Revised Common Lectionary (Complementary)
ਟੇਥ
65 ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ।
ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ।
66 ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ।
ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।
67 ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ।
ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ।
68 ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ।
ਮੈਨੂੰ ਆਪਣੇ ਨੇਮ ਸਿੱਖਾਉ।
69 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ।
ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ।
70 ਬਹੁਤ ਲੋਕ ਮੂਰਖ ਹਨ।
ਪਰ ਮੈਨੂੰ ਤੁਹਾਡੀਆਂ ਸਿੱਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ।
71 ਮੇਰੇ ਲਈ ਦੁੱਖ ਭੋਗਣਾ ਚੰਗਾ ਸੀ।
ਮੈਂ ਤੁਹਾਡੇ ਨੇਮ ਸਿੱਖੋ।
72 ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ।
ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ।
ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ
14 ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ!
ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!
15 ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ।
ਪਰਮੇਸ਼ੁਰ ਸਦਾ ਜਿਉਂਦਾ ਹੈ।
ਪਰਮੇਸ਼ੁਰ ਦਾ ਨਾਮ ਪਵਿੱਤਰ ਹੈ।
ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ,
ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ।
ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ।
ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
16 ਮੈਂ ਸਦਾ ਹੀ ਲੜਦਾ ਨਹੀਂ ਰਹਾਂਗਾ,
ਮੈਂ ਹਮੇਸ਼ਾ ਕਹਿਰਵਾਨ ਨਹੀਂ ਹੋਵਾਂਗਾ।
ਜੇ ਮੈਂ ਕਹਿਰਵਾਨ ਹੋਇਆ ਰਿਹਾ ਤਾਂ ਮੇਰੇ ਸਾਹਮਣੇ ਆਦਮੀ ਦੀ ਰੂਹ ਮਰ ਜਾਵੇਗੀ,
ਉਹ ਜੀਵਨ ਜਿਹੜਾ ਮੈਂ ਦਿੱਤਾ ਸੀ।
17 ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ,
ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ।
ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ।
ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ।
ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ।
ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ।
18 ਮੈਂ ਦੇਖ ਲਿਆ ਜਿੱਧਰ ਇਸਰਾਏਲ ਗਿਆ ਸੀ।
ਇਸ ਲਈ ਮੈਂ ਉਸ ਨੂੰ ਅਰੋਗ ਕਰ ਦਿਆਂਗਾ।
ਮੈਂ ਉਸ ਨੂੰ ਸੱਕੂਨ ਪਹੁੰਚਾਵਾਂਗਾ ਅਤੇ ਉਸ ਨੂੰ ਬਿਹਤਰ ਮਹਿਸੂਸ ਕਰਨ ਵਾਲੇ ਸ਼ਬਦ ਆਖਾਂਗਾ।
ਫ਼ੇਰ ਉਹ ਤੇ ਉਸ ਦੇ ਲੋਕ ਉਦਾਸ ਨਹੀਂ ਹੋਣਗੇ।
19 ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ।
ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ।
ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!”
ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
20 ਪਰ ਮੰਦੇ ਲੋਕ ਗੁਸੈਲੇ ਸਮੁੰਦਰ ਵਰਗੇ ਹਨ।
ਉਹ ਸ਼ਾਂਤ ਅਤੇ ਸ਼ਾਂਤੀ ਭਰਪੂਰ ਨਹੀਂ ਹੋ ਸੱਕਦੇ।
ਉਹ ਗੁੱਸੇ ਵਿੱਚ ਹਨ,
ਅਤੇ ਸਮੁੰਦਰ ਵਾਂਗ ਗਾਰੇ ਨੂੰ ਰਿੜਕਦੇ ਨੇ।
21 ਮੇਰਾ ਪਰਮੇਸ਼ੁਰ ਆਖਦਾ ਹੈ,
“ਮੰਦੇ ਲੋਕਾਂ ਲਈ ਅਮਨ ਨਹੀਂ ਹੈ।”
ਵੱਡੇ ਭੋਜਨ ਬਾਰੇ ਇੱਕ ਦ੍ਰਿਸ਼ਟਾਂਤ(A)
15 ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”
16 ਯਿਸੂ ਨੇ ਉਸ ਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਅਵਤ ਦਿੱਤੀ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ। 17 ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’ 18 ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’ 19 ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋੜੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’ 20 ਤੀਜੇ ਮਨੁੱਖ ਨੇ ਕਿਹਾ, ‘ਮੇਰਾ ਹੁਣੇ-ਹੁਣੇ ਵਿਆਹ ਹੋਇਆ ਹੈ, ਮੈਂ ਨਹੀਂ ਆ ਸੱਕਦਾ।’
21 “ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
22 “ਬਾਦ ਵਿੱਚ ਨੌਕਰ ਨੇ ਆਕੇ ਕਿਹਾ, ‘ਮਾਲਕ ਤੂੰ ਮੈਨੂੰ ਜੋ ਕਰਨ ਲਈ ਕਿਹਾ ਮੈਂ ਓਹੀ ਕੀਤਾ, ਹੋਰ ਲੋਕਾਂ ਲਈ ਹਾਲੇ ਵੀ ਬਹੁਤ ਥਾਂ ਖਾਲੀ ਪਈ ਹੈ।’ 23 ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸੜਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ। 24 ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।’”
2010 by World Bible Translation Center