Revised Common Lectionary (Complementary)
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
12 ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਹਮਣੇ ਬਣਵਾਈ ਸੀ। 13 ਸੁਲੇਮਾਨ ਹਰ ਰੋਜ਼ ਦੇ ਕਰਤੱਵ ਮੁਤਾਬਕ ਜਿਵੇਂ ਕਿ ਮੂਸਾ ਨੇ ਹੁਕਮ ਦਿੱਤਾ ਸੀ ਕਿ ਸਬਤ ਦੇ ਦਿਨ, ਅਮਸਿਆ ਨੂੰ, ਅਤੇ ਸਾਲ ਵਿੱਚ ਤਿੰਨ ਮੁਕੱਰਰ ਪਰਬਾਂ ਉੱਤੇ ਭਾਵ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਪਰ ਬਲੀ ਚੜ੍ਹਾਉਂਦਾ ਸੀ। 14 ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਹਿਦਾਇਤਾਂ ਨੂੰ ਮੰਨਿਆ। ਉਸ ਨੇ ਜਾਜਕਾਂ ਦੇ ਸਮੂਹ ਉਨ੍ਹਾਂ ਦੀ ਸੇਵਾ ਅਨੁਸਾਰ ਅਤੇ ਲੇਵੀਆਂ ਦੇ ਸਮੂਹ ਉਨ੍ਹਾਂ ਦੀਆਂ ਜੁੰਮੇਵਾਰੀਆਂ ਅਨੁਸਾਰ ਚੁਣੇ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਹਰ ਰੋਜ਼ ਉਸਤਤ ਅਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਮੁਤਾਬਕ ਹਰ ਫ਼ਾਟਕ ਉੱਪਰ ਰੱਖਵਾਲੀ ਲਈ ਲਾਇਆ ਕਿਉਂ ਕਿ ਇਸੇ ਢੰਗ ਨਾਲ ਪਰਮੇਸ਼ੁਰ ਦੇ ਮਨੁੱਖ ਦਾਊਦ ਨੇ ਹਿਦਾਇਤ ਕੀਤੀ ਸੀ। 15 ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਦੀਆਂ ਹਿਦਾਇਤਾਂ ਨੂੰ ਮੰਨਿਆ। ਜਾਜਕਾਂ ਅਤੇ ਲੇਵੀਆਂ ਨੂੰ ਜੋ ਹਿਦਾਇਤਾਂ ਉਸ ਨੇ ਦਿੱਤੀਆਂ ਉਨ੍ਹਾਂ ਉਹ ਸਿਰੇ ਚੜ੍ਹਾਈਆਂ। ਉਨ੍ਹਾਂ ਨੇ ਕੋਈ ਹੁਕਮ ਦੇ ਖਿਲਾਫ਼ ਕਾਰਜ ਨਾ ਕੀਤਾ। ਜੋ ਹੁਕਮ ਉਸ ਨੇ ਲੇਵੀਆਂ ਨੂੰ ਖਜ਼ਾਨਿਆਂ ਬਾਰੇ ਦਿੱਤਾ ਉਹ ਉਸ ਤੋਂ ਵੀ ਬਾਹਰੇ ਨਾ ਹੋਏ।
ਪੌਲੁਸ ਅਤੇ ਸੀਲਾਸ ਥਸਲੁਨੀਕੇ ਵਿੱਚ
17 ਤਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸਲੁਨੀਕੇ ਸ਼ਹਿਰ ਵਿੱਚ ਆਏ, ਜਿੱਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ। 2 ਪੌਲੁਸ ਪ੍ਰਾਰਥਨਾ ਸਥਾਨ ਦੇ ਅੰਦਰ ਗਿਆ ਅਤੇ ਉਨ੍ਹਾਂ ਨਾਲ ਵਿੱਚਾਰ ਕੀਤਾ, ਜਿਵੇਂ ਉਹ ਹਰ ਸਬਤ ਦੇ ਦਿਨ ਤਿੰਨ ਹਫ਼ਤਿਆਂ ਲਈ ਪੋਥੀਆਂ ਬਾਰੇ ਕਰਦਾ ਸੀ। 3 ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁੱਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉੱਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।” 4 ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁੜੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋ ਗਏ।
5 ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲੱਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਖੜ੍ਹਾ ਕਰ ਸੱਕਣ। 6 ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉੱਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿੱਚ ਕੇ ਸ਼ਹਿਰ ਦੇ ਆਗੂਆਂ ਸਾਹਮਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁੱਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇੱਥੇ ਵੀ ਆ ਪਹੁੰਚੇ ਹਨ। 7 ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉੱਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।”
8 ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ। 9 ਉਨ੍ਹਾਂ ਨੇ ਯਾਸੋਨ ਅਤੇ ਹੋਰ ਨਿਹਚਾਵਾਨਾਂ ਤੇ ਜ਼ੁਰਮਾਨਾ ਲਗਾਇਆ ਤੇ ਫ਼ਿਰ ਉਨ੍ਹਾਂ ਨੂੰ ਜਾਣ ਦਿੱਤਾ।
2010 by World Bible Translation Center