹਾਂ ਦੇ ਨੇੜੇ ਖਲੋ ਗਿਆ ਜਦੋਂ ਉਹ ਰੁੱਖ ਹੇਠਾਂ ਬੈਠੇ ਹੋਏ ਭੋਜਨ ਛਕ ਰਹੇ ਸਨ।
9 ਫ਼ੇਰ ਆਦਮੀਆਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਪਤਨੀ ਸਾਰਾਹ ਕਿੱਥੇ ਹੈ?”
ਅਬਰਾਹਾਮ ਨੇ ਆਖਿਆ, “ਉਹ ਤੰਬੂ ਵਿੱਚ ਹੈ।”
10 ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।”
ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ।
ਦਾਊਦ ਦਾ ਇੱਕ ਗੀਤ।
15 ਹੇ ਯਹੋਵਾਹ, ਤੇਰੇ ਪਵਿੱਤਰ ਤੰਬੂ ਵਿੱਚ ਕੌਣ ਠਹਿਰ ਸੱਕਦਾ ਹੈ?
ਤੇਰੇ ਪਵਿੱਤਰ ਪਰਬਤ ਉੱਤੇ ਕੌਣ ਠਹਿਰ ਸੱਕਦਾ ਹੈ?
2 ਸਿਰਫ਼ ਉਹੀ ਲੋਕ ਜਿਹੜੇ ਸ਼ੁੱਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ,
ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ।
3 ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ।
ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।
ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ।
4 ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ
ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ।
ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ
ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ।
ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸ ਨੂੰ ਪੂਰਾ ਕਰਦਾ [a] ਹੈ।
5 ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ
ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ।
ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ।
ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ,
ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ। [b]
ਜਦੋਂ ਅਸੀਂ ਮਸੀਹ ਵੱਲ ਦੇਖਦੇ ਹਾਂ ਸਾਨੂੰ ਪਰਮੇਸ਼ੁਰ ਨਜ਼ਰ ਆਉਂਦਾ ਹੈ
15 ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸੱਕਦਾ।
ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ।
ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ।
16 ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ,
ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ,
ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ
ਅਤੇ ਉਸੇ ਲਈ ਸਾਜੀਆਂ ਗਈਆਂ ਹਨ।
17 ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇੱਥੇ ਮੌਜੂਦ ਸੀ।
ਅਤੇ ਉਸ ਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ।
18 ਮਸੀਹ ਸਰੀਰ ਦਾ ਮੁਖੀ ਹੈ।
ਜੋ ਕਿ ਕਲੀਸਿਯਾ ਹੈ।
ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ।
ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ,
ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।
19 ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ।
20 ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ,
ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ।
ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ।
21 ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ। 22 ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ। 23 ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
ਪੌਲੁਸ ਦਾ ਕਲੀਸਿਯਾ ਲਈ ਕਾਰਜ
24 ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ। 25 ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ। 26 ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਲੋਕਾਂ ਤੋਂ ਲੁਕਾਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ। 27 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ। 28 ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।
ਮਰਿਯਮ ਅਤੇ ਮਾਰਥਾ
38 ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ। 39 ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ। 40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।”
41 ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ। 42 ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”
2010 by World Bible Translation Center