Revised Common Lectionary (Complementary)
16 ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ,
ਯਹੋਵਾਹ ਮੈਨੂੰ ਉੱਤਰ ਦੇਵੇਗਾ।
17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ।
ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।
18 ਮੈਂ ਬਹੁਤ ਲੜਾਈਆਂ ਵਿੱਚ ਲੜਿਆ ਹਾਂ।
ਪਰ ਪਰਮੇਸ਼ੁਰ ਨੇ ਸਦਾ ਮੈਨੂੰ ਬਚਾਇਆ ਹੈ ਅਤੇ ਸੁਰੱਖਿਅਤ ਵਾਪਸ ਲਿਆਂਦਾ ਹੈ।
19 ਪਰਮੇਸ਼ੁਰ ਮੇਰੀ ਗੱਲ ਸੁਣਦਾ ਹੈ।
ਸਦੀਵੀ ਰਾਜਾ ਮੇਰੀ ਸਹਾਇਤਾ ਕਰੇਗਾ।
ਮੇਰੇ ਵੈਰੀ ਆਪਣਾ ਜੀਵਨ ਢੰਗ ਨਹੀਂ ਬਦਲਣਗੇ,
ਉਹ ਪਰਮੇਸ਼ੁਰ ਕੋਲੋਂ ਨਹੀਂ ਡਰਨਗੇ ਅਤੇ ਨਾ ਆਦਰ ਕਰਨਗੇ।
20 ਮੇਰੇ ਵੈਰੀਆਂ ਨੇ ਆਪਣੇ ਹੀ ਦੋਸਤਾਂ ਉੱਪਰ ਹਮਲਾ ਕੀਤਾ।
ਉਹ ਉਹੋਂ ਗੱਲਾਂ ਨਹੀਂ ਕਰਦੇ ਜਿਨ੍ਹਾਂ ਬਾਰੇ ਉਹ ਸਹਿਮਤ ਹੁੰਦੇ ਹਨ।
21 ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ,
ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ।
ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ
ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।
22 ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ
ਅਤੇ ਉਹ ਤੁਹਾਡਾ ਧਿਆਨ ਰੱਖੇਗਾ।
ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਾਰਨ ਨਹੀਂ ਦੇਵੇਗਾ।
23 ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ,
ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ।
ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।
ਮਾਰਦਕਈ ਦਾ ਸਂਮਾਨ
6 ਉਸ ਸਾਰੀ ਰਾਤ ਪਤਸ਼ਾਹ ਨੂੰ ਨੀਂਦ ਨਾ ਆਈ ਤਾਂ ਉਸ ਨੇ ਆਪਣੇ ਇੱਕ ਦਾਸ ਨੂੰ ਇਤਿਹਾਸ ਦੀ ਪੋਥੀ ਲਿਆ ਕੇ ਉਸ ਨੂੰ ਸੁਨਾਉਣ ਨੂੰ ਕਿਹਾ। ਇਤਿਹਾਸ ਦੀ ਪੋਥੀ ਵਿੱਚ ਪਾਤਸ਼ਾਹ ਦੇ ਰਾਜ ਦੇ ਸਮੇਂ ਦੀਆਂ ਸਾਰੀਆਂ ਘਟਨਾਵਾਂ ਅੰਕਿਤ ਸਨ। 2 ਪਾਤਸ਼ਾਹ ਨੇ ਸੇਵਾਦਾਰ ਨੇ ਪਾਤਸ਼ਾਹ ਨੂੰ ਪੋਥੀ ਪੜ੍ਹ ਕੇ ਸੁਣਾਈ। ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਨੂੰ ਮਾਰ ਮੁਕਉਣ ਦੀ ਵਿਉਂਤ ਨੂੰ ਵੀ ਪੜ੍ਹਿਆ। ਇਹ ਉਸ ਵੇਲੇ ਦੀ ਵਾਰਦਾਤ ਹੈ ਜਦੋਂ ਮਾਰਦਕਈ ਨੇ ਬਿਗਬਾਨਾ ਅਤੇ ਤਰਸ਼ ਦੀ ਖਬਰ ਦਿੱਤੀ ਸੀ। ਇਹ ਉਹ ਦੋ ਖੁਸਰੇ ਸਨ ਜਿਹੜੇ ਪਾਤਸ਼ਾਹ ਦੇ ਦਰਵਾਜ਼ੇ ਤੇ ਪਹਿਰੇਦਾਰੀ ਕਰਦੇ ਸਨ, ਅਤੇ ਜਿਨ੍ਹਾਂ ਨੇ ਪਾਤਸ਼ਾਹ ਨੂੰ ਮਾਰਨ ਦੀ ਵਿਉਂਤ ਬਣਾਈ ਸੀ। ਮਾਰਦਕਈ ਨੂੰ ਇਸਦੀ ਸੂਹ ਮਿਲ ਗਈ ਅਤੇ ਉਸ ਨੇ ਇਸ ਬਾਰੇ ਕਿਸੇ ਨੂੰ ਸੂਚਨਾ ਦਿੱਤੀ ਸੀ।
3 ਤਦ ਪਾਤਸ਼ਾਹ ਨੇ ਆਖਿਆ, “ਮਾਰਦਕਈ ਨੂੰ ਇਸ ਕਰਨੀ ਲਈ ਕੀ ਸਤਿਕਾਰ ਅਤੇ ਚੰਗਾ ਪੁਰਸੱਕਾਰ ਦਿੱਤਾ ਗਿਆ ਹੈ?”
ਤਾਂ ਜਵਾਨ ਸੇਵਾਦਾਰਾਂ ਨੇ ਰਾਜੇ ਨੂੰ ਕਿਹਾ, “ਮਾਰਦਕਈ ਲਈ ਕੁਝ ਵੀ ਨਹੀਂ ਕੀਤਾ ਗਿਆ।”
4 ਉਸ ਵੇਲੇ ਹਾਮਾਨ ਪਾਤਸ਼ਾਹ ਦੇ ਮਹਿਲ ਦੇ ਵਿਹੜੇ ਵਿੱਚ ਅਜੇ ਦਾਖਲ ਹੀ ਹੋਇਆ ਸੀ। ਉਹ ਪਾਤਸ਼ਾਹ ਨੂੰ ਇਹ ਆਖਣ ਆਇਆ ਸੀ ਕਿ ਜੋ ਸੂਲੀ ਉਸ ਨੇ ਤਿਆਰ ਕੀਤੀ ਹੈ ਪਾਤਸ਼ਾਹ, ਮਾਰਦਕਈ ਨੂੰ ਉੱਥੇ ਟੰਗਣ ਦਾ ਹੁਕਮ ਦੇਵੇ। ਰਾਜੇ ਨੇ ਕਦਮਾਂ ਦੀ ਆਵਾਜ਼ ਸੁਣੀ। ਰਾਜੇ ਨੇ ਆਖਿਆ, “ਵਿਹੜੇ ਵਿੱਚ ਕੌਣ ਆਇਆ ਹੈ?” 5 ਪਾਤਸ਼ਾਹ ਦੇ ਸੇਵਾਦਾਰਾਂ ਨੇ ਕਿਹਾ, “ਵਿਹੜੇ ਵਿੱਚ ਹਾਮਾਨ ਖੜ੍ਹਾ ਹੈ?”
ਤਾਂ ਪਾਤਸ਼ਾਹ ਨੇ ਕਿਹਾ, “ਉਸ ਨੂੰ ਅੰਦਰ ਬੁਲਾਓ।”
6 ਜਦੋਂ ਹਾਮਾਨ ਅੰਦਰ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਸੁਆਲ ਕੀਤਾ ਅਤੇ ਕਿਹਾ, “ਹਾਮਾਨ! ਜਿਸ ਮਨੁੱਖ ਨੂੰ ਪਾਤਸ਼ਾਹ ਸਂਮਾਨ ਦੇਣਾ ਚਾਹੁੰਦਾ ਹੋਵੇ, ਉਸ ਨੂੰ ਕਿਹੋ ਜਿਹਾ ਸਂਮਾਨ ਦੇਣਾ ਚਾਹੀਦਾ ਹੈ?”
ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ, “ਮੇਰੇ ਤੋਂ ਵੱਧ ਭਲਾ ਹੋਰ ਕੌਣ ਹੋ ਸੱਕਦਾ ਹੈ ਜਿਸ ਨੂੰ ਪਾਤਸ਼ਾਹ ਸਂਮਾਨ ਦੇਣਾ ਚਾਹੁੰਦਾ ਹੋਵੇ? ਜ਼ਰੂਰੀ ਹੈ ਕਿ ਪਾਤਸ਼ਾਹ ਮੈਨੂੰ ਹੀ ਸਂਮਾਨ ਦੇਣਾ ਚਾਹੁੰਦਾ ਹੋਣਾ ਹੈ! ਮੈਨੂੰ ਇਹ ਪੱਕਾ ਯਕੀਨ ਹੈ।”
7 ਤਾਂ ਹਾਮਾਨ ਨੇ ਪਾਤਸ਼ਾਹ ਨੂੰ ਕਿਹਾ, “ਜਿਸ ਨੂੰ ਪਾਤਸ਼ਾਹ ਦੀ ਨਦਰ ਹੋਵੇ ਉਸ ਮਨੁੱਖ ਦੇ ਸਂਮਾਨ ਲਈ ਪਾਤਸ਼ਾਹ ਨੂੰ ਇਉਂ ਕਰਨਾ ਚਾਹੀਦਾ ਹੈ। 8 ਜਿਹੜੀ ਪੋਸ਼ਾਕ ਪਾਤਸ਼ਾਹ ਪਹਿਨਦਾ ਹੈ ਨੌਕਰ ਉਹ ਸ਼ਾਹੀ ਪੋਸ਼ਾਕ ਉਸ ਲਈ ਲੈ ਕੇ ਆਉਣ ਅਤੇ ਜਿਸ ਘੋੜੇ ਤੇ ਪਾਤਸ਼ਾਹ ਆਪ ਸਵਾਰ ਹੁੰਦਾ ਹੈ ਉਹ ਸ਼ਾਹੀ ਸਵਾਰੀ ਉਸ ਲਈ ਤਿਆਰ ਕੀਤੀ ਜਾਵੇ, ਜਿਸ ਘੋੜੇ ਦੇ ਸਿਰ ਉੱਪਰ ਸ਼ਾਹੀ ਤਾਜ ਰੱਖਿਆ ਹੋਇਆ ਹੈ। ਉਸ ਨੂੰ ਲਿਆਂਦਾ ਜਾਵੇ। 9 ਫਿਰ ਉਹ ਪੋਸ਼ਾਕ ਅਤੇ ਉਹ ਘੋੜਾ ਪਾਤਸ਼ਾਹ ਦੇ ਮਹੱਤਵਪੂਰਣ ਸਰਦਾਰਾਂ ਵਿੱਚੋਂ ਕਿਸੇ ਇੱਕ ਦੇ ਹੱਥਾਂ ਵਿੱਚ ਦਿੱਤੇ ਜਾਣ ਤਾਂ ਜੋ ਉਹ ਉਸ ਮਨੁੱਖ ਨੂੰ ਇਹ ਪੋਸ਼ਾਕ ਪੁਆਵੇ ਜਿਸ ਨੂੰ ਪਾਤਸ਼ਾਹ ਸਂਮਾਨ ਦੇਣਾ ਚਾਹੁੰਦਾ ਫੇਰ ਉਹ ਉਸ ਨੂੰ ਘੋੜੇ ਉੱਤੇ ਚੜ੍ਹਾ ਕੇ ਸ਼ਹਿਰ ਦੇ ਚੌਁਕ ਵਿੱਚ ਫਿਰਾਇਆ ਜਾਵੇ, ਅਤੇ ਇਹ ਐਲਾਨ ਕੀਤਾ ਜਾਵੇ, ‘ਜਿਸ ਮਨੁੱਖ ਨੂੰ ਪਾਤਸ਼ਾਹ ਮਾਨ ਵਡਿਆਈ ਦੇਣੀ ਚਾਹੁੰਦਾ ਹੈ, ਇਹ ਉਸ ਲਈ ਕੀਤਾ ਗਿਆ ਹੈ!’”
10 “ਜਲਦੀ ਜਾ” ਪਾਤਸ਼ਾਹ ਨੇ ਹਾਮਾਨ ਨੂੰ ਹੁਕਮ ਦਿੱਤਾ। “ਜਾ ਕੇ ਸ਼ਾਹੀ ਪੋਸ਼ਾਕ ਅਤੇ ਘੋੜਾ ਲਿਆ ਜਿਵੇਂ ਕਿ ਤੂੰ ਹੁਣੇ ਸੁਝਾਅ ਦਿੱਤਾ ਹੈ ਤੇ ਇਹ ਸਭ ਕੁਝ ਮਾਰਦਕਈ ਯਹੂਦੀ ਲਈ ਕਰ। ਉਹ ਪਾਤਸ਼ਾਹੀ ਫਾਟਕ ਕੋਲ ਬੈਠਾ ਹੈ ਅਤੇ ਇਹ ਸਭ ਕੁਝ ਉਸ ਲਈ ਆਪਣੇ ਸੁਝਾਅ ਮੁਤਾਬਕ ਕਰ।”
11 ਫੇਰ ਹਾਮਾਨ ਪੋਸ਼ਾਕ ਅਤੇ ਘੋੜਾ ਲਿਅਇਆ। ਫਿਰ ਉਸ ਨੇ ਮਾਰਦਕਈ ਨੂੰ ਉਹ ਪੁਸ਼ਾਕ ਪੁਵਾਈ ਅਤੇ ਉਸ ਨੂੰ ਘੋੜੇ ਉੱਤੇ ਬਿਠਾਇਆ ਫੇਰ ਉਹ, ਉਸ ਨੂੰ ਸ਼ਹਿਰ ਦੇ ਦੁਆਲੇ ਲੈ ਗਿਆ ਅਤੇ ਐਲਾਨ ਕੀਤਾ, “ਇਹ ਉਸ ਵਿਅਕਤੀ ਲਈ ਕੀਤਾ ਗਿਆ ਜਿਸ ਨੂੰ ਪਾਤਸ਼ਾਹ ਸਤਿਕਾਰਨਾ ਚਾਹੁੰਦਾ ਹੈ।”
12 ਇਸ ਉਪਰੰਤ ਮਾਰਦਕਈ ਮੁੜ ਪਾਤਸ਼ਾਹੀ ਫਾਟਕ ਕੋਲ ਪਰਤ ਆਇਆ। ਪਰ ਹਾਮਾਨ ਛੇਤੀ ਨਾਲ ਘਰ ਨੂੰ ਮੁੜ ਗਿਆ ਅਤੇ ਉਸ ਨੇ ਆਪਣਾ ਸਿਰ ਮੂੰਹ ਢੱਕੱ ਲਿਆ ਕਿਉਂ ਕਿ ਉਹ ਸ਼ਰਮ ਨਾਲ ਪਾਣੀ-ਪਾਣੀ ਹੋ ਰਿਹਾ ਸੀ। 13 ਉਪਰੰਤ ਹਾਮਾਨ ਨੇ ਇਹ ਸਾਰੀ ਵਾਰਦਾਤ ਜੋ ਉਸ ਨਾਲ ਘਟੀ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਮਿੱਤਰਾਂ ਨੂੰ ਸੁਣਾਈ। ਹਾਮਾਨ ਦੀ ਪਤਨੀ ਅਤੇ ਉਸ ਦੇ ਮਿੱਤਰਾਂ ਨੇ ਜਿਹੜੇ ਸੁਝਾਅ ਉਸ ਨੂੰ ਦਿੱਤੇ ਸਨ, ਉਨ੍ਹਾਂ ਨੇ ਕਿਹਾ, “ਜੇਕਰ ਮਾਰਦਕਈ ਯਹੂਦੀ ਹੈ ਤਾਂ ਤੂੰ ਇਸ ਨੂੰ ਹਰਾ ਨਹੀਂ ਸੱਕਦਾ ਪਰ ਹੁਣ ਤੋਂ ਹੀ ਤੇਰਾ ਪਤਨ ਸ਼ੁਰੂ ਹੋ ਚੁੱਕਾ ਹੈ ਅਤੇ ਤੇਰਾ ਪਤਨ ਤੇ ਹਾਰ ਅਵੱਸ਼ ਹੈ।”
14 ਜਦੋਂ ਇਹ ਲੋਕ ਹਾਮਾਨ ਨਾਲ ਗੱਲਾਂ ਕਰ ਰਹੇ ਸਨ ਤਾਂ ਪਾਤਸ਼ਾਹ ਦਾ ਖੁਸਰਾ ਹਾਮਾਨ ਦੇ ਘਰ ਪੁਹਂਚਿਆ ਅਤੇ ਹਾਮਾਨ ਨੂੰ ਦਾਅਵਤ ਲਈ ਜਿਹੜੀ ਅਸਤਰ ਨੇ ਤਿਆਰ ਕੀਤੀ ਸੀ, ਉਸ ਲਈ ਲੈ ਗਏ।
ਹਾਮਾਨ ਨੂੰ ਫਾਂਸੀ
7 ਤਾਂ ਫਿਰ ਪਾਤਸ਼ਾਹ ਤੇ ਹਾਮਾਨ ਅਸਤਰ ਦੀ ਦਾਅਵਤ ਤੇ ਪਹੁੰਚੇ। 2 ਤਾਂ ਫਿਰ ਜਦੋਂ ਦਾਅਵਤ ਦੇ ਦੌਰਾਨ ਦੂਸਰੇ ਦਿਨ ਮੈਅ ਪੀ ਰਹੇ ਸਨ, ਪਾਤਸ਼ਾਹ ਨੇ ਅਸਤਰ ਨੂੰ ਪੁੱਛਿਆ, “ਰ੍ਰਾਣੀ ਅਸਤਰ, ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈ! ਜੋ ਕੁਝ ਤੂੰ ਮਂਗੇਗੀ ਤੈਨੂੰ ਦਿੱਤਾ ਜਾਵੇਗਾ ਮੈਨੂੰ ਦੱਸ ਤੈਨੂੰ ਕੀ ਚਾਹੀਦਾ? ਤੂੰ ਜੋ ਵੀ ਮਂਗੇਁਗੀ , ਭਾਵੇਂ ਇਹ ਮੇਰਾ ਰਾਜ ਹੋਵੇ ਮੈਂ ਤੈਨੂੰ ਜ਼ਰੂਰ ਦੇਵਾਂਗਾ।”
3 ਰਾਣੀ ਅਸਤਰ ਨੇ ਕਿਹਾ, “ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਇਹ ਤੈਨੂੰ ਪ੍ਰਸੰਨ ਕਰੇ, ਤਾਂ ਮੈਨੂੰ ਜਿਉਣ ਦੇਵੀਂ। ਤੇ ਮੈਂ ਤੈਥੋਂ ਆਪਣੇ ਲੋਕਾਂ ਨੂੰ ਜਿਉਂਦਿਆਂ ਰਹਿਣ ਦੇਣ ਦੀ ਵੀ ਮੰਗ ਕਰਦੀ ਹਾਂ। ਬਸ ਇਹੀ ਮੇਰੀ ਫਰਿਆਦ ਹੈ। 4 ਕਿਉਂ ਕਿ ਮੈਂ ਅਤੇ ਮੇਰੇ ਲੋਕ ਨਸ਼ਟ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਕੁੱਲ ਸਰਬਨਾਸ਼ ਕੀਤੇ ਜਾਣ ਲਈ ਵੇਚ ਦਿੱਤੇ ਗਏ ਹਨ। ਜੇਕਰ ਅਸੀਂ ਦਾਸ-ਦਾਸੀਆਂ ਵਾਂਗ ਵੇਚੇ ਗਏ ਹੁੰਦੇ, ਤਾਂ ਮੈਂ ਚੁੱਪ ਰਹਿੰਦੀ ਕਿਉਂ ਕਿ ਸਾਡੀਆਂ ਮੁਸੀਬਤਾਂ ਰਾਜੇ ਦੇ ਚਿੰਤਾ ਕਰਨ ਲਈ ਵੱਡੀ ਸੱਮਸਿਆ ਨਹੀਂ ਹੋਣੀਆਂ ਸਨ।”
5 ਤਦ ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਨੂੰ ਪੁੱਛਿਆ, “ਕਿੱਸ ਨੇ ਅਜਿਹਾ ਤੁਹਾਡੇ ਨਾਲ ਕੀਤਾ ਹੈ? ਕਿਸ ਆਦਮੀ ਨੇ ਤੇਰੇ ਲੋਕਾਂ ਨਾਲ ਅਜਿਹਾ ਕਰਨ ਦੀ ਹਿਂਮਤ ਕੀਤੀ।”
6 ਅਸਤਰ ਨੇ ਕਿਹਾ, “ਜਿਹੜਾ ਵੈਰੀ ਸਾਡੇ ਵਿਰੁੱਧ ਵਿਉਂਤਾ ਬਣਾ ਰਿਹਾ ਉਹ ਇਹ ਬਦਆਦਮੀ ਹਾਮਾਨ ਹੈ।”
ਫ਼ੇਰ ਹਾਮਾਨ ਰਾਜੇ ਅਤੇ ਰਾਣੀ ਅੱਗੇ ਡਰ ਨਾਲ ਕੰਬਣ ਲੱਗ ਪਿਆ।
30 ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ। 31 ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ। 32 ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ। 33 ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ;
“ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ।
ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ
ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।” (A)
10 ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸੱਕਣ। 2 ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ? 3 ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ। 4 ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹੜਾ ਉਸ ਵਿੱਚ ਨਿਹਚਾ ਰੱਖਦਾ ਹੈ, ਧਰਮੀ ਬਣਾਇਆ ਜਾਵੇਗਾ।
2010 by World Bible Translation Center