Print Page Options
Previous Prev Day Next DayNext

Revised Common Lectionary (Complementary)

Daily Bible readings that follow the church liturgical year, with thematically matched Old and New Testament readings.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 49:1-12

ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ।

49 ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ।
    ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।
    ਅਮੀਰ ਹੋਵੇ ਜਾਂ ਗਰੀਬ ਹਰ ਬੰਦੇ ਨੂੰ ਸੁਣਨਾ ਚਾਹੀਦਾ ਹੈ।
ਮੈਂ ਤੁਹਾਨੂੰ ਕੁਝ ਸਿਆਣੀਆਂ
    ਅਤੇ ਸੂਝਵਾਨ ਗੱਲਾਂ ਦੱਸਾਂਗਾ।
ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ।
    ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।

ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ
    ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ।
ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ
    ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।
ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ।
    ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
    ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ।
ਕੋਈ ਵੀ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
    ਜਿਸ ਦੁਆਰਾ ਉਹ ਸਦੀਵੀ ਜਿਉਣ ਦਾ ਹੱਕ ਖਰੀਦ ਸੱਕੇ।
    ਅਤੇ ਆਪਣੇ ਸ਼ਰੀਰ ਨੂੰ ਕਬਰ ਵਿੱਚ ਸੜਨ ਤੋਂ ਬਚਾ ਲਵੇ।
10 ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ।
    ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।
11 ਉਨ੍ਹਾਂ ਦੀਆਂ ਕਬਰਾਂ ਹੀ ਸਦਾ-ਸਦਾ ਲਈ ਉਨਾਂ ਦਾ ਨਵਾਂ ਘਰ ਹੋਣਗੀਆਂ।
    ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਕਿੰਨੀ ਵੀ ਜ਼ਮੀਨ ਦੇ ਮਾਲਕ ਹੋਣ।
12 ਲੋਕ ਅਮੀਰ ਹੋ ਸੱਕਦੇ ਹਨ, ਪਰ ਸਦਾ ਲਈ ਉਹ ਇੱਥੇ ਟਿਕ ਨਹੀਂ ਸੱਕਦੇ।

ਉਪਦੇਸ਼ਕ 1:1-11

ਇਹ ਸ਼ਬਦ ਉਪਦੇਸ਼ਕ ਵੱਲੋਂ ਹਨ। ਉਹ ਉਪਦੇਸ਼ਕ ਯਰੂਸ਼ਲਮ ਦੇ ਰਾਜੇ ਦਾਊਦ ਦਾ ਪੁੱਤਰ ਸੀ।

ਪੂਰੀ ਤਰ੍ਹਾਂ ਅਰਬਹੀਣ, ਉਪਦੇਸ਼ਕ ਨੇ ਆਖਿਆ, ਪੂਰੀ ਤਰ੍ਹਾਂ ਅਰਬਹੀਣ, ਸਭ ਕੁਝ ਅਰਬਹੀਣ ਹੈ। ਆਪਣੀਆਂ ਸਾਰੀਆਂ ਟਕਰਾਂ ਤੋਂ ਲੋਕਾਂ ਨੂੰ ਕੀ ਲਾਭ ਮਿਲ ਸੱਕਦਾ, ਜਿਵੇਂ ਕਿ ਉਹ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹਨ।

ਚੀਜ਼ਾਂ ਕਦੇ ਨਹੀਂ ਬਦਲਦੀਆਂ

ਇੱਕ ਪੀੜੀ ਜਾਂਦੀ ਹੈ ਅਤੇ ਦੂਸਰੀ ਪੀੜੀ ਆ ਜਾਂਦੀ ਹੈ, ਪਰ ਧਰਤੀ ਹਮੇਸ਼ਾ ਰਹਿੰਦੀ ਹੈ। ਸੂਰਜ ਚੜ੍ਹਦਾ ਹੈ ਅਤੇ ਸੂਰਜ ਛੁਪਦਾ ਹੈ। ਅਤੇ ਫੇਰ ਸੂਰਜ ਕਾਹਲੀ ਨਾਲ ਦੋਬਾਰਾਂ ਓਸੇ ਥਾਂ ਚੜ੍ਹਦਾ ਹੈ।

ਹਵਾ ਦੱਖਣ ਵੱਲ ਵਗਦੀ ਹੈ ਅਤੇ ਹਵਾ ਉੱਤਰ ਵੱਲ ਵਗਦੀ ਹੈ। ਹਵਾ ਹਰ ਪਾਸੇ ਘੁੰਮਦੀ ਹੋਈ ਵਗਦੀ ਹੈ। ਫੇਰ ਹਵਾ ਮੁੜਦੀ ਹੈ ਅਤੇ ਦੋਬਾਰਾ ਓਸੇ ਥਾਂ ਵੱਲ ਵਗਦੀ ਹੈ ਜਿਬੋਁ ਸ਼ਰੂ ਹੋਈ ਸੀ।

ਸਾਰੇ ਦਰਿਆ ਬਾਰ ਬਾਰ ਓਸੇ ਥਾਂ ਵੱਲ ਵਗਦੇ ਹਨ। ਉਹ ਸਾਰੇ ਸਮੁੰਦਰ ਵੱਲ ਵਗਦੇ ਹਨ ਪਰ ਸਮੁੰਦਰ ਕਦੇ ਨਹੀਂ ਭਰਦਾ।

ਇਹ ਸਭ ਗੱਲਾਂ ਬਕਾਉਣ ਵਾਲੀਆਂ ਹਨ, ਲੋਕ ਕਦੇ ਵੀ ਉਨ੍ਹਾਂ ਬਾਰੇ ਗੱਲਾਂ ਕਰਨੋ ਨਹੀਂ ਹਟਦੇ, ਪਰ ਉਨ੍ਹਾਂ ਦੀਆਂ ਅੱਖਾਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ ਅਤੇ ਵੇਖਣੋ ਨਹੀਂ ਹਟਦੀਆਂ, ਅਤੇ ਉਨ੍ਹਾਂ ਦੇ ਕੰਨ ਨਹੀਂ ਭਰਦੇ ਅਤੇ ਸੁਣਨੋਁ ਨਹੀਂ ਹਟਦੇ।

ਕੁਝ ਨਵਾਂ ਨਹੀਂ

ਸਾਰੀਆਂ ਚੀਜ਼ਾਂ ਓਸੇ ਤਰ੍ਹਾਂ ਰਹਿੰਦੀਆਂ ਹਨ ਜਿਵੇਂ ਉਹ ਅਤੀਤ ਸਮਿਆਂ ਵਿੱਚ ਸਨ। ਜਿਹੜੀਆਂ ਗੱਲਾਂ ਵਾਪਰਦੀਆਂ ਰਹੀਆਂ, ਵਾਪਰਦੀਆਂ ਰਹਿਣਗੀਆਂ। ਇਸ ਦੁਨੀਆਂ ਵਿੱਚ ਕੁਝ ਵੀ ਨਵਾਂ ਨਹੀਂ ਹੈ।

10 ਭਾਵੇਂ ਕੋਈ ਬੰਦਾ ਆਖੇ, “ਦੇਖੋ ਇਹ ਨਵੀਂ ਚੀਜ਼ ਹੈ!” ਪਰ ਉਹ ਚੀਜ਼ ਹਮੇਸ਼ਾ ਹੀ ਓੱਥੇ ਰਹੀ ਹੈ। ਇਹ ਸਾਡੇ ਜਨਮ ਤੋਂ ਪਹਿਲਾਂ ਵੀ ਇੱਥੇ ਸੀ।

11 ਇੱਥੇ ਪੁਰਾਣੀਆਂ ਪੀੜੀਆਂ ਦੀ ਕੋਈ ਯਾਦਗਾਰੀ ਨਹੀਂ, ਅਤੇ ਜਿਹੜੀਆਂ ਪੀੜੀਆਂ ਹਾਲੇ ਆਉਣ ਵਾਲੀਆਂ ਹਨ, ਉਨ੍ਹਾਂ ਦੁਆਰਾ ਯਾਦ ਨਹੀਂ ਕੀਤੀਆਂ ਜਾਣਗੀਆਂ ਜਿਹੜੀਆਂ ਉਨ੍ਹਾਂ ਤੋਂ ਬਾਅਦ ਵਿੱਚ ਆਵਣਗੀਆਂ।

ਮਰਕੁਸ 10:17-22

ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ(A)

17 ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”

18 ਉਸ ਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪਰਮੇਸ਼ੁਰ ਹੀ ਸਤਿ ਹੈ। 19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’” [a]

20 ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਮੰਨਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”

21 ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”

22 ਪਰ ਉਹ ਆਦਮੀ ਬਹੁਤ ਨਿਰਾਸ਼ ਹੋਇਆ ਅਤੇ ਉਦਾਸੀ ਨਾਲ ਉੱਥੋਂ ਚੱਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।

Punjabi Bible: Easy-to-Read Version (ERV-PA)

2010 by World Bible Translation Center