Revised Common Lectionary (Complementary)
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ।
127 ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ
ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ।
ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ,
ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
2 ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ
ਵਕਤ ਜਾਇਆ ਕਰਨਾ ਹੀ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ
ਜਦੋਂ ਉਹ ਸੁੱਤੇ ਪਏ ਹੁੰਦੇ ਹਨ।
3 ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।
4 ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।
5 ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ।
ਉਹ ਬੰਦਾ ਕਦੇ ਵੀ ਨਹੀਂ ਹਾਰੇਗਾ।
ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।
ਬਿਰਧ ਉਮਰ ਦੀਆਂ ਸਮੱਸਿਆਵਾਂ
12 ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।”
2 ਇਸਤੋਂ ਪਹਿਲਾਂ ਕਿ ਸੂਰਜ, ਚੰਨ ਅਤੇ ਤਾਰੇ ਅੰਧਕਾਰ ਬਣ ਜਾਣ। ਅਤੇ ਬੱਦਲ ਇੱਕ ਤੂਫਾਨ ਤੋਂ ਬਾਦ ਦੂਸਰੇ ਤੂਫਾਨ ਵਾਂਗ ਆਉਣ।
3 ਜਦੋਂ ਤੁਹਾਡੀਆਂ ਬਾਹਾਂ ਦੀ ਤਾਕਤ ਖਤਮ ਹੋ ਜਾਵੇਗੀ, ਤੁਹਾਡੀਆਂ ਲੱਤਾਂ ਕਮਜ਼ੋਰ ਹੋ ਕੇ ਝੁਕ ਜਾਣਗੀਆਂ। ਤੁਹਾਡੇ ਦੰਦ ਡਿੱਗ ਜਾਣਗੇ ਤੁਹਾਡੀਆਂ ਅੱਖਾਂ ਮੱਧਮ ਹੋ ਜਾਣਗੀਆਂ। 4 ਤੁਹਾਡੀ ਸੁਣਨ ਦੀ ਸ਼ਕਤੀ ਕਮਜ਼ੋਰ ਹੋ ਜਾਵੇਗੀ। ਤੁਹਾਨੂੰ ਗਲੀਆਂ ਦਾ ਸ਼ੋਰ ਵੀ ਸੁਣਾਈ ਨਹੀਂ ਦੇਵੇਗਾ। ਤੁਹਾਡੇ ਲਈ ਆਟਾ ਪੀਹਣ ਵਾਲੀ ਚੱਕੀ ਦੀ ਆਵਾਜ਼ ਵੀ ਖਾਮੋਸ਼ੀ ਵਰਗੀ ਹੋਵੇਗੀ। ਤੁਸੀਂ ਗੀਤ ਗਾਉਂਦੀਆਂ ਔਰਤਾਂ ਨੂੰ ਵੀ ਨਹੀਂ ਸੁਣ ਸੱਕੇਂਗੇ। ਪਰ ਤੁਹਾਨੂੰ ਗਾਉਂਦੇ ਪੰਛੀ ਦੀ ਆਵਾਜ਼ ਵੀ ਬਹੁਤ ਸਵੇਰੇ ਜਗਾ ਦੇਵੇਗੀ ਕਿਉਂ ਕਿ ਤੁਸੀਂ ਸੌਂ ਹੀ ਨਹੀਂ ਸੱਕੋਗੇ।
5 ਤੁਹਾਨੂੰ ਉੱਚੀਆਂ ਥਾਵਾਂ ਤੋਂ ਡਰ ਲੱਗੇਗਾ। ਤੁਸੀਂ ਰਸਤੇ ਦੀ ਛੋਟੀ ਜਿਹੀ ਚੀਜ਼ ਤੋਂ ਵੀ ਠੇਡਾ ਖਾਕੇ ਡਿਗਣ ਤੋਂ ਵੀ ਡਰੋਗੇ। ਤੁਹਾਡੇ ਵਾਲ ਅਖਰੋਟ ਦੇ ਫੁੱਲਾਂ ਵਾਂਗ ਸਫੇਦ ਹੋ ਜਾਣਗੇ। ਚੱਲਣ ਵੇਲੇ ਘਾਹ ਦੇ ਟਿੱਡੇ ਵਾਂਗ ਆਪਣੇ-ਆਪ ਨੂੰ ਘਸੀਟੋਁਗੇ ਅਤੇ ਤੁਹਾਡੀਆਂ ਇੱਛਾਵਾਂ ਹੋਰ ਵੱਧੇਰੇ ਨਹੀਂ ਉਕਸਾਉਂਦੀਆਂ। ਤਾਂ ਆਦਮੀ ਆਪਣੇ ਸਦੀਵੀ ਘਰ ਵੱਲ ਜਾ ਰਿਹਾ। ਜਦੋਂ ਕਿ ਤੁਹਾਡੀ ਲਾਸ਼ ਨੂੰ ਚੁੱਕਣ ਵਾਲੇ ਲੋਕ ਗਲੀਆਂ ਵਿੱਚ ਇਕੱਠੇ ਹੋ ਜਾਣਗੇ ਜਦੋਂ ਉਹ ਤੁਹਾਡੀ ਲਾਸ਼ ਨੂੰ ਤੁਹਾਡੀ ਕਬਰ ਵੱਲ ਲੈ ਜਾਣਗੇ।
ਮੌਤ
6 ਜਦੋਂ ਅਜੇ ਤੁਸੀਂ ਜਵਾਨ ਹੋਂ ਆਪਣੇ ਸਿਰਜਣਹਾਰੇ ਨੂੰ ਚੇਤੇ ਕਰੋ,
ਇਸ ਤੋਂ ਪਹਿਲਾਂ ਕਿ ਚਾਂਦੀ ਦੀ ਜਂਜੀਰੀ ਪਾਟ ਜਾਵੇ
ਅਤੇ ਸੋਨੇ ਦਾ ਭਾਂਡਾ ਟੁੱਟ ਜਾਵੇ, ਝਰਨੇ ਤੇ ਘੜੇ ਵਾਂਗ,
ਅਤੇ ਪਹੀਆ ਦਾ, ਹੇਠਾਂ ਖੂਹ ਵੱਲ ਭੱਜਣ ਵਾਂਗ।
7 ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ,
ਜਿਸ ਵਿੱਚੋਂ ਉਹ ਆਇਆ,
ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।
8 ਪੂਰੀ ਤਰ੍ਹਾਂ ਅਰਬਹੀਣ, ਉਸਤਾਦ ਨੇ ਆਖਿਆ, “ਸਭ ਕੁਝ ਅਰਬਹੀਣ ਹੈ।”
13-14 ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿੱਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸੱਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਆਂ ਕਰੇਗਾ।
ਪਰਮੇਸ਼ੁਰ ਦਾ ਰਾਜ ਪਹਿਲਾਂ(A)
22 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ। 23 ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ। 24 ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ। 25 ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ। 26 ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸੱਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?
27 “ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵੱਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵੱਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ। 28 ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।
29 “ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ। 30 ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ। 31 ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
2010 by World Bible Translation Center