Revised Common Lectionary (Complementary)
ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ
15 ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”
2 ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।” 3 ਅਬਰਾਮ ਨੇ ਆਖਿਆ, “ਤੂੰ ਮੈਨੂੰ ਪੁੱਤਰ ਨਹੀਂ ਦਿੱਤਾ। ਇਸ ਲਈ ਮੇਰੇ ਘਰ ਵਿੱਚ ਪੈਦਾ ਹੋਣ ਵਾਲਾ ਗੁਲਾਮ ਹੀ ਮੇਰੀ ਹਰ ਸ਼ੈਅ ਦਾ ਵਾਰਿਸ ਹੋਵੇਗਾ।”
4 ਫ਼ੇਰ ਯਹੋਵਾਹ ਨੇ ਅਬਰਾਮ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ। “ਉਹ ਗੁਲਾਮ ਤੇਰੀਆਂ ਚੀਜ਼ਾਂ ਦਾ ਵਾਰਿਸ ਨਹੀਂ ਹੋਵੇਗਾ। ਤੇਰੇ ਘਰ ਪੁੱਤਰ ਹੋਵੇਗਾ ਅਤੇ ਤੇਰਾ ਪੁੱਤਰ ਤੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”
5 ਫ਼ੇਰ ਪਰਮੇਸ਼ੁਰ ਅਬਰਾਮ ਨੂੰ ਬਾਹਰ ਲੈ ਗਿਆ। ਪਰਮੇਸ਼ੁਰ ਨੇ ਆਖਿਆ, “ਅਕਾਸ਼ ਵੱਲ ਦੇਖ। ਬਹੁਤ ਸਾਰੇ ਤਾਰਿਆਂ ਵੱਲ ਦੇਖ। ਇਹ ਇੰਨੇ ਹਨ ਕਿ ਤੂੰ ਇਨ੍ਹਾਂ ਨੂੰ ਗਿਣ ਨਹੀਂ ਸੱਕਦਾ। ਭਵਿੱਖ ਵਿੱਚ ਤੇਰਾ ਪਰਿਵਾਰ ਵੀ ਇਸੇ ਤਰ੍ਹਾਂ ਹੋਵੇਗਾ।”
6 ਅਬਰਾਮ ਨੇ ਯਹੋਵਾਹ ਵਿੱਚ ਯਕੀਨ ਕੀਤਾ ਅਤੇ ਉਸ ਨੇ ਉਸ ਨੂੰ ਭਰੋਸਾ ਕਰਨ ਦੇ ਯੋਗ ਮੰਨਿਆ।
12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ।
ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।
13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ,
ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।
14 ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ
ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।
15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ।
ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।
16 ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
17 ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ।
ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।
18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ।
ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ,
ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।
20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ।
ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ।
ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।
22 ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ।
ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।
ਨਿਹਚਾ
11 ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹੜੀਆਂ ਅਸੀਂ ਨਹੀਂ ਵੇਖ ਸੱਕਦੇ ਕਿ ਉਹ ਸੱਚ ਹਨ। 2 ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਖੁਸ਼ ਸੀ ਜਿਹੜੇ ਅਤੀਤ ਵਿੱਚ ਰਹੇ ਕਿਉਂਕਿ ਉਨ੍ਹਾਂ ਨੇ ਇਸ ਰਾਹ ਤੇ ਨਿਹਚਾ ਕੀਤੀ।
3 ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹੜੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸ ਨੂੰ ਦੇਖਿਆ ਨਹੀਂ ਜਾ ਸੱਕਦਾ।
8 ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ। 9 ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ। 10 ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ।
11 ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ। 12 ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ।
13 ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ। 14 ਜਦੋਂ ਲੋਕ ਕੁਝ ਅਜਿਹਾ ਪ੍ਰਵਾਨ ਕਰ ਲੈਂਦੇ ਹਨ ਤਾਂ ਉਹ ਲੋਕ ਦਰਸ਼ਾਉਂਦੇ ਹਨ ਕੋ ਉਹ ਇੱਕ ਅਜਿਹੇ ਦੇਸ਼ ਦਾ ਇੰਤਜ਼ਾਰ ਕਰ ਰਹੇ ਹਨ ਜਿਹੜਾ ਉਨ੍ਹਾਂ ਦਾ ਆਪਣਾ ਹੋਵੇਗਾ। 15 ਜੇ ਉਹ ਲੋਕ ਉਸ ਦੇਸ਼ ਬਾਰੇ ਹੀ ਸੋਚ ਰਹੇ ਹੁੰਦੇ ਜਿਹੜਾ ਉਨ੍ਹਾਂ ਨੇ ਛੱਡ ਦਿੱਤਾ ਸੀ, ਤਾਂ ਫ਼ੇਰ ਉਨ੍ਹਾਂ ਕੋਲ ਉੱਥੇ ਵਾਪਸ ਜਾਣ ਦਾ ਵੇਲਾ ਸੀ। 16 ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ – ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
ਧਨ ਉੱਤੇ ਨਿਰਭਰ ਨਾ ਹੋਵੋ
32 “ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ। 33 ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ। 34 ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
ਹਮੇਸ਼ਾ ਤਿਆਰ ਰਹੋ(A)
35 “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ। 36 ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ। 37 ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ। 38 ਇਨ੍ਹਾਂ ਨੌਕਰਾਂ ਨੂੰ ਭਾਵੇਂ ਅੱਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬੜੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।
39 “ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ। 40 ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
2010 by World Bible Translation Center