Revised Common Lectionary (Complementary)
ਭਾਗ
(ਜ਼ਬੂਰ 1-41)
1 ਉਹ ਵਿਅਕਤੀ ਵਡਭਾਗਾ ਹੈ
ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ
ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ।
ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।
2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ,
ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ।
ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ।
ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ
ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।
4 ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ।
ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।
5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ।
ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।
6 ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ,
ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।
12 “ਜੇ ਤੁਸੀਂ ਇਨ੍ਹਾਂ ਕਾਨੂੰਨਾ ਨੂੰ ਸੁਣੋਗੇ, ਅਤੇ ਜੇ ਤੁਸੀਂ ਇਨ੍ਹਾਂ ਦੀ ਪਾਲਣਾ ਕਰਨ ਵਿੱਚ ਧਿਆਨ ਦਿਉਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਆਪਣਾ ਪਿਆਰ ਦਾ ਇਕਰਾਰਨਾਮਾ ਪੂਰਾ ਕਰੇਗਾ। ਉਸ ਨੇ ਇਸਦਾ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 13 ਉਹ ਤੁਹਾਨੂੰ ਪਿਆਰ ਕਰੇਗਾ ਅਤੇ ਅਸੀਸ ਦੇਵੇਗਾ। ਉਹ ਤੁਹਾਡੀ ਕੌਮ ਵਿੱਚ ਵਾਧਾ ਕਰੇਗਾ। ਉਹ ਤੁਹਾਡੇ ਬੱਚਿਆਂ ਨੂੰ ਅਸੀਸ ਦੇਵੇਗਾ। ਉਹ ਤੁਹਾਡੇ ਖੇਤਾਂ ਨੂੰ ਚੰਗੀਆਂ ਫ਼ਸਲਾਂ ਦੀ ਅਸੀਸ ਦੇਵੇਗਾ। ਉਹ ਤੁਹਾਨੂੰ ਅਨਾਜ, ਨਵੀਂ ਮੈਅ ਅਤੇ ਤੇਲ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਵੱਛਿਆਂ ਦੀ ਅਤੇ ਭੇਡਾਂ ਨੂੰ ਲੇਲਿਆਂ ਦੀ ਅਸੀਸ ਦੇਵੇਗਾ। ਤੁਸੀਂ ਇਹ ਸਾਰੀਆਂ ਅਸੀਸਾਂ ਉਸ ਧਰਤੀ ਉੱਤੇ ਪ੍ਰਾਪਤ ਕਰੋਂਗੇ ਜਿਸ ਨੂੰ ਤੁਹਾਨੂੰ ਦੇਣ ਬਾਰੇ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
14 “ਤੁਹਾਨੂੰ ਸਮੂਹ ਲੋਕਾਂ ਨਾਲੋਂ ਵੱਧ ਅਸੀਸਾਂ ਪ੍ਰਾਪਤ ਹੋਣਗੀਆਂ। ਹਰ ਪਤੀ ਅਤੇ ਪਤਨੀ ਔਲਾਦ ਪੈਦਾ ਕਰਨ ਦੇ ਯੋਗ ਹੋਵੇਗਾ। ਤੁਹਾਡੀਆਂ ਗਾਵਾਂ ਵੱਛੇ ਪੈਦਾ ਕਰਨ ਯੋਗ ਹੋਣਗੀਆਂ। 15 ਅਤੇ ਯਹੋਵਾਹ ਤੁਹਾਡੀ ਹਰ ਬਿਮਾਰੀ ਦੂਰ ਕਰ ਦੇਵੇਗਾ। ਯਹੋਵਾਹ ਤੁਹਾਨੂੰ ਉਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਵੇਗਾ ਜਿਹੜੀਆਂ ਤੁਹਾਨੂੰ ਮਿਸਰ ਵਿੱਚ ਰਹਿਂਦਿਆਂ ਲੱਗੀਆਂ ਸਨ। ਪਰ ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਇਹ ਬਿਮਾਰੀਆਂ ਲਾ ਦੇਵੇਗਾ। 16 ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ।
ਯਹੋਵਾਹ ਆਪਣੇ ਬੰਦਿਆਂ ਦੀ ਸਹਾਇਤਾ ਦਾ ਇਕਰਾਰ ਕਰਦਾ ਹੈ
17 “ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕੱਢ ਸੱਕਦੇ ਹਾਂ?’ 18 ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ। 19 ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸ ਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ।
20 “ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲੱਭਣ ਲਈ ਡੇਹਮੂ (ਹਾਰਨੇਟ [a] ) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚਕੇ ਛੁਪਣਗਾਹਾਂ ਵਿੱਚ ਚੱਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ। 21 ਉਨ੍ਹਾਂ ਲੋਕਾਂ ਕੋਲੋਂ ਨਾ ਡਰੋ। ਕਿਉਂ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੰਗ-ਸੰਗ ਹੈ ਅਤੇ ਉਹ ਇੱਕ ਮਹਾਨ ਅਤੇ ਭੈਅ ਦਾਇੱਕ ਪਰਮੇਸ਼ੁਰ ਹੈ। 22 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਕੌਮਾਂ ਨੂੰ ਛੋਟੇ ਟੋਲਿਆਂ ਵਿੱਚ ਤੁਹਾਡਾ ਦੇਸ਼ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਇੱਕੋ ਵਾਰੀ ਬਰਬਾਦ ਨਹੀਂ ਕਰੋਂਗੇ। ਜੇ ਤੁਸੀਂ ਅਜਿਹਾ ਕਰੋਂਗੇ, ਜੰਗਲੀ ਜਾਨਵਰ ਵੱਧ ਜਾਣਗੇ ਅਤੇ ਤੁਹਾਨੂੰ ਨੁਕਸਾਨ ਪਹਚਾਉਣਗੇ। 23 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ। 24 ਯਹੋਵਾਹ ਤੁਹਾਡੀ ਉਨ੍ਹਾਂ ਦੇ ਰਾਜਿਆਂ ਨੂੰ ਹਰਾਉਣ ਵਿੱਚ ਸਹਾਇਤਾ ਕਰੇਗਾ। ਤੁਸੀਂ ਉਨ੍ਹਾਂ ਨੂੰ ਮਾਰ ਦਿਉਂਗੇ, ਅਤੇ ਦੁਨੀਆਂ ਇਹ ਭੁੱਲ ਜਾਵੇਗੀ ਕਿ ਉਹ ਕਦੇ ਜਿਉਂਦੇ ਸਨ। ਕੋਈ ਵੀ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੋਂਗੇ!
25 “ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕਂਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ। 26 ਅਤੇ ਤੁਹਾਨੂੰ ਉਨ੍ਹਾਂ ਭਿਆਨਕ ਬੁੱਤਾਂ ਵਿੱਚੋਂ ਕੋਈ ਆਪਣੇ ਘਰਾਂ ਅੰਦਰ ਨਹੀਂ ਲਿਆਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਭਿਆਨਕ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। ਤੁਹਾਨੂੰ ਉਹ ਬੁੱਤ ਤਬਾਹ ਕਰ ਦੇਣੇ ਚਾਹੀਦੇ ਹਨ।
ਪੌਲੁਸ ਦੇ ਸੰਗੀ ਲੋਕਾਂ ਬਾਰੇ ਖਬਰ
7 ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ। 8 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸ ਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰੱਖੋ। 9 ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ।
10 ਅਰਿਸਤਰੱਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁੱਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ। 11 ਯਿਸੂ ਜਿਸ ਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹੜੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸੱਕੂਨ ਦਾ ਇੱਕ ਸਾਧਨ ਹਨ।
12 ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ। 13 ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ। 14 ਦੇਮਾਸ ਅਤੇ ਸਾਡਾ ਪਿਆਰਾ ਮਿੱਤਰ ਵੈਦ ਲੂਕਾ, ਸ਼ੁਭਕਾਮਨਾਵਾਂ ਭੇਜਦਾ ਹੈ।
15 ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਉਸ ਦੇ ਘਰ ਨਾਲ ਜੁੜਦੀ ਹੈ, ਸ਼ੁਭਕਾਮਨਾਵਾਂ ਆਖੋ। 16 ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪੜ੍ਹਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ। 17 ਅਰੱਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹੜਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
2010 by World Bible Translation Center