Revised Common Lectionary (Complementary)
112 ਯਹੋਵਾਹ ਦੀ ਉਸਤਤਿ ਕਰੋ!
ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ।
ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
2 ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ।
ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।
3 ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ
ਅਤੇ ਉਸਦੀ ਚੰਗਿਆਈ ਸਦਾ ਰਹੇਗੀ।
4 ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ।
ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।
5 ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ।
ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।
6 ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ।
ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
7 ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ।
ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।
8 ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ।
ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।
9 ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ।
ਅਤੇ ਉਸਦੀ ਨੇਕੀ ਸਦਾ ਰਹੇਗੀ।
10 ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ।
ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ।
ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।
6 ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।
7 ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕੰਜ਼ਾ ਹਨ।
8 ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।
9 ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ।
10 ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ।
11 ਅਮੀਰ ਆਦਮੀ ਸਮਝਦਾ ਹੈ ਕਿ ਉਸ ਦੀ ਦੌਲਤ ਇੱਕ ਵਗਲੇ ਹੋਏ ਸਹਿਰ ਵਾਂਗ ਹੈ। ਉਹ ਇਸ ਨੂੰ ਇੱਕ ਨਾ ਮਾਪੇ ਜਾਣ ਵਾਲੀ ਕੰਧ ਵਾਂਗ ਵੇਖਦਾ ਹੈ।
12 ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।
ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ
7 ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ। 8 ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਲੈਂਦਾ ਹੈ। 9 ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ। 10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ। 11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
2010 by World Bible Translation Center