Revised Common Lectionary (Complementary)
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ।
127 ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ
ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ।
ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ,
ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
2 ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ
ਵਕਤ ਜਾਇਆ ਕਰਨਾ ਹੀ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ
ਜਦੋਂ ਉਹ ਸੁੱਤੇ ਪਏ ਹੁੰਦੇ ਹਨ।
3 ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।
4 ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।
5 ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ।
ਉਹ ਬੰਦਾ ਕਦੇ ਵੀ ਨਹੀਂ ਹਾਰੇਗਾ।
ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।
16 ਮੈਂ ਇਨ੍ਹਾਂ ਚੀਜ਼ਾਂ ਨੂੰ ਇਸ ਜੀਵਨ ਵਿੱਚ ਵੀ ਦੇਖਿਆ। ਮੈਂ ਨਿਆਂ ਦੀ ਜਗ੍ਹਾ ਤੇ ਅਨਿਆਂ ਵੇਖਿਆ, ਅਤੇ ਦੁਸ਼ਟ ਲੋਕਾਂ ਨੂੰ ਉਸ ਜਗ੍ਹਾ ਤੇ ਵੇਖਿਆ ਜਿੱਥੇ ਧਰਮੀਆਂ ਨੂੰ ਹੋਣਾ ਚਾਹੀਦਾ ਸੀ। 17 ਮੈਂ ਆਪਣੇ-ਆਪ ਨੂੰ ਆਖਿਆ, “ਪਰਮੇਸ਼ੁਰ ਦੁਸ਼ਟ ਅਤੇ ਧਰਮੀ ਲੋਕਾਂ ਦਾ ਨਿਆਂ ਕਰੇਗਾ, ਕਿਉਂ ਕਿ ਹਰ ਮਸਲੇ ਲਈ ਸਮਾਂ ਹੁੰਦਾ ਹੈ, ਅਤੇ ਹਰ ਕਾਸੇ ਦੀ ਆਪਣੀ ਤਕਦੀਰ ਹੈ।”
ਕੀ ਲੋਕ ਜਾਨਵਰਾਂ ਵਰਗੇ ਹੀ ਹਨ?
18 ਮੈਂ ਇਨਸਾਨਾਂ ਬਾਰੇ ਸੋਚਿਆ: “ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਦੇਖਣ ਕਿ ਉਹ ਉਕੱੇ ਜਾਨਵਰ ਹੀ ਹਨ। 19 ਕਿਉਂ ਜੋ ਇਨਸਾਨਾਂ ਅਤੇ ਜਾਨਵਰਾਂ ਦਾ ਨਸੀਬ ਬਿਲਕੁਲ ਇੱਕੋ ਜਿਹਾ ਹੈ। ਇੱਕ ਬਿਲਕੁਲ ਦੂਸਰੇ ਵਾਂਗ ਹੀ ਮਰਦਾ ਅਤੇ ਦੋਹਾਂ ਲਈ ਇੱਕੋ ਜਿਹਾ ਆਤਮਾ ਹੈ। ਇੱਕ ਇਨਸਾਨ ਨੂੰ ਜਾਨਵਰ ਉੱਤੇ ਕੋਈ ਫ਼ਾਇਦਾ ਨਹੀਂ, ਉਹ ਦੋਵੇਂ ਅਰਬਹੀਣ ਹਨ। 20 ਕੀ ਦੋਵੇਂ ਇੱਕੋ ਬਾਵੇਂ ਨਹੀਂ ਜਾਣਗੇ? ਦੋਵੇਂ ਧੂੜ ਤੋਂ ਬਣੇ ਹਨ, ਅਤੇ ਉਹ ਧੂੜ ਵਿੱਚ ਵਾਪਸ ਚੱਲੇ ਜਾਣਗੇ। 21 ਕੌਣ ਜਾਣਦਾ? ਕੀ ਇਨਸਾਨ ਦਾ ਆਤਮਾ ਉਭਰ ਜਾਂਦਾ ਜਦ ਕਿ ਜਾਨਵਰ ਦਾ ਆਤਮਾ ਹੇਠਾਂ ਧਰਤੀ ’ਚ ਲੈਹ ਜਾਂਦਾ।”
22 ਇਸ ਲਈ, ਮੈਂ ਦੇਖਿਆ ਕਿ ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਉਹ ਹੈ ਆਪਣੇ ਕੰਮ ਵਿੱਚ ਖੁਸੀਁ ਮਹਿਸੂਸ ਕਰਨਾ। ਇਹੀ ਸਭ ਕੁਝ ਹੈ ਜੋ ਉਸ ਦੇ ਕੋਲ ਹੈ। ਕਿਉਂ ਕਿ ਕੌਣ ਉਸ ਨੂੰ ਇਹ ਵੇਖਣ ਲਈ ਲੈ ਜਾ ਸੱਕਦਾ ਕਿ ਉਸਦੀ ਮੌਤ ਬਾਅਦ ਕੀ
ਕੀ ਮਰਨਾ ਬਿਹਤਰ ਹੈ?
4 ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ। 2 ਮੈਂ ਫੈਸਲਾ ਕੀਤਾ ਕਿ ਉਹ ਲੋਕ ਵੱਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ। 3 ਅਤੇ ਉਨ੍ਹਾਂ ਦੋਹਾਂ ਨਾਲੋਂ ਵੱਧੀਆ ਉਹ ਹੈ ਜੋ ਹਾਲੇ ਨਹੀਂ ਜਨਮਿਆ, ਅਤੇ ਜਿਸਨੇ ਉਨ੍ਹਾਂ ਸਾਰੀਆਂ ਬਦੀਆਂ ਦਾ ਅਨੁਭਵ ਨਹੀਂ ਕੀਤਾ ਜੋ ਇਸ ਦੁਨੀਆਂ ਵਿੱਚ ਵਾਪਰ ਰਹੀਆਂ ਹਨ।
ਇੰਨੀ ਸਖਤ ਮਿਹਨਤ ਕਿਉਂ?
4 ਫੇਰ ਮੈਂ ਸੋਚਿਆ, “ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?” ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵੱਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।
5 ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।” 6 ਸ਼ਾਇਦ ਇਹ ਠੀਕ ਹੋਵੇ, ਪਰ ਮੈਂ ਆਖਦਾ ਹਾਂ ਕਿ ਮੁੱਠੀ ਭਰ ਹੋਣਾ ਅਤੇ ਕੁਝ ਆਰਾਮ ਕਰਨਾ ਵੱਧੀਆ ਹੈ, ਬਜਾਇ ਦੋਹਾਂ ਭਰਿਆਂ ਹੱਥਾਂ ਅਤੇ ਸਖਤ ਮਿਹਨਤ ਕਰਨ ਨਾਲੋਂ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।
7 ਫੇਰ ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਅਰਬਹੀਣ ਚੀਜ਼ ਵੇਖੀ: 8 ਹੋ ਸੱਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸੱਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸ ਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, “ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?” ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ।
ਪੌਲੁਸ ਮਸੀਹੀਆਂ ਨੂੰ ਕੁਝ ਚੀਜ਼ਾਂ ਕਰਨ ਲਈ ਆਖਦਾ
2 ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ। 3 ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ। 4 ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।
5 ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ। 6 ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
2010 by World Bible Translation Center