Revised Common Lectionary (Complementary)
9 ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।”
ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ। 10 ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।
11 ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।
12 ਕਈ ਸਾਲਾਂ ਤੱਕ ਤੁਹਾਡੇ ਸ਼ਹਿਰ ਤਬਾਹ ਹੁੰਦੇ ਰਹੇ ਹਨ। ਪਰ ਨਵੇਂ ਸ਼ਹਿਰ ਉਸਾਰੇ ਜਾਣਗੇ ਅਤੇ ਇਨ੍ਹਾਂ ਸ਼ਹਿਰਾਂ ਦੀਆਂ ਬੁਨਿਆਦਾਂ ਬਹੁਤ ਸਾਰੇ ਸਾਲਾਂ ਤੱਕ ਕਾਇਮ ਰਹਿਣਗੀਆਂ। ਤੁਹਾਨੂੰ ਸੱਦਿਆ ਜਾਵੇਗਾ, “ਉਹ ਜਿਹੜਾ ਕੰਧਾਂ ਦੀ ਮੁਰੰਮਤ ਕਰਦਾ ਹੈ।” ਅਤੇ ਤੁਹਾਨੂੰ ਬੁਲਾਇਆ ਜਾਵੇਗਾ, ਉਹ ਜਿਹੜਾ ਰਾਹਾਂ ਅਤੇ ਮਕਾਨਾਂ ਦੀ ਉਸਾਰੀ ਕਰਦਾ ਹੈ।
13 ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸੰਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ। 14 ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
18 ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ। 19 ਉੱਥੇ ਕੋਈ ਤੁਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀ ਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ। 20 ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸੱਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾੜ ਨੂੰ ਛੂੰਹਦਾ ਹੈ ਇਹ ਪੱਥਰਾਂ ਨਾਲ ਮਾਰਿਆ ਜਾਣਾ ਚਾਹੀਦਾ।” [a] 21 ਜਿਹੜੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।” [b]
22 ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ। 23 ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ। 24 ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
25 ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। 26 ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।” [c] 27 ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ।
28 ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ। 29 ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।
ਯਿਸੂ ਦਾ ਸਬਤ ਦੇ ਦਿਨ ਇੱਕ ਬਿਮਾਰ ਔਰਤ ਨੂੰ ਠੀਕ ਕਰਨਾ
10 ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ। 11 ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ। 12 ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!” 13 ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।
14 ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸ ਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇੱਥੇ ਨਾ ਆਵੇ।”
15 ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਉਣ ਨਹੀਂ ਲਿਜਾਂਦੇ? 16 ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।” 17 ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹੜੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀੜ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬੜੇ ਖੁਸ਼ ਸਨ।
2010 by World Bible Translation Center