Revised Common Lectionary (Complementary)
2 ਪੂਰੀ ਤਰ੍ਹਾਂ ਅਰਬਹੀਣ, ਉਪਦੇਸ਼ਕ ਨੇ ਆਖਿਆ, ਪੂਰੀ ਤਰ੍ਹਾਂ ਅਰਬਹੀਣ, ਸਭ ਕੁਝ ਅਰਬਹੀਣ ਹੈ।
ਕੀ ਸਿਆਣਪ ਖੁਸ਼ੀ ਦਿੰਦੀ ਹੈ?
12 ਮੈਂ ਉਪਦੇਸ਼ਕ, ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸਾਂ। 13 ਮੈਂ ਸਿਆਣਪ ਨਾਲ ਨਿਰੱਖ ਕਰਨ ਲਈ ਨਿਕਲ ਪਿਆ ਜਿਹੜੀਆਂ ਸਭ ਗੱਲਾਂ ਇਸ ਜੀਵਨ ਵਿੱਚ [a] ਵਾਪਰਦੀਆਂ ਹਨ। ਮੈਂ ਜਾਣਿਆ ਕਿ ਪਰਮੇਸ਼ੁਰ ਨੇ ਜਿਹੜਾ ਉਦੇਸ਼ ਲੋਕਾਂ ਨੂੰ ਆਪਣੇ-ਆਪ ਨੂੰ ਵਿਅਸਤ ਰੱਖਣ ਲਈ ਦਿੱਤਾ ਬਹੁਤ ਬੁਰਾ ਵਿਉਪਾਰ ਹੈ। 14 ਮੈਂ ਇਸ ਧਰਤੀ ਉੱਤੇ ਵਾਪਰ ਰਹੀਆਂ ਸਾਰੀਆਂ ਗੱਲਾਂ ਵੱਲ ਦੇਖਿਆ ਅਤੇ ਮੈਂ ਦੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਦੇ ਪਿੱਛੇ ਭੱਜਣ ਵਾਂਗ ਹੈ।
18 ਮੈਂ ਆਪਣੇ ਸਾਰੇ ਕੰਮਾਂ ਦੇ ਨਤੀਜਿਆਂ ਨੂੰ ਨਫ਼ਰਤ ਕੀਤੀ, ਜਿਸ ਵਾਸਤੇ ਮੈਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕੀਤੀ, ਕਿਉਂ ਕਿ ਇਸ ਨੂੰ ਮੈਨੂੰ ਉਸ ਵਿਅਕਤੀ ਲਈ ਛੱਡ ਦੇਣਾ ਪਵੇਗਾ ਜੋ ਮੈਥੋਂ ਮਗਰੋਂ ਆਵੇਗਾ। 19 ਅਤੇ ਕੌਣ ਜਾਣਦਾ ਕਿ ਕੀ ਉਹ ਸਿਆਣਾ ਹੋਵੇਗਾ ਜਾਂ ਮੂਰਖ, ਪਰ ਉਹ ਸਭ ਕਾਸੇ ਦਾ ਇੰਚਾਰਜ ਹੋਵੇਗਾ। ਮੈਂ ਸਖਤ ਮਿਹਨਤ ਕੀਤੀ ਅਤੇ ਇਸ ਜ਼ਿੰਦਗੀ ਵਿੱਚ ਆਪਣੀ ਸਿਆਣਪ ਵਰਤੀ। ਇਹ ਵੀ ਅਰਬਹੀਣ ਹੈ।
20 ਇਸ ਲਈ ਮੈਂ ਬਦਲ ਗਿਆ, ਅਤੇ ਇਸ ਦੁਨੀਆਂ ਵਿੱਚ ਮੇਰੀ ਸਖਤ ਮਿਹਨਤ ਦੀ ਉਪਜ ਬਾਰੇ ਆਪਣੇ ਦਿਲ ਨੂੰ ਸਾਰੀਆਂ ਝੂਠੀਆਂ ਆਸਾਂ ਛੱਡਣ ਲਈ ਮਜਬੂਰ ਕੀਤਾ। 21 ਕੋਈ ਬੰਦਾ ਆਪਣੀ ਸਾਰੀ ਸਿਆਣਪ ਅਤੇ ਗਿਆਨ ਦੀ ਸਹਾਇਤਾ ਨਾਲ ਸਖਤ ਮਿਹਨਤ ਕਰ ਸੱਕਦਾ ਹੈ। ਪਰ ਉਹ ਬੰਦਾ ਮਰ ਜਾਵੇਗਾ ਅਤੇ ਬਾਕੀ ਜਣੇ ਉਹ ਚੀਜ਼ਾਂ ਹਾਸਿਲ ਕਰਨਗੇ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ। ਉਨ੍ਹਾਂ ਲੋਕਾਂ ਨੇ ਕੰਮ ਨਹੀਂ ਕੀਤਾ ਹੋਵੇਗਾ, ਪਰ ਤਾਂ ਵੀ ਉਹ ਹਰ ਚੀਜ਼ ਪ੍ਰਾਪਤ ਕਰ ਲੈਣਗੇ। ਇਹ ਵੀ ਅਰਬਹੀਣ ਅਤੇ ਇੱਕ ਮਹਾਨ ਅਨਿਆਂ ਹੈ।
22 ਆਪਣੇ ਜੀਵਨ ਭਰ ਦੇ ਸੰਘਰਸ਼ ਅਤੇ ਕੰਮ ਤੋਂ ਮਗਰੋਂ ਕੋਈ ਬੰਦਾ ਅਸਲ ਵਿੱਚ ਕੀ ਹਾਸਿਲ ਕਰਦਾ ਹੈ? 23 ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ।
ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ।
49 ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ।
ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।
2 ਅਮੀਰ ਹੋਵੇ ਜਾਂ ਗਰੀਬ ਹਰ ਬੰਦੇ ਨੂੰ ਸੁਣਨਾ ਚਾਹੀਦਾ ਹੈ।
3 ਮੈਂ ਤੁਹਾਨੂੰ ਕੁਝ ਸਿਆਣੀਆਂ
ਅਤੇ ਸੂਝਵਾਨ ਗੱਲਾਂ ਦੱਸਾਂਗਾ।
4 ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ।
ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।
5 ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ
ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ।
6 ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ
ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।
7 ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ।
ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
8 ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ।
9 ਕੋਈ ਵੀ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ
ਜਿਸ ਦੁਆਰਾ ਉਹ ਸਦੀਵੀ ਜਿਉਣ ਦਾ ਹੱਕ ਖਰੀਦ ਸੱਕੇ।
ਅਤੇ ਆਪਣੇ ਸ਼ਰੀਰ ਨੂੰ ਕਬਰ ਵਿੱਚ ਸੜਨ ਤੋਂ ਬਚਾ ਲਵੇ।
10 ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ।
ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।
11 ਉਨ੍ਹਾਂ ਦੀਆਂ ਕਬਰਾਂ ਹੀ ਸਦਾ-ਸਦਾ ਲਈ ਉਨਾਂ ਦਾ ਨਵਾਂ ਘਰ ਹੋਣਗੀਆਂ।
ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਕਿੰਨੀ ਵੀ ਜ਼ਮੀਨ ਦੇ ਮਾਲਕ ਹੋਣ।
12 ਲੋਕ ਅਮੀਰ ਹੋ ਸੱਕਦੇ ਹਨ, ਪਰ ਸਦਾ ਲਈ ਉਹ ਇੱਥੇ ਟਿਕ ਨਹੀਂ ਸੱਕਦੇ।
ਤੁਹਾਡਾ ਮਸੀਹ ਦੇ ਨਮਿੱਤ ਨਵਾਂ ਜੀਵਨ
3 ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ। 2 ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ। 3 ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ। 4 ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ।
5 ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ। 6 ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ। [a] 7 ਅਤੀਤ ਵਿੱਚ, ਤੁਸੀਂ ਅਜਿਹੇ ਲੋਕਾਂ ਦਾ ਸੰਗ ਕੀਤਾ ਅਤੇ ਇਹ ਸਾਰੀਆਂ ਗੱਲਾਂ ਕੀਤੀਆਂ।
8 ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ। 9 ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।
10 ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ। 11 ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ।
ਯਿਸੂ ਦਾ ਸੁਆਰਥ ਬਾਰੇ ਖਬਰਦਾਰ ਕਰਨਾ
13 ਭੀੜ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਵੰਡਣ ਲਈ ਕਹੋ।”
14 ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?” 15 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”
16 ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ। 17 ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’
18 “ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ। 19 ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
20 “ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
21 “ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”
2010 by World Bible Translation Center