Revised Common Lectionary (Complementary)
ਮੀਮ
97 ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ।
ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ।
ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ।
ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ।
100 ਮੈਂ ਬਜ਼ੁਰਗ ਆਗੂਆਂ ਨਾਲੋਂ ਵੱਧੇਰੇ ਸਮਝਦਾ ਹਾਂ।
ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ।
101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰੱਖਦੇ ਹੋ।
ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸੱਕਦਾ ਜੋ ਤੁਸੀਂ ਆਖਦੇ ਹੋ।
102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ,
ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।
103 ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।
104 ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ।
ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।
ਪਰਮੇਸ਼ੁਰ ਦੀ ਉਪਾਸਨਾ ਦਾ ਸਥਾਨ
12 “ਇਹ ਉਹ ਕਾਨੂੰਨ ਅਤੇ ਬਿਧੀਆਂ ਹਨ ਜਿਨ੍ਹਾਂ ਦੀ ਤੁਹਾਨੂੰ ਆਪਣੀ ਨਵੀਂ ਧਰਤੀ ਵਿੱਚ ਪਾਲਣਾ ਕਰਨੀ ਚਾਹੀਦੀ ਹੈ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹਿੰਦੇ ਹੋ ਤੁਹਾਨੂੰ ਇਨ੍ਹਾਂ ਕਾਨੂੰਨਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਅਤੇ ਯਹੋਵਾਹ ਤੁਹਾਨੂੰ ਇਹ ਧਰਤੀ ਦੇ ਰਿਹਾ ਹੈ। 2 ਤੁਸੀਂ ਇਹ ਧਰਤੀ ਉਨ੍ਹਾਂ ਕੌਮਾਂ ਕੋਲੋਂ ਖੋਹ ਲਵੋਂਗੇ ਜਿਹੜੀਆਂ ਹੁਣ ਉੱਥੇ ਰਹਿੰਦੀਆਂ ਹਨ। ਤੁਹਾਨੂੰ ਉਨ੍ਹਾਂ ਸਾਰੀਆਂ ਥਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ ਜਿੱਥੇ ਇਨ੍ਹਾਂ ਕੌਮਾਂ ਦੇ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਇਹ ਥਾਵਾਂ ਉੱਚੇ ਪਹਾੜਾਂ ਉੱਤੇ, ਪਹਾੜੀਆਂ ਉੱਤੇ ਅਤੇ ਹਰੇ ਰੁੱਖਾਂ ਹੇਠਾਂ ਹਨ। 3 ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਅਤੇ ਯਾਦਗਾਰੀ ਪੱਥਰਾਂ ਨੂੰ ਟੁਕੜੇ-ਟੁਕੜੇ ਕਰ ਦੇਣੇ ਚਾਹੀਦੇ ਹਨ। ਤੁਹਾਨੂੰ ਉਨ੍ਹਾਂ ਦੇ ਅਸ਼ੇਰਾਹ ਦੇ ਥੰਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਭੰਨ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਥਾਵਾਂ ਤੋਂ ਉਨ੍ਹਾਂ ਦੇ ਦੇਵਤਿਆਂ ਦੇ ਨਾਮ ਮਿਟਾ ਦੇਣੇ ਚਾਹੀਦੇ ਹਨ।
4 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਉਪਾਸਨਾ ਉਸੇ ਤਰ੍ਹਾਂ ਨਹੀਂ ਕਰਨੀ ਚਾਹੀਦੀ ਜਿਵੇਂ ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। 5 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ। 6 ਉੱਥੇ ਤੁਹਾਨੂੰ ਆਪਣੇ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਆਪਣੇ ਪਸ਼ੂਆਂ ਦਾ ਦਸਵੰਧ, ਆਪਣੀਆਂ ਖਾਸ ਸੁਗਾਤਾਂ, ਯਹੋਵਾਹ ਲਈ ਇਕਰਾਰ ਕੀਤੀ ਹੋਈ ਕੋਈ ਸੁਗਾਤ, ਕੋਈ ਵੀ ਖਾਸ ਸੁਗਾਤ ਜਿਹੜੀ ਤੁਸੀਂ ਦੇਣੀ ਚਾਹੋਂ, ਅਤੇ ਤੁਹਾਡੇ ਵੱਗਾਂ ਅਤੇ ਇੱਜੜਾਂ ਦੇ ਪਹਿਲੋਠੇ ਪਸ਼ੂ ਚੜ੍ਹਾਉਣੇ ਚਾਹੀਦੇ ਹਨ। 7 ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।
8 “ਤੁਹਾਨੂੰ ਉਸੇ ਤਰ੍ਹਾਂ ਉਪਾਸਨਾ ਨਹੀਂ ਕਰਦੇ ਰਹਿਣਾ ਚਾਹੀਦਾ ਜਿਵੇਂ ਅਸੀਂ ਕਰਦੇ ਆਏ ਹਾਂ। ਹੁਣ ਤੱਕ, ਸਾਡੇ ਵਿੱਚੋਂ ਹਰੇਕ ਆਪਣੀ ਮਨ ਮਰਜ਼ੀ ਅਨੁਸਾਰ ਉਪਾਸਨਾ ਕਰਦਾ ਆਇਆ ਹੈ। 9 ਕਿਉਂਕਿ ਹਾਲੇ ਤੱਕ ਅਸੀਂ ਉਸ ਸ਼ਾਂਤਮਈ ਧਰਤੀ ਵਿੱਚ ਦਾਖਲ ਨਹੀਂ ਹੋਏ ਹਾਂ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। 10 ਪਰ ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਵਿੱਚ ਰਹੋਂਗੇ। ਯਹੋਵਾਹ ਤੁਹਾਨੂੰ ਉਹ ਧਰਤੀ ਦੇ ਰਿਹਾ ਹੈ। ਅਤੇ ਯਹੋਵਾਹ ਤੁਹਾਡੇ ਦੁਸ਼ਮਣਾ ਤੋਂ ਆਰਾਮ ਦੇਵੇਗਾ। ਤੁਸੀਂ ਸੁਰੱਖਿਅਤ ਹੋਵੋਂਗੇ। 11 ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ [a], ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ। 12 ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ-ਆਪਣੇ ਬੱਚਿਆਂ, ਆਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੇਵੀਆਂ ਨਾਲ। (ਇਨ੍ਹਾਂ ਲੇਵੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕੱਠੇ ਹੋਕੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਆਨੰਦ ਮਾਨਣਾ।
41 ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗ ਪਏ ਕਿਉਂਕਿ ਉਸ ਨੇ ਆਖਿਆ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।” 42 ਯਹੂਦੀਆਂ ਨੇ ਆਖਿਆ, “ਉਹ ਯਿਸੂ ਹੈ। ਉਹ ਯੂਸੁਫ਼ ਦ ਪੁੱਤਰ ਹੈ। ਅਸੀਂ ਉਸ ਦੇ ਮਾਤਾ ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇ ਕਹਿ ਸੱਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
43 ਪਰ ਯਿਸੂ ਨੇ ਆਖਿਆ, “ਆਪਣੇ-ਆਪ ਵਿੱਚ ਬੁੜ-ਬੁੜਾਉਨਾ ਬੰਦ ਕਰੋ। 44 ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸੱਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। 45 ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ।’ [a] ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ। 46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਤੋਂ ਆਇਆ ਹੈ, ਉਹੀ ਹੈ ਜਿਸਨੇ ਪਿਤਾ ਨੂੰ ਵੇਖਿਆ।
47 “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰੱਖਦਾ ਹੈ ਸਦੀਪਕ ਜੀਵਨ ਪਾਉਂਦਾ ਹੈ। 48 ਮੈਂ ਹੀ ਜੀਵਨ ਦੀ ਰੋਟੀ ਹਾਂ। 49 ਤੁਹਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਅਤੇ ਮਰ ਗਏ। 50 ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ। 51 ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।”
2010 by World Bible Translation Center