Revised Common Lectionary (Complementary)
21 ਯਹੋਵਾਹ, ਤੁਸੀਂ ਮੇਰੇ ਮਾਲਕ ਹੋ, ਇਸ ਲਈ ਮੇਰੇ ਨਾਲ ਅਜਿਹਾ ਵਿਹਾਰ ਕਰੋ ਜਿਸ ਨਾਲ ਤੁਹਾਡੇ ਨਾਮ ਦੀ ਸ਼ੋਭਾ ਹੋਵੇ।
ਤੁਹਾਡੇ ਅੰਦਰ ਕਿੰਨਾ ਜ਼ਿਆਦਾ ਪਿਆਰ ਹੈ, ਇਸ ਲਈ ਮੈਨੂੰ ਬਚਾਉ।
22 ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ,
ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।
23 ਮੈਨੂੰ ਲੱਗਦਾ ਹੈ ਜਿਵੇਂ ਮੇਰੀ ਜ਼ਿੰਦਗੀ ਮੁੱਕ ਗਈ ਹੈ, ਜਿਵੇਂ ਸ਼ਾਮ ਵੇਲੇ ਪਰਛਾਵੇਂ ਹੁੰਦੇ ਹਨ।
ਮੈਂ ਉਸ ਪਿੱਸੂ ਵਰਗਾ ਮਹਿਸੂਸ ਕਰਦਾ ਹਾਂ ਜਿਸ ਨੂੰ ਕਿਸੇ ਨੇ ਝਾੜਕੇ ਸੁੱਟ ਦਿੱਤਾ ਹੋਵੇ।
24 ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁੱਖਾ ਹਾਂ।
ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ।
25 ਬੁਰੇ ਆਦਮੀ ਮੇਰਾ ਅਪਮਾਨ ਕਰ ਰਹੇ ਹਨ।
ਉਹ ਮੇਰੇ ਵੱਲ ਵੇਖਦੇ ਹਨ ਅਤੇ ਸਿਰ ਹਿਲਾਉਂਦੇ ਹਨ।
26 ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰੋ।
ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਬਚਾਉ।
27 ਉਹ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੀ ਸਹਾਇਤਾ ਕੀਤੀ ਸੀ।
ਫ਼ੇਰ ਉਹ ਜਾਣ ਲੈਣਗੇ ਕਿ ਇਹ ਤੁਹਾਡੀ ਹੀ ਸ਼ਕਤੀ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
28 ਉਹ ਬੁਰੇ ਆਦਮੀ ਮੈਨੂੰ ਸਰਾਪ ਦਿੰਦੇ ਹਨ,
ਪਰ ਤੁਸੀਂ ਮੈਨੂੰ ਅਸੀਸ ਦੇ ਸੱਕਦੇ ਹੋ।
ਯਹੋਵਾਹ, ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕੀਤਾ ਇਸ ਲਈ ਉਨ੍ਹਾਂ ਨੂੰ ਹਰਾਉ।
ਫ਼ੇਰ, ਮੈਂ ਤੁਹਾਡਾ ਸੇਵਕ, ਪ੍ਰਸੰਨ ਹੋਵਾਂਗਾ।
29 ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ!
ਉਨ੍ਹਾਂ ਨੂੰ ਸ਼ਰਮਿੰਦਗੀ ਕੁੜਤੇ ਵਾਂਗ ਪਹਿਨਣ ਦਿਉ।
30 ਮੈਂ ਯਹੋਵਾਹ ਦਾ ਧੰਨਵਾਦ ਕਰਦਾ ਹਾਂ।
ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ।
31 ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ।
ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।
33 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਕਰਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਉੱਤੇ ਇੱਕ ਰਾਜੇ ਵਾਂਗ ਰਾਜ ਕਰਾਂਗਾ। ਪਰ ਮੈਂ ਆਪਣੇ ਤਾਕਤਵਰ ਹੱਥਾਂ ਨੂੰ ਚੁੱਕਾਂਗਾ ਅਤੇ ਤੁਹਾਨੂੰ ਸਜ਼ਾ ਦੇਵਾਂਗਾ। ਮੈਂ ਆਪਣੇ ਕਹਿਰ ਤੁਹਾਡੇ ਲਈ ਦਰਸਾਵਾਂਗਾ! 34 ਮੈਂ ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਤੋਂ ਬਾਹਰ ਲੈ ਆਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਵਿੱਚਕਾਰ ਖਿੰਡਾਇਆ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਉਨ੍ਹਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਪਰ ਮੈਂ ਆਪਣਾ ਤਾਕਤਵਰ ਹੱਥ ਉੱਠਾਵਾਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ। 35 ਮੈਂ ਤੁਹਾਨੂੰ ਇੱਕ ਮਾਰੂਬਲ ਵਿੱਚ ਲੈ ਜਾਵਾਂਗਾ ਜਿਵੇਂ ਮੈਂ ਪਹਿਲਾਂ ਕੀਤਾ ਸੀ। ਪਰ ਇਹ ਥਾਂ ਅਜਿਹੀ ਹੋਵੇਗੀ ਜਿੱਥੇ ਹੋਰ ਕੌਮਾਂ ਰਹਿੰਦੀਆਂ ਹੋਣਗੀਆਂ। ਅਸੀਂ ਆਮ੍ਹੋ ਸਾਹਮਣੇ ਖੜ੍ਹੇ ਹੋਵਾਂਗੇ ਅਤੇ ਮੈਂ ਤੁਹਾਡੇ ਬਾਰੇ ਨਿਆਂ ਕਰਾਂਗ। 36 ਮੈਂ ਤੁਹਾਡੇ ਬਾਰੇ ਓਸੇ ਤਰ੍ਹਾਂ ਨਿਆਂ ਕਰਾਂਗਾ ਜਿਵੇਂ ਮੈਂ ਤੁਹਾਡੇ ਪੁਰਖਿਆਂ ਬਾਰੇ ਮਿਸਰ ਦੇ ਨਜ਼ਦੀਕ ਮਾਰੂਬਲ ਅੰਦਰ ਕੀਤਾ ਸੀ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
37 “ਮੈਂ ਤੁਹਾਡਾ ਦੋਸ਼ੀਆਂ ਵਜੋਂ ਨਿਆਂ ਕਰਾਂਗਾ ਅਤੇ ਇਕਰਾਰਨਾਮੇ ਅਨੁਸਾਰ ਤੁਹਾਨੂੰ ਸਜ਼ਾ ਦੇਵਾਂਗਾ। 38 ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੱਢ ਦਿਆਂਗਾ ਜਿਹੜੇ ਮੇਰੇ ਵਿਰੁੱਧ ਹੋ ਗਏ ਸਨ ਅਤੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੀ ਮਾਤਭੂਮੀ ਵਿੱਚੋਂ ਕੱਢ ਦਿਆਂਗਾ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
39 ਹੁਣ, ਇਸਰਾਏਲ ਦੇ ਪਰਿਵਾਰ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਜੇ ਕੋਈ ਬੰਦਾ ਆਪਣੇ ਬੁੱਤਾਂ ਦੀ ਉਪਾਸਨਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦਿਓ ਅਤੇ ਕਰਨ ਦਿਓ ਉਪਾਸਨਾ ਉਨ੍ਹਾਂ ਦੀ। ਪਰ ਬਾਦ ਵਿੱਚ, ਤੁਸੀਂ ਇਹ ਨਾ ਸੋਚਣਾ ਕਿ ਤੁਸੀਂ ਮੇਰੇ ਕੋਲੋਂ ਸਲਾਹ ਪ੍ਰਾਪਤ ਕਰੋਂਗੇ! ਤੁਸੀਂ ਮੇਰੇ ਨਾਮ ਨੂੰ ਹੋਰ ਵੱਧੇਰੇ ਬਰਬਾਦ ਨਹੀਂ ਕਰੋਂਗੇ! ਜਦੋਂ ਤੀਕ ਤੁਸੀਂ ਆਪਣੇ ਬੁੱਤਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਰਹੋਁਗੇ।”
40 ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਲੋਕਾਂ ਨੂੰ ਮੇਰੇ ਪਵਿੱਤਰ ਪਰਬਤ ਵੱਲ ਜ਼ਰੂਰ ਆਉਣਾ ਚਾਹੀਦਾ ਹੈ-ਇਸਰਾਏਲ ਦੇ ਉੱਚੇ ਪਰਬਤ ਵੱਲ-ਮੇਰੀ ਸੇਵਾ ਕਰਨ ਲਈ। ਇਸਰਾਏਲ ਦਾ ਪੂਰਾ ਪਰਿਵਾਰ ਆਪਣੀ ਧਰਤੀ ਉੱਤੇ ਹੋਵੇਗਾ। ਉਹ ਉੱਥੇ ਆਪਣੇ ਦੇਸ ਅੰਦਰ ਹੋਣਗੇ। ਉਹੀ ਉਹ ਥਾਂ ਹੈ ਜਿੱਥੇ ਤੁਸੀਂ ਮੇਰੇ ਕੋਲ ਸਲਾਹ ਲੈਣ ਲਈ ਆ ਸੱਕਦੇ ਹੋ। ਅਤੇ ਤੁਹਾਨੂੰ ਮੇਰੇ ਕੋਲ ਉਸੇ ਥਾਂ ਉੱਤੇ ਆਪਣੀਆਂ ਭੇਟਾਂ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਉਸੇ ਥਾਂ ਉੱਤੇ ਮੇਰੇ ਲਈ ਆਪਣੀਆਂ ਫ਼ਸਲਾਂ ਦਾ ਪਹਿਲਾ ਹਿੱਸਾ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਸਾਰੀਆਂ ਪਵਿੱਤਰ ਸੁਗ਼ਾਤਾਂ ਮੇਰੇ ਲਈ ਓਸੇ ਥਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ। 41 ਫ਼ੇਰ ਮੈਂ ਤੁਹਾਡੀਆਂ ਬਲੀਆਂ ਦੀ ਮਿੱਠੀ ਸੁਗੰਧ ਤੋਂ ਪ੍ਰਸੰਨ ਹੋਵਾਂਗਾ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮੈਂ ਤੁਹਾਨੂੰ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਮੁੜਕੇ ਆਪਣੇ ਖਾਸ ਬੰਦੇ ਬਣਾ ਲਵਾਂਗਾ। ਅਤੇ ਉਹ ਸਾਰੀਆਂ ਕੌਮਾਂ ਇਸ ਨੂੰ ਦੇਖਣਗੀਆਂ। 42 ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਓਦੋਁ ਜਾਣੋਗੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਇਹ ਓਹੀ ਥਾਂ ਹੈ ਜਿਸ ਨੂੰ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। 43 ਉਸ ਦੇਸ਼ ਵਿੱਚ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਨੂੰ ਚੇਤੇ ਕਰੋਂਗੇ ਜਿਹੜੀਆਂ ਤੁਸੀਂ ਕੀਤੀਆਂ ਸਨ ਅਤੇ ਜਿਨ੍ਹਾਂ ਨੇ ਤੁਹਾਨੂੰ ਨਾਪਾਕ ਬਣਾਇਆ ਸੀ। ਅਤੇ ਤੁਸੀਂ ਆਪਣੀਆਂ ਕੀਤੀਆਂ ਬਦ-ਗੱਲਾਂ ਕਾਰਣ ਆਪਣੇ-ਆਪ ਨਾਲ ਨਫ਼ਰਤ ਕਰੋਂਗੇ। 44 ਇਸਰਾਏਲ ਦੇ ਪਰਿਵਾਰ, ਤੂੰ ਬਹੁਤ ਮੰਦੀਆਂ ਗੱਲਾਂ ਕੀਤੀਆਂ। ਅਤੇ ਤੈਨੂੰ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਹੈ। ਪਰ ਆਪਣੇ ਚੰਗੇ ਨਾਮ ਦਾ ਬਚਾਉ ਕਰਨ ਖਾਤਰ, ਮੈਂ ਤੁਹਾਨੂੰ ਉਹ ਸਜ਼ਾ ਨਹੀਂ ਦੇਵਾਂਗਾ ਜਿਸਦੇ ਤੁਸੀਂ ਸੱਚਮੁੱਚ ਅਧਿਕਾਰੀ ਹੋ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
ਯਿਸੂ ਸਬਤ ਦੇ ਦਿਨ ਇੱਕ ਆਦਮੀ ਨੂੰ ਰਾਜੀ ਕਰਦਾ ਹੈ(A)
6 ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉੱਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ। 7 ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ। 8 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ। 9 ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁੱਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”
10 ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕੱਢਿਆ ਤਾਂ ਉਹ ਬਿਲਕੁਲ ਠੀਕ ਸੀ। 11 ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
2010 by World Bible Translation Center