Revised Common Lectionary (Complementary)
6 ਰਾਜੇ ਦੇ ਸਾਹਮਣੇ ਆਪਣੇ ਬਾਰੇ ਫ਼ੜ੍ਹਾਂ ਨਾ ਮਾਰੋ। ਇਹ ਨਾ ਆਖੋ ਕਿ ਤੁਸੀਂ ਪ੍ਰਸਿੱਧ ਵਿਅਕਤੀ ਹੋ। 7 ਇਹ ਗੱਲ ਬਿਹਤਰ ਹੈ ਕਿ ਰਾਜਾ ਤੁਹਾਨੂੰ ਆਪਣੀ ਹਜ਼ੂਰੀ ਵਿੱਚ ਬੁਲਾਵੇ, ਬਜਾਏ ਇਸਦੇ ਕਿ ਉਹ ਤੁਹਾਨੂੰ ਕਚਿਹਰੀ ਦੇ ਸਾਹਮਣੇ ਅਪਮਾਨਿਤ ਕਰੇ।
112 ਯਹੋਵਾਹ ਦੀ ਉਸਤਤਿ ਕਰੋ!
ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ।
ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
2 ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ।
ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।
3 ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ
ਅਤੇ ਉਸਦੀ ਚੰਗਿਆਈ ਸਦਾ ਰਹੇਗੀ।
4 ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ।
ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।
5 ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ।
ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।
6 ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ।
ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
7 ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ।
ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।
8 ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ।
ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।
9 ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ।
ਅਤੇ ਉਸਦੀ ਨੇਕੀ ਸਦਾ ਰਹੇਗੀ।
10 ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ।
ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ।
ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।
ਇਹੋ ਜਿਹੀ ਆਰਾਧਨਾ ਕਰੋ ਜੋ ਕਿ ਪਰਮੇਸ਼ਰ ਨੂੰ ਪ੍ਰਸੰਨ ਕਰੇ
13 ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ। 2 ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ। 3 ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।
4 ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ। 5 ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ,
“ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ।
ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।” (A)
6 ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ,
“ਪਰਮੇਸ਼ੁਰ ਮੇਰਾ ਸਹਾਇਕ ਹੈ
ਅਤੇ ਮੈਂ ਨਹੀਂ ਡਰਾਂਗਾ।
ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।” (B)
7 ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ। 8 ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।
15 ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ। 16 ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
ਕੀ ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਯੋਗ ਹੈ?
14 ਇੱਕ ਸਬਤ ਦੇ ਦਿਨ ਯਿਸੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਉਸ ਨਾਲ ਭੋਜਨ ਕਰਨ ਲਈ ਗਿਆ। ਉੱਥੇ ਸਭ ਲੋਕ ਬੜੇ ਧਿਆਨ ਨਾਲ ਯਿਸੂ ਨੂੰ ਵੇਖ ਰਹੇ ਸਨ।
ਆਪਣੇ-ਆਪ ਨੂੰ ਬਹੁਤਾ ਮਹੱਤਵਪੂਰਣ ਨਾ ਸਮਝੋ
7 ਉਸ ਸਮੇਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਵਿੱਚੋਂ ਕੁਝ ਮਹਿਮਾਨ, ਆਪਣੇ ਵਾਸਤੇ, ਉਸ ਖਾਣੇ ਦੀ ਮੇਜ ਤੇ ਮਹੱਤਵਪੂਰਣ ਥਾਵਾਂ ਚੁਣ ਰਹੇ ਸਨ ਤਾਂ ਉਸ ਨੇ ਇਹ ਦ੍ਰਿਸ਼ਟਾਂਤ ਦਿੱਤਾ, 8 “ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵੱਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸੱਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵੱਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ। 9 ਜਦੋਂ ਤੁਸੀਂ ਸਭ ਤੋਂ ਵੱਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸੱਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿੱਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।
10 “ਇਸ ਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹੜੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵੱਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨਾਂ ਦੇ ਸਾਹਮਣੇ ਤੇਰੀ ਇੱਜ਼ਤ ਹੋਵੇਗੀ। 11 ਹਰ ਕੋਈ ਜੋ ਆਪਣੇ-ਆਪ ਨੂੰ ਮਹਾਨ ਬਣਾਉਂਦਾ ਹੈ ਉਹ ਨਿਮ੍ਰ ਬਣਾਇਆ ਜਾਵੇਗਾ। ਪਰ ਜੋ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਉਸ ਨੂੰ ਮਹਾਨ ਬਣਾਇਆ ਜਾਵੇਗਾ।”
ਤੁਹਾਨੂੰ ਇਨਾਮ ਦਿੱਤਾ ਜਾਵੇਗਾ
12 ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸ ਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ। 13 ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗੜਿਆਂ, ਟੁੰਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ। 14 ਤਾਂ ਤੇਰੇ ਤੇ ਕਿਰਪਾ ਹੋਵੇਗੀ, ਕਿਉਂਕਿ ਇਨ੍ਹਾਂ ਲੋਕਾਂ ਕੋਲ ਤੈਨੂੰ ਬਦਲੇ ਵਿੱਚ ਵਾਪਸ ਦੇਣ ਲਈ ਕੁਝ ਨਹੀਂ ਹੋਵੇਗਾ। ਤਾਂ ਜਦੋਂ ਧਰਮੀ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਤਦ, ਤੈਨੂੰ ਤੇਰਾ ਫ਼ਲ ਦਿੱਤਾ ਜਾਵੇਗਾ।”
2010 by World Bible Translation Center