Revised Common Lectionary (Complementary)
21 ਯਹੋਵਾਹ, ਤੁਸੀਂ ਮੇਰੇ ਮਾਲਕ ਹੋ, ਇਸ ਲਈ ਮੇਰੇ ਨਾਲ ਅਜਿਹਾ ਵਿਹਾਰ ਕਰੋ ਜਿਸ ਨਾਲ ਤੁਹਾਡੇ ਨਾਮ ਦੀ ਸ਼ੋਭਾ ਹੋਵੇ।
ਤੁਹਾਡੇ ਅੰਦਰ ਕਿੰਨਾ ਜ਼ਿਆਦਾ ਪਿਆਰ ਹੈ, ਇਸ ਲਈ ਮੈਨੂੰ ਬਚਾਉ।
22 ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ,
ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।
23 ਮੈਨੂੰ ਲੱਗਦਾ ਹੈ ਜਿਵੇਂ ਮੇਰੀ ਜ਼ਿੰਦਗੀ ਮੁੱਕ ਗਈ ਹੈ, ਜਿਵੇਂ ਸ਼ਾਮ ਵੇਲੇ ਪਰਛਾਵੇਂ ਹੁੰਦੇ ਹਨ।
ਮੈਂ ਉਸ ਪਿੱਸੂ ਵਰਗਾ ਮਹਿਸੂਸ ਕਰਦਾ ਹਾਂ ਜਿਸ ਨੂੰ ਕਿਸੇ ਨੇ ਝਾੜਕੇ ਸੁੱਟ ਦਿੱਤਾ ਹੋਵੇ।
24 ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁੱਖਾ ਹਾਂ।
ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ।
25 ਬੁਰੇ ਆਦਮੀ ਮੇਰਾ ਅਪਮਾਨ ਕਰ ਰਹੇ ਹਨ।
ਉਹ ਮੇਰੇ ਵੱਲ ਵੇਖਦੇ ਹਨ ਅਤੇ ਸਿਰ ਹਿਲਾਉਂਦੇ ਹਨ।
26 ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰੋ।
ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਬਚਾਉ।
27 ਉਹ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੀ ਸਹਾਇਤਾ ਕੀਤੀ ਸੀ।
ਫ਼ੇਰ ਉਹ ਜਾਣ ਲੈਣਗੇ ਕਿ ਇਹ ਤੁਹਾਡੀ ਹੀ ਸ਼ਕਤੀ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
28 ਉਹ ਬੁਰੇ ਆਦਮੀ ਮੈਨੂੰ ਸਰਾਪ ਦਿੰਦੇ ਹਨ,
ਪਰ ਤੁਸੀਂ ਮੈਨੂੰ ਅਸੀਸ ਦੇ ਸੱਕਦੇ ਹੋ।
ਯਹੋਵਾਹ, ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕੀਤਾ ਇਸ ਲਈ ਉਨ੍ਹਾਂ ਨੂੰ ਹਰਾਉ।
ਫ਼ੇਰ, ਮੈਂ ਤੁਹਾਡਾ ਸੇਵਕ, ਪ੍ਰਸੰਨ ਹੋਵਾਂਗਾ।
29 ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ!
ਉਨ੍ਹਾਂ ਨੂੰ ਸ਼ਰਮਿੰਦਗੀ ਕੁੜਤੇ ਵਾਂਗ ਪਹਿਨਣ ਦਿਉ।
30 ਮੈਂ ਯਹੋਵਾਹ ਦਾ ਧੰਨਵਾਦ ਕਰਦਾ ਹਾਂ।
ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ।
31 ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ।
ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।
Israel Turned Away From God
20 ਇੱਕ ਦਿਨ, ਇਸਰਾਏਲ ਦੇ ਕੁਝ ਬਜ਼ੁਰਗ ਮੇਰੇ ਪਾਸ ਯਹੋਵਾਹ ਕੋਲੋ ਸਲਾਹ ਪੁੱਛਣ ਲਈ ਆਏ। ਇਹ ਦੇਸ ਨਿਕਾਲੇ ਦੇ 7ਵੇਂ ਵਰ੍ਹੇ ਦੇ 5ਵੇਂ ਮਹੀਨੇ (ਅਗਸਤ) ਦਾ 10ਵਾਂ ਦਿਨ ਸੀ। ਬਜ਼ੁਰਗ ਮੇਰੇ ਸਾਹਮਣੇ ਬੈਠ ਗਏ।
2 ਤਾਂ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 3 “ਆਦਮੀ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਕੀ ਤੁਸੀਂ ਲੋਕ ਮੇਰੀ ਸਲਾਹ ਮੰਗਣ ਆਏ ਹੋ? ਜੇ ਤੁਸੀਂ ਅਜਿਹਾ ਕਰਨ ਲਈ ਆਏ ਹੋ, ਤਾਂ ਮੈਂ ਤੁਹਾਨੂੰ ਇਹ ਨਹੀਂ ਦੇਵਾਂਗਾ। ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’ 4 ਕੀ ਤੁਹਾਨੂੰ ਉਨ੍ਹਾਂ ਬਾਰੇ ਨਿਆਂ ਕਰਨਾ ਚਾਹੀਦਾ ਹੈ? ਕੀ ਤੁਸੀਂ ਉਨ੍ਹਾਂ ਦਾ ਨਿਆਂ ਕਰੋਂਗੇ, ਆਦਮੀ ਦੇ ਪੁੱਤਰ? ਤੁਹਾਨੂੰ ਉਨ੍ਹਾਂ ਨੂੰ ਉਹ ਭਿਆਨਕ ਗੱਲਾਂ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਦੇ ਪੁਰਖਿਆਂ ਨੇ ਕੀਤੀਆਂ ਹਨ। 5 ਤੁਹਾਨੂੰ ਉਨ੍ਹਾਂ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ਜਿਸ ਦਿਨ ਮੈ ਇਸਰਾਏਲ ਨੂੰ ਚੁਣਿਆ ਸੀ, ਮੈਂ ਯਕੱੂਬ ਦੇ ਪਰਿਵਾਰ ਲਈ ਹੱਥ ਖੜ੍ਹਾ ਕੀਤਾ ਸੀ ਅਤੇ ਉਨ੍ਹਾਂ ਨਾਲ ਮਿਸਰ ਵਿੱਚ ਇੱਕ ਇਕਰਾਰ ਕੀਤਾ ਸੀ। ਮੈਂ ਆਪਣਾ ਹੱਥ ਖੜ੍ਹਾ ਕੀਤਾ ਸੀ ਅਤੇ ਆਖਿਆ ਸੀ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ।” 6 ਉਸ ਦਿਨ, ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਜਾਣ ਦਾ ਇਕਰਾਰ ਕੀਤਾ ਸੀ ਉਸ ਧਰਤੀ ਵੱਲ ਤੁਹਾਡੀ ਅਗਵਾਈ ਕੀਤੀ ਸੀ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। [a] ਇਹ ਸਾਰੇ ਦੇਸਾਂ ਵਿੱਚੋਂ ਸਭ ਤੋਂ ਸੁੰਦਰ ਸੀ!
7 “‘ਮੈਂ ਇਸਰਾਏਲ ਦੇ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣੇ ਭਿਆਨਕ ਬੁੱਤਾਂ ਨੂੰ ਪਰ੍ਹਾਂ ਸੁੱਟ ਦੇਣ। ਮੈਂ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਮਿਸਰ ਦੀਆਂ ਮੂਰਤੀਆਂ ਨਾਲ ਨਾਪਾਕ ਨਾ ਹੋਣ। “ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” 8 ਪਰ ਉਹ ਮੇਰੇ ਵਿਰੁੱਧ ਹੋ ਗਏ ਅਤੇ ਮੈਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨੂੰ ਨਹੀਂ ਸੁੱਟਿਆ। ਉੱਨ੍ਹਾਂ ਨੇ ਆਪਣੀਆਂ ਮੂਰਤੀਆਂ ਨੂੰ ਮਿਸਰ ਵਿੱਚ ਨਹੀਂ ਛੱਡਿਆ। ਇਸ ਲਈ ਮੈਂ (ਪਰਮੇਸ਼ੁਰ ਨੇ) ਉਨ੍ਹਾਂ ਨੂੰ ਮਿਸਰ ਵਿੱਚ ਤਬਾਹ ਕਰਨ ਦਾ ਨਿਆਂ ਕੀਤਾ-ਮੈਂ ਉਨ੍ਹਾਂ ਨੂੰ ਆਪਣੇ ਕਹਿਰ ਦੀ ਪੂਰੀ ਤਾਕਤ ਮਹਿਸੂਸ ਕਰਨ ਦਿੱਤੀ। 9 ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ। 10 ਮੈਂ ਇਸਰਾਏਲ ਦੇ ਪਰਿਵਾਰ ਨੂੰ ਮਿਸਰ ਤੋਂ ਬਾਹਰ ਲੈ ਆਇਆ। ਮੈਂ ਉਨ੍ਹਾਂ ਦੀ ਮਾਰੂਬਲ ਵਿੱਚ ਅਗਵਾਈ ਕੀਤੀ। 11 ਫ਼ੇਰ ਮੈਂ ਉਨ੍ਹਾਂ ਨੂੰ ਅਪਣੇ ਕਨੂੰਨ ਦਿੱਤੇ। ਮੈਂ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਬਿਧੀਆਂ ਦੱਸ ਦਿੱਤੀਆਂ। ਜੇ ਕੋਈ ਬੰਦਾ ਉਨ੍ਹਾਂ ਬਿਧੀਆਂ ਤੇ ਚੱਲੇਗਾ ਤਾਂ ਉਹ ਜੀਵੇਗਾ। 12 ਮੈਂ ਉਨ੍ਹਾਂ ਨੂੰ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਵੀ ਦੱਸ ਦਿੱਤਾ ਸੀ। ਉਹ ਖਾਸ ਦਿਨ ਮੇਰੇ ਅਤੇ ਉਨ੍ਹਾਂ ਦੇ ਦਰਮਿਆਨ ਖਾਸ ਨਿਸ਼ਾਨ ਸਨ। ਉਨ੍ਹਾਂ ਨੇ ਦਰਸਾਇਆ ਕਿ ਮੈਂ ਯਹੋਵਾਹ ਹਾਂ ਅਤੇ ਉਨ੍ਹਾਂ ਨੂੰ ਆਪਣੇ ਲਈ ਖਾਸ ਬਣਾ ਰਿਹਾ ਸਾਂ।
13 “‘ਪਰ ਇਸਰਾਏਲ ਦਾ ਪਰਿਵਾਰ ਮਾਰੂਬਲ ਵਿੱਚ ਮੇਰੇ ਵਿਰੁੱਧ ਹੋ ਗਿਆ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਜੇ ਕੋਈ ਬੰਦਾ ਉਨ੍ਹਾਂ ਕਨੂੰਨ ਨੂੰ ਮਂਨੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਾਰੀ ਕੰਮ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਵਿੱਚ ਬਰਬਾਦ ਕਰਨ ਦਾ ਨਿਆਂ ਕੀਤਾ-ਆਪਣੇ ਕਹਿਰ ਦੀ ਪੂਰੀ ਤਾਕਤ ਉਨ੍ਹਾਂ ਨੂੰ ਮਹਿਸੂਸ ਕਰਨ ਦਿੱਤੀ। 14 ਪਰ ਮੈਂ ਉਨ੍ਹਾਂ ਨੂੰ ਬਰਬਾਦ ਨਹੀਂ ਕੀਤਾ। ਹੋਰਨਾਂ ਕੌਮਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ, ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਤਬਾਹ ਨਹੀਂ ਕੀਤਾ। 15 ਮੈਂ ਉਨ੍ਹਾਂ ਲੋਕਾਂ ਨਾਲ ਮਾਰੂਬਲ ਵਿੱਚ ਇੱਕ ਹੋਰ ਇਕਰਾਰ ਕੀਤਾ। ਮੈਂ ਇਕਰਾਰ ਕੀਤਾ ਕਿ ਮੈਂ ਉਨ੍ਹਾਂ ਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਮੈਂ ਉਨ੍ਹਾਂ ਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਉਹ ਸਾਰੇ ਦੇਸਾਂ ਨਾਲੋਂ ਸੁੰਦਰ ਸੀ!
16 “‘ਇਸਰਾਏਲ ਦੇ ਲੋਕਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਇਸ ਲਈ ਕੀਤੀਆਂ ਕਿਉਂ ਕਿ ਉਨ੍ਹਾਂ ਦੇ ਦਿਲ ਬੁੱਤਾਂ ਨਾਲ ਜੁੜੇ ਹੋਏ ਸਨ। 17 ਪਰ ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ, ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ।
ਸਾਨੂੰ ਪਰਮੇਸ਼ੁਰ ਦੇ ਅਨੁਯਾਈ ਬਣੇ ਰਹਿਣਾ ਜਾਰੀ ਰੱਖਣਾ ਚਾਹੀਦਾ
7 ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ:
“ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
8 ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ।
ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ।
9 ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ।
ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
10 ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ।
ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ।
ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’
11 ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ:
‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’” (A)
12 ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ। 13 ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ। 14 ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ। 15 ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ:
“ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” (B)
16 ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ। 17 ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ। 18 ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ। 19 ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।
4 ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹੜਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸੱਕੀਏ। ਇਸ ਲਈ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ। 2 ਮੁਕਤੀ ਦਾ ਮਾਰਗ ਸਾਨੂੰ ਦੱਸਿਆ ਗਿਆ ਸੀ ਜਿਵੇਂ ਉਨ੍ਹਾਂ ਲੋਕਾਂ ਨੂੰ ਦੱਸਿਆ ਗਿਆ ਸੀ। ਪਰ ਜਿਹੜੇ ਉਪਦੇਸ਼ ਉਨ੍ਹਾਂ ਲੋਕਾਂ ਨੇ ਸੁਣੇ ਉਸਦੀ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਹੋਈ। ਲੋਕਾਂ ਨੇ ਉਹ ਉਪਦੇਸ਼ਾਂ ਨੂੰ ਸੁਣਿਆਂ ਪਰ ਉਸ ਨੂੰ ਵਿਸ਼ਵਾਸ ਨਾਲ ਪ੍ਰਾਪਤ ਨਹੀਂ ਕੀਤਾ। 3 ਅਸੀਂ ਲੋਕ, ਜਿਹੜੇ ਨਿਹਚਾ ਰੱਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ,
“ਕ੍ਰੋਧ ਵਿੱਚ ਮੈਂ ਸੌਂਹ ਖਾਧੀ:
‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।’” (C)
ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁੱਕਿਆ ਸੀ, ਜਿਸ ਸਮੇਂ ਤੋਂ ਉਸ ਨੇ ਇਹ ਦੁਨੀਆਂ ਸਾਜੀ ਸੀ, ਉਸ ਨੇ ਇੰਝ ਆਖਿਆ। 4 ਪੋਥੀਆਂ ਵਿੱਚ ਇੱਕ ਜਗ਼੍ਹਾ, ਪਰਮੇਸ਼ੁਰ ਨੇ ਹਫ਼ਤੇ ਦੇ ਸੱਤਵੇਂ ਦਿਨ ਬਾਰੇ ਇਹ ਬੋਲਿਆ ਸੀ; “ਪਰਮੇਸ਼ੁਰ ਨੇ ਆਪਣੇ ਸਾਰੇ ਕਾਰਜ ਪੂਰਨ ਕਰ ਦਿੱਤੇ ਅਤੇ ਸੱਤਵੇਂ ਦਿਨ ਉਸ ਨੇ ਅਰਾਮ ਕੀਤਾ।” [a] 5 ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵੜਨਗੇ।”
6 ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂ ਕਿ ਉਹ ਆਗਿਆਕਾਰੀ ਨਹੀਂ ਸਨ। 7 ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸ ਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸ ਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ:
“ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ,
ਤਾਂ ਅਤੀਤ ਦੀ ਤਰ੍ਹਾਂ ਜ਼ਿੱਦੀ ਨਾ ਬਣੋ।” (D)
8 ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਇਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨ “ਅੱਜ ਦੇ ਦਿਨ” ਬਾਰੇ ਗੱਲ ਕੀਤੀ ਹੈ। 9 ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ। 10 ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹੜਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾ ਲਿਆ ਹੈ। 11 ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵੜਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ।
2010 by World Bible Translation Center